- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ’ਚ 16 ਸਾਲ ਤੋਂ ਘੱਟ ਉਮਰ ਦੇ ਯੂਜ਼ਰਾਂ ਲਈ ਐਕਸੈੱਸ ’ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਵੀ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਆਪਣੀ ਰਣਨੀਤੀ ਤੈਅ ਕਰਨ ਤੋਂ ਪਹਿਲਾਂ ਦੁਨੀਆ ਭਰ ’ਚ ਹੋ ਰਹੀਆਂ ਤਬਦੀਲੀਆਂ ਦਾ ਵੀ ਬਰੀਕੀ ਨਾਲ ਅਧਿਐਨ ਕਰ ਰਿਹਾ ਹੈ।

ਨਵੀਂ ਦਿੱਲੀ : ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨੀਕੀ ਸਕੱਤਰ ਐੱਸ. ਕ੍ਰਿਸ਼ਣਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਇੰਟਰਨੈੱਟ ਮੀਡੀਆ ’ਤੇ ਬੱਚਿਆਂ ਦੀ ਸੁਰੱਖਿਆ ਦੇ ਸੰਭਾਵਿਤ ਉਪਾਵਾਂ ’ਤੇ ਹਿੱਤਧਾਰਕਾਂ ਦੇ ਨਾਲ ਵਿਚਾਰ-ਚਰਚਾ ਕਰ ਰਹੀ ਹੈ। ਇਸ ’ਚ 16 ਸਾਲ ਤੋਂ ਘੱਟ ਉਮਰ ਦੇ ਯੂਜ਼ਰਾਂ ਲਈ ਐਕਸੈੱਸ ’ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਵੀ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਆਪਣੀ ਰਣਨੀਤੀ ਤੈਅ ਕਰਨ ਤੋਂ ਪਹਿਲਾਂ ਦੁਨੀਆ ਭਰ ’ਚ ਹੋ ਰਹੀਆਂ ਤਬਦੀਲੀਆਂ ਦਾ ਵੀ ਬਰੀਕੀ ਨਾਲ ਅਧਿਐਨ ਕਰ ਰਿਹਾ ਹੈ।