ਨਵੀਂ ਦਿੱਲੀ, ਏਐੱਨਆਈ। ਹਾਲ 'ਚ ਹੀ ਭਾਰਤ ਤੇ ਤੁਰਕੀ ਦੇ ਸਬੰਧਾਂ 'ਚ ਦੂਰੀ ਦੇ ਸੰਕੇਤ ਦਿਖਾਈ ਦਿੱਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੋ ਦਿਨ ਦਾ ਦੌਰਾ ਰੱਦ ਕਰ ਦਿੱਤਾ ਹੈ। ਹੁਣ ਬੁੱਧਵਾਰ ਨੂੰ ਭਾਰਤ ਸਰਕਾਰ ਵੱਲੋਂ ਭਾਰਤੀ ਸੈਲਾਨੀਆਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਐਡਵਾਇਜ਼ਰੀ 'ਚ ਭਾਰਤ ਸਰਕਾਰ ਨੇ ਤੁਰਕੀ ਜਾਣ ਵਾਲੇ ਭਾਰਤੀ ਸੈਲਾਨੀਆਂ ਲਈ ਸਲਾਹ ਜਾਰੀ ਕਰਦੇ ਹੋਏ ਜ਼ਿਆਦਾ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਸੰਯੁਕਤ ਰਾਸ਼ਟਰ 'ਚ ਕਸ਼ਮੀਰ ਮੁੱਦੇ ਨੂੰ ਚੁੱਕਣ ਤੇ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫਟੀਏਟੀਐੱਫ) 'ਚ ਪਾਕਿਸਤਾਨ ਦਾ ਸਮਰਥਨ ਕਰਨ 'ਤੇ ਭਾਰਤ ਨੇ ਤੁਰਕੀ ਤੋਂ ਦੂਰੀ ਬਣਾ ਲਈ ਹੈ। ਇਸ ਦੇ ਮੱਦੇਨਜ਼ਰ ਤੁਰਕੀ ਨੂੰ ਵੀ ਸਖ਼ਤ ਸੰਦੇਸ਼ ਦਿੰਦੇ ਹੋਏ ਪੀਐੱਮ ਮੋਦੀ ਨੇ ਆਪਣਾ ਦੌਰਾਨ ਰੱਦ ਕਰ ਦਿੱਤਾ ਹੈ।

ਤੁਰਕੀ ਦੇ ਰਾਸ਼ਟਰਪਤੀ ਰੇਸੇਪ ਏਰਦੋਗਨ ਨੇ ਪਿਛਲੇ ਮਹੀਨੇ ਸੰਯੁਕਤ ਰਾਸ਼ਟਰ ਮਹਾਸਭਾ ਬੈਠਕ 'ਚ ਕਸ਼ਮੀਰ ਮੁੱਦੇ ਨੂੰ ਚੁੱਕਣ ਤੋਂ ਬਾਅਦ ਭਾਰਤ ਤੇ ਤੁਰਕੀ ਦੇ ਰਿਸ਼ਤਿਆਂ 'ਚ ਬਦਲਾਅ ਆ ਗਿਆ ਹੈ। ਦੱਸ ਦੇਈਏ ਕਿ ਏਰਦੋਗਨ ਨੇ ਨਾ ਸਿਰਫ਼ ਕਸ਼ਮੀਰ ਦਾ ਮੁੱਦਾ ਬਲਕਿ ਭਾਰਤ 'ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਵੀ ਜ਼ਿਕਰ ਕੀਤਾ ਸੀ। ਉਨ੍ਹਾਂ ਕਸ਼ਮੀਰ 'ਤੇ ਅੱਤਵਾਦੀ ਭਾਈਚਾਰੇ ਦੀ ਚੁੱਪੀ 'ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਸਨ।

Posted By: Akash Deep