ਨਵੀਂ ਦਿੱਲੀ, ਏਜੰਸੀ : ਜਿੰਨੀ ਤੇਜ਼ੀ ਨਾਲ ਦੇਸ਼ ਵਿਚ ਕੋਰੋਨਾ ਦੇ ਮਾਮਲੇ ਵੱਧ ਰਹੇ ਸਨ, ਹੁਣ ਉਸੇ ਰਫਤਾਰ ਨਾਲ ਘਟ ਰਹੇ ਹਨ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ 66 ਨਵੇਂ ਮਾਮਲੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤਕ ਸੰਕ੍ਰਮਿਤ ਲੋਕਾਂ ਦੀ ਗਿਣਤੀ ਘਟ ਕੇ 1,755 ਹੋ ਗਈ ਹੈ। ਸਵੇਰੇ 8 ਵਜੇ ਅਪਡੇਟ ਕੀਤੇ ਭਾਰਤ ਦੇ ਕੋਵਿਡ ਦੇ ਕੇਸ 4.46 ਕਰੋੜ ਹਨ, ਜਦੋਂਕਿ ਮੌਤਾਂ ਦੀ ਗਿਣਤੀ 5,30,740 ਹੈ।

ਕੋਰੋਨਾ ਰਿਕਵਰੀ ਦਰ ਵਧ ਕੇ ਹੋਈ 98.81 ਫ਼ੀਸਦੀ

ਕੇਂਦਰੀ ਸਿਹਤ ਮੰਤਰਾਲੇ ਦੁਆਰਾ ਬੁੱਧਵਾਰ ਨੂੰ ਅਪਡੇਟ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਹੁਣ ਤਕ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ 1755 ਹੋ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 0.01 ਫ਼ੀਸਦੀ ਹੈ। ਮੰਤਰਾਲੇ ਨੇ ਕਿਹਾ ਕਿ ਕੋਰੋਨਾ ਦੀ ਰੋਜ਼ਾਨਾ ਪਾਜ਼ੇਟੀਵਿਟੀ ਦਰ 0.05 ਫ਼ੀਸਦੀ ਦਰਜ ਕੀਤੀ ਗਈ ਹੈ ਜਦੋਂਕਿ ਹਫ਼ਤਾਵਾਰੀ ਪਾਜ਼ੇਟੀਵਿਟੀ ਦਰ 0.7 ਫ਼ੀਸਦੀ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ।

Posted By: Harjinder Sodhi