ਝੀਂਡਾ ਬਣੇ ਰਹਿਣਗੇ HSGPC ਦੇ ਪ੍ਰਧਾਨ, ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਮਨਾਉਣ ਨੂੰ ਲੈ ਕੇ ਲਿਆ ਇਹ ਫੈਸਲਾ
ਇਸ ਤੋਂ ਪਹਿਲਾਂ ਬਲਜੀਤ ਸਿੰਘ ਦਾਦੂਵਾਲ ਨੇ ਝੀਂਡਾ ਤੋਂ ਸਮਰਥਨ ਵਾਪਸ ਲੈ ਲਿਆ ਸੀ ਜਿਸ ਮਗਰੋਂ ਉਨ੍ਹਾਂ ਨੇ ਝੀਂਡਾ ਦੇ ਬਹੁਮਤ ਨਾ ਹੋਣ ਦਾ ਦੋਸ਼ ਲਗਾਇਆ ਸੀ ਤੇ ਉਨ੍ਹਾਂ ਨੂੰ ਆਪਣਾ ਬਹੁਮਤ ਸਾਬਿਤ ਕਰਨ ਦੀ ਚੁਣੌਤੀ ਦਿੱਤੀ ਸੀ।
Publish Date: Tue, 14 Oct 2025 08:34 AM (IST)
Updated Date: Tue, 14 Oct 2025 08:38 AM (IST)
ਕੁਰੂਕਸ਼ੇਤਰ : ਜਗਦੀਸ਼ ਸਿੰਘ ਝੀਂਡਾ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਣੇ ਰਹਿਣਗੇ। ਸੋਮਵਾਰ ਨੂੰ ਮੋਰਚੇ ਤੇ ਝੀਂਡਾ ਗਰੁੱਪ ਦੀ ਹੋਈ ਇਕ ਸਾਂਝੀ ਬੈਠਕ ’ਚ ਇਸ ਸਬੰਧੀ ਫ਼ੈਸਲਾ ਕੀਤਾ ਗਿਆ। ਇਸ ਤੋਂ ਪਹਿਲਾਂ ਬਲਜੀਤ ਸਿੰਘ ਦਾਦੂਵਾਲ ਨੇ ਝੀਂਡਾ ਤੋਂ ਸਮਰਥਨ ਵਾਪਸ ਲੈ ਲਿਆ ਸੀ ਜਿਸ ਮਗਰੋਂ ਉਨ੍ਹਾਂ ਨੇ ਝੀਂਡਾ ਦੇ ਬਹੁਮਤ ਨਾ ਹੋਣ ਦਾ ਦੋਸ਼ ਲਗਾਇਆ ਸੀ ਤੇ ਉਨ੍ਹਾਂ ਨੂੰ ਆਪਣਾ ਬਹੁਮਤ ਸਾਬਿਤ ਕਰਨ ਦੀ ਚੁਣੌਤੀ ਦਿੱਤੀ ਸੀ। ਮੋਰਚੇ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਮਨਾਉਣ ਲਈ ਕਮੇਟੀ ਦਾ ਚੱਲਣਾ ਜ਼ਰੂਰੀ ਸੀ, ਇਸੇ ਲਈ ਉਨ੍ਹਾਂ ਨੇ ਝੀਂਡਾ ਨੂੰ ਸਮਰਥਨ ਦਿੱਤਾ ਹੈ।