- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੀਜੇ ਜਹਾਜ਼ 'ਤੇ ਹੋਏ ਮਿਜ਼ਾਈਲ ਹਮਲੇ ਤੋਂ ਬਾਅਦ ਖਾੜੀ ਦੇ ਸਮੁੰਦਰੀ ਰਸਤਿਆਂ ਤੋਂ ਲੰਘਣ ਵਾਲੇ ਭਾਰਤੀ ਨਾਗਰਿਕਾਂ ਤੇ ਮਲਾਹਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਭਾਰਤੀ ਵਿਦੇਸ਼ ਮੰਤਰਾਲਾ ਅਤੇ ਦੂਤਘਰ ਇਸ ਪੂਰੇ ਘਟਨਾਕ੍ਰਮ 'ਤੇ ਪੈਣੀ ਨਜ਼ਰ ਰੱਖੇ ਹੋਏ ਹਨ ਅਤੇ ਪ੍ਰਭਾਵਿਤ ਮਲਾਹਾਂ ਦੀ ਸਥਿਤੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਡਿਜੀਟਲ ਡੈਸਕ, ਨਵੀਂ ਦਿੱਲੀ : ਓਮਾਨ ਤੱਟ ਕੋਲ ਕਮਰਸ਼ੀਅਲ ਜਹਾਜ਼ਾਂ 'ਤੇ ਲਗਾਤਾਰ ਹੋ ਰਹੇ ਹਮਲਿਆਂ ਨੂੰ ਲੈ ਕੇ ਭਾਰਤ ਸਰਕਾਰ ਬੇਹੱਦ ਸਖ਼ਤ ਰੁਖ ਅਪਣਾ ਰਹੀ ਹੈ। ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਅਮਰੀਕੀ ਮਿਸ਼ਨ ਦੇ ਐਗਜ਼ੀਕਿਊਟਿਵ ਪ੍ਰਮੁੱਖ ਜੇਸਨ ਮੀਕਸ ਨੂੰ ਤਲਬ ਕੀਤਾ ਤੇ ਇਨ੍ਹਾਂ ਹਮਲਿਆਂ ਖ਼ਿਲਾਫ਼ ਸਖ਼ਤ ਵਿਰੋਧ ਦਰਜ ਕਰਵਾਇਆ।
ਦੱਸ ਦੇਈਏ ਕਿ ਬੀਤੇ ਦਿਨ ਵੀਰਵਾਰ ਨੂੰ ਇਕ ਹੋਰ ਵਪਾਰਕ ਜਹਾਜ਼ ਨੂੰ ਨਿਸ਼ਾਨਾ ਬਣਾਇਆ ਗਿਆ ਜਿਸ 'ਤੇ 20 ਭਾਰਤੀ ਚਾਲਕ ਦਲ ਦੇ ਮੈਂਬਰ ਸਵਾਰ ਸਨ। ਕੌਮਾਂਤਰੀ ਸਮੁੰਦਰੀ ਰਸਤੇ ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਭਾਰਤ ਨੇ ਆਪਣੀ ਡੂੰਘੀ ਚਿੰਤਾ ਜਤਾਈ ਹੈ।
ਵਿਦੇਸ਼ ਮੰਤਰਾਲੇ ਦੇ ਵਧੀਕ ਸਕੱਤਰ ਨੇ ਅਮਰੀਕੀ ਰਾਜਦੂਤ ਨੂੰ ਬੁਲਾ ਕੇ ਭਾਰਤ ਵੱਲੋਂ ਸਖ਼ਤ ਇਤਰਾਜ਼ ਦਰਜ ਕਰਵਾਇਆ। ਇਹ ਦੂਜੀ ਵਾਰ ਹੈ ਜਦੋਂ ਭਾਰਤ ਨੇ ਇਸ ਮੁੱਦੇ 'ਤੇ ਅਮਰੀਕੀ ਮਿਸ਼ਨ ਨੂੰ ਤਲਬ ਕੀਤਾ ਹੈ।
ਇਸ ਮਾਮਲੇ ਵਿਚ ਇਕ ਹੋਰ ਦੁਖਦ ਖ਼ਬਰ ਸਾਹਮਣੇ ਆਈ ਹੈ। ਇਨ੍ਹਾਂ ਹਮਲਿਆਂ 'ਚੋਂ ਇੱਕ ਹਮਲੇ ਤੋਂ ਬਾਅਦ ਲਾਪਤਾ ਹੋਏ ਤਿੰਨ ਭਾਰਤੀ ਮਲਾਰਾਂ ਦੀ ਮੌਤ ਦੀ ਹੁਣ ਅਧਿਕਾਰਤ ਪੁਸ਼ਟੀ ਹੋ ਗਈ ਹੈ। ਅਜਿਹੀ ਸਥਿਤੀ 'ਚ ਭਾਰਤ ਨੇ ਸਾਫ਼ ਕੀਤਾ ਹੈ ਕਿ ਅੰਤਰਰਾਸ਼ਟਰੀ ਸਮੁੰਦਰੀ ਰਸਤਿਆਂ 'ਤੇ ਜਹਾਜ਼ਾਂ ਅਤੇ ਬੇਗੁਨਾਹ ਮਲਾਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ, ਅਤੇ ਅਜਿਹੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਜ਼ਿਕਰਯੋਗ ਹੈ ਕਿ ਇਸ ਜੰਗ ਵਿਚ ਇਹ ਲਗਾਤਾਰ ਤੀਜਾ ਅਜਿਹਾ ਮਾਮਲਾ ਹੈ ਜਿਸ ਵਿਚ ਭਾਰਤੀ ਕਰੂ ਵਾਲੇ ਜਹਾਜ਼ 'ਤੇ ਹਮਲਾ ਹੋਇਆ ਹੈ। ਇਸ ਤੋਂ ਪਹਿਲਾਂ ਓਮਾਨ ਦੇ ਤੱਟ ਦੇ ਕੋਲ ਅਮਰੀਕੀ ਫੌਜ ਦੇ ਇਕ ਅਜਿਹੇ ਆਪ੍ਰੇਸ਼ਨ 'ਚ ਤਿੰਨ ਭਾਰਤੀ ਮਲਾਹਾਂ ਦੀ ਮੌਤ ਹੋ ਚੁੱਕੀ ਹੈ।
ਇਸ ਤੀਜੇ ਜਹਾਜ਼ 'ਤੇ ਹੋਏ ਮਿਜ਼ਾਈਲ ਹਮਲੇ ਤੋਂ ਬਾਅਦ ਖਾੜੀ ਦੇ ਸਮੁੰਦਰੀ ਰਸਤਿਆਂ ਤੋਂ ਲੰਘਣ ਵਾਲੇ ਭਾਰਤੀ ਨਾਗਰਿਕਾਂ ਤੇ ਮਲਾਹਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਭਾਰਤੀ ਵਿਦੇਸ਼ ਮੰਤਰਾਲਾ ਅਤੇ ਦੂਤਘਰ ਇਸ ਪੂਰੇ ਘਟਨਾਕ੍ਰਮ 'ਤੇ ਪੈਣੀ ਨਜ਼ਰ ਰੱਖੇ ਹੋਏ ਹਨ ਅਤੇ ਪ੍ਰਭਾਵਿਤ ਮਲਾਹਾਂ ਦੀ ਸਥਿਤੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ।