- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੰਮੂ-ਕਸ਼ਮੀਰ ਪੁਲਿਸ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ’ਤੇ ਪੋਸਟ ਕਰਕੇ ਅੱਤਵਾਦੀ ਦੀ ਪਛਾਣ ਬਾਰੇ ਜਾਣਕਾਰੀ ਸਾਂਝੀ ਕੀਤੀ। ਪੁਲਿਸ ਨੇ ਆਪਣੀ ਪੋਸਟ ’ਚ ਲਿਖਿਆ, ‘ਭੱਜ ਸਕਦੇ ਹੋ, ਪਰ ਲੁਕ ਨਹੀਂ ਸਕਦੇ।’

ਰਾਜ ਬਿਊਰੋ, ਸ੍ਰੀਨਗਰ : ਜੰਮੂ-ਕਸ਼ਮੀਰ ’ਚ ਅੱਤਵਾਦੀਆਂ ਖ਼ਿਲਾਫ਼ ਚਲਾਏ ਜਾ ਰਹੇ ਅਭਿਆਨ ਦੌਰਾਨ ਸੁਰੱਖਿਆ ਬਲਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ। ਆਪਰੇਸ਼ਨ ਅਸ਼ਦਰ ਦੌਰਾਨ ਮਾਰੇ ਗਏ ਅੱਤਵਾਦੀ ਦੀ ਪਛਾਣ ਜੰਮੂ-ਕਸ਼ਮੀਰ ਪੁਲਿਸ ਨੇ ਯਾਸਿਰ ਵਜੋਂ ਕੀਤੀ ਹੈ। ਪੁਲਿਸ ਮੁਤਾਬਕ ਯਾਸਿਰ ਪਾਕਿਸਤਾਨ ਦਾ ਨਾਗਰਿਕ ਸੀ ਤੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (LeT) ਨਾਲ ਜੁੜਿਆ ਹੋਇਆ ਸੀ। ਜੰਮੂ-ਕਸ਼ਮੀਰ ਪੁਲਿਸ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ’ਤੇ ਪੋਸਟ ਕਰਕੇ ਅੱਤਵਾਦੀ ਦੀ ਪਛਾਣ ਬਾਰੇ ਜਾਣਕਾਰੀ ਸਾਂਝੀ ਕੀਤੀ। ਪੁਲਿਸ ਨੇ ਆਪਣੀ ਪੋਸਟ ’ਚ ਲਿਖਿਆ, ‘ਭੱਜ ਸਕਦੇ ਹੋ, ਪਰ ਲੁਕ ਨਹੀਂ ਸਕਦੇ।’ ਪੁਲਿਸ ਦੇ ਅਨੁਸਾਰ, ਆਪਰੇਸ਼ਨ ਤੋਂ ਬਾਅਦ ਕੀਤੀ ਗਈ ਪਛਾਣ ਪ੍ਰਕਿਰਿਆ ਦੌਰਾਨ ਇਹ ਪੁਸ਼ਟੀ ਹੋਈ ਕਿ ਮਾਰਿਆ ਗਿਆ ਅੱਤਵਾਦੀ ਪਾਕਿਸਤਾਨੀ ਨਾਗਰਿਕ ਸੀ।
You Can Run But You Can't Hide !
The terrorist neutralised, during Op Ashdar, has been identified as Yasir, a Pakistani national of Lashkar e Taiba.@HMOIndia @AmitShah @OfficeOfLGJandK @LokBhavanJandK @manojsinha_ @NorthernComd_IA@ChinarcorpsIA@AdgpArmedJK… pic.twitter.com/SG1leDj7X1
— J&K Police (@JmuKmrPolice) September 5, 2026
ਲਸ਼ਕਰ-ਏ-ਤੋਇਬਾ ਨਾਲ ਜੁੜਿਆ ਸੀ ਯਾਸਿਰ
ਪੁਲਿਸ ਨੇ ਦੱਸਿਆ ਕਿ ਯਾਸਿਰ ਦਾ ਸਬੰਧ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਸੀ। ਉਹ ਜੰਮੂ-ਕਸ਼ਮੀਰ ’ਚ ਸਰਗਰਮ ਵਿਦੇਸ਼ੀ ਅੱਤਵਾਦੀਆਂ ਦੇ ਨੈੱਟਵਰਕ ਦਾ ਹਿੱਸਾ ਸੀ। ਸੁਰੱਖਿਆ ਏਜੰਸੀਆਂ ਖੇਤਰ ’ਚ ਸਰਗਰਮ ਵਿਦੇਸ਼ੀ ਅੱਤਵਾਦੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੀਆਂ ਹਨ।
ਆਪਰੇਸ਼ਨ ਅਸ਼ਦਰ ’ਚ ਅੱਤਵਾਦੀ ਢੇਰ
ਆਪਰੇਸ਼ਨ ਅਸ਼ਦਰ ਦੌਰਾਨ ਅੱਤਵਾਦੀ ਦੇ ਮਾਰੇ ਜਾਣ ਨੂੰ ਸੁਰੱਖਿਆ ਬਲਾਂ ਦੀ ਅੱਤਵਾਦ ਵਿਰੋਧੀ ਕਾਰਵਾਈ ’ਚ ਇੱਕ ਮਹੱਤਵਪੂਰਨ ਸਫਲਤਾ ਵਜੋਂ ਦੇਖਿਆ ਜਾ ਰਿਹਾ ਹੈ। ਜੰਮੂ-ਕਸ਼ਮੀਰ ’ਚ ਵਿਦੇਸ਼ੀ ਅੱਤਵਾਦੀਆਂ ਦੀ ਘੁਸਪੈਠ ਤੇ ਉਨ੍ਹਾਂ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਉਣ ਲਈ ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਅਭਿਆਨ ਚਲਾਏ ਜਾ ਰਹੇ ਹਨ।
ਜੰਮੂ-ਕਸ਼ਮੀਰ ਪੁਲਿਸ ਨੇ ਆਪਣੀ ਸੋਸ਼ਲ ਮੀਡੀਆ ਪੋਸਟ ’ਚ ਕੇਂਦਰੀ ਗ੍ਰਹਿ ਮੰਤਰਾਲੇ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਦੇ ਦਫ਼ਤਰ ਨੂੰ ਵੀ ਟੈਗ ਕੀਤਾ ਹੈ।