- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਜਾਂਚ ਟੀਮ ਦਾ ਗਠਨ ਮੰਦਰ ਦੇ ਚੜ੍ਹਾਵੇ ਅਤੇ ਵਿੱਤੀ ਪ੍ਰਬੰਧਨ ਵਿੱਚ ਸਾਹਮਣੇ ਆਈਆਂ ਕਥਿਤ ਬੇਨਿਯਮੀਆਂ ਅਤੇ ਹੇਰਾਫੇਰੀ ਦੀ ਗੰਭੀਰਤਾ ਨਾਲ ਜਾਂਚ ਕਰਨ ਲਈ ਕੀਤਾ ਗਿਆ ਸੀ ਤਾਂ ਜੋ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਸਕੇ।

ਡਿਜੀਟਲ ਡੈਸਕ, ਨਵੀਂ ਦਿੱਲੀ/ਲਖਨਊ : ਅਯੁੱਧਿਆ ਵਿੱਚ ਰਾਮ ਮੰਦਰ ਦੇ ਚੜ੍ਹਾਵੇ ਵਿੱਚ ਕਥਿਤ ਹੇਰਾਫੇਰੀ ਦੇ ਮਾਮਲੇ ਵਿੱਚ ਗਠਿਤ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਜਾਂਚ ਪੂਰੀ ਕਰ ਲਈ ਹੈ। ਐੱਸ.ਆਈ.ਟੀ. ਨੇ ਇਸ ਮਾਮਲੇ ਨਾਲ ਜੁੜੀ ਆਪਣੀ ਵਿਸਤ੍ਰਿਤ ਰਿਪੋਰਟ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਸੰਜੇ ਪ੍ਰਸਾਦ ਨੂੰ ਸੌਂਪ ਦਿੱਤੀ ਹੈ।
#WATCH | उत्तर प्रदेश: राम मंदिर चढ़ावे में कथित गबन की जांच कर रही 3 सदस्यीय विशेष जांच दल (SIT) ने अपनी रिपोर्ट उत्तर प्रदेश के अपर मुख्य सचिव (गृह) संजय प्रसाद को सौंप दी है। pic.twitter.com/R4EaMyBvsy
— ANI_HindiNews (@AHindinews) June 23, 2026