ਜੇਐਨਐਨ,ਸ੍ਰੀਨਗਰ : ਦੱਖਣੀ ਕਸ਼ਮੀਰ ਦੇ ਕੰਗਣ ਪੁਲਵਾਮਾ ਵਿਚ ਫੌਜ ਤੇ ਅੱਤਵਾਦੀਆਂ ਵਿਚਕਾਰ ਜਾਰੀ ਮੁਕਾਬਲੇ ਵਿਚ ਜੈਸ਼ ਏ ਮੁਹੰਮਦ ਦੇ ਤਿੰਨ ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਸੁਰੱਖਿਆ ਦਸਤਿਆਂ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਉਨ੍ਹਾਂ ਕੋਲੋਂ ਭਾਰੀ ਤੱਦਾਦ ਵਿਚ ਹਥਿਆਰ ਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ। ਮਾਰੇ ਗਏ ਅੱਤਵਾਦੀਆਂ ਵਿਚ ਜੈਸ਼ ਦਾ ਟਾਪ ਕਮਾਂਡਰ ਵੀ ਸ਼ਾਮਲ ਹੈ ਹਾਲਾਂਕਿ ਸੁਰੱਖਿਆ ਦਸਤਿਆਂ ਨੇ ਅਜੇ ਤਕ ਤਿੰਨਾਂ ਦੀ ਪਛਾਣ ਜ਼ਾਹਿਰ ਨਹੀਂ ਕੀਤੀ ਹੈ। ਇਸ ਮੁਕਾਬਲੇ ਦੌਰਾਨ ਫ਼ੌਜ ਦਾ ਇਕ ਜਵਾਨ ਵੀ ਜ਼ਖ਼ਮੀ ਹੋਇਆ ਹੈ। ਉਸ ਨੂੰ ਇਲਾਜ ਲਈ ਫ਼ੌਜ ਦੇ 92 ਬੇਸ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।

Posted By: Tejinder Thind