ਸ੍ਰੀਨਗਰ, ਏਐੱਨਆਈ : ਪੁਲਵਾਮਾ ਜ਼ਿਲ੍ਹੇ ਦੇ ਕਾਮਰਾਜੀਪੋਰਾ ਇਲਾਕੇ 'ਚ ਅੱਜ ਸਵੇਰ ਤੋਂ ਸੁਰੱਖਿਆ ਬਲਾਂ ਤੇ ਅੱਤਵਾਦੀਆਂ 'ਚ ਮੁਕਾਬਲਾ ਜਾਰੀ ਹੈ। ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਮੁਕਾਬਲੇ 'ਚ ਦੋ ਫ਼ੌਜੀ ਵੀ ਜ਼ਖ਼ਮੀ ਹੋ ਗਏ ਇਨ੍ਹਾਂ 'ਚੋਂ ਇਕ ਦੀ ਹਸਪਤਾਲ 'ਚ ਮੌਤ ਹੋ ਗਈ ਹੈ। ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ 'ਚ ਮੁਕਾਬਲਾ ਚੱਲ ਰਿਹਾ ਹੈ। ਫਿਲਹਾਲ ਇਲਾਕੇ 'ਚ ਸਰਚ ਆਪ੍ਰੇਸ਼ਨ ਜਾਰੀ ਹੈ। ਖੁਫੀਆ ਏਜੰਸੀਆਂ ਨੂੰ ਸੂਚਨਾ ਮਿਲੀ ਕੀ ਪੁਲਵਾਮਾ ਜ਼ਿਲ੍ਹੇ ਦੇ ਕਾਮਰਾਜੀਪੋਰਾ ਦੇ ਇਕ ਬਾਗ 'ਚ ਅੱਤਵਾਦੀ ਲੁਕੇ ਹਨ ਸੂਚਨਾ ਮਿਲਦੇ ਹੀ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਹੈ। ਖ਼ੁਦ ਨੂੰ ਘਿਰਿਆ ਦੇਖ ਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਫਾਇਰਿੰਗ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਹਾਲਾਂਕਿ ਇਸ ਦੌਰਾਨ ਇਕ ਜਵਾਨ ਸ਼ਹੀਦ ਹੋ ਗਿਆ ਹੈ ਪਰ ਇਕ ਅੱਤਵਾਦੀ ਵੀ ਮਾਰਿਆ ਗਿਆ ਹੈ।

ਫ਼ੌਜ ਤੋਂ ਜਾਣਕਾਰੀਆਂ ਮੰਗੀਆਂ ਹਨ

ਐੱਸਪੀਐੱਸਐੱਸਪੀ ਸ਼ੌਪੀਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮਜ਼ਦੂਰਾਂ ਦੇ ਪਰਿਵਾਰਾਂ 'ਚੋਂ ਕਿਸੇ ਨੇ ਵੀ ਸਾਡੇ ਨਾਲ ਸੰਪਰਕ ਨਹੀਂ ਕੀਤਾ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਰਾਜੌਰੀ 'ਚ ਇਕ ਸ਼ਿਕਾਇਤ ਦਰਜ ਕਰਵਾਈ ਹੈ। ਅਸੀਂ ਮੁਕਾਬਲੇ ਵਾਲੀ ਥਾਂ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਨਾਲ ਗੱਲਬਾਤ ਕਰਾਂਗੇ। ਸਾਡਾ ਮਕਸਦ ਹੈ ਕਿ ਸੱਚ ਸਾਹਮਣੇ ਆਏ। ਫ਼ੌਜ ਤੋਂ ਵੀ ਕੁਝ ਜਾਣਕਾਰੀਆਂ ਮੰਗੀਆਂ ਜਾ ਰਹੀਆਂ ਹਨ।

Posted By: Ravneet Kaur