ਨਵੀਂ ਦਿੱਲੀ, ਪੀਟੀਆਈ : ਜੰਮੂ-ਕਸ਼ਮੀਰ 'ਚ ਜਲਦ ਚੋਣਾਂ ਕਰਵਾਈਆਂ ਜਾਣਗੀਆਂ। ਇਸ ਸਬੰਧੀ ਸਰਕਾਰ ਤਿਆਰੀਆਂ 'ਚ ਜੁਟ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲਾਲ ਕਿਲ੍ਹੇ ਤੋਂ ਦਿੱਤੇ ਗੇ ਆਪਣੇ ਸੰਬੋਧਨ 'ਚ ਕਸ਼ਮੀਰ ਦਾ ਜ਼ਿਕਰ ਕੀਤਾ। ਉਨ੍ਹਾਂ ਆਪਣੇ ਸੰਬੋਧਨ 'ਚ ਕਸ਼ਮੀਰ 'ਚ ਜਲਦ ਚੋਣਾਂ ਕਰਵਾਉਣ ਦੇ ਸੰਕੇਤ ਦਿੱਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੰਮੂ ਅਤੇ ਕਸ਼ਮੀਰ 'ਚ ਹੱਦਬੰਦੀ ਦੀ ਪ੍ਰਕਿਰਿਆ ਚੱਲ ਰਹੀ ਹੈ ਤੇ ਨਾਲ ਹੀ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਜਲਦ ਹੀ ਚੋਣਾਂ ਕਰਵਾਈਆਂ ਜਾਣਗੀਆਂ।

ਦੇਸ਼ ਦੇ ਵੱਕਾਰੀ ਲਾਲ ਕਿਲ੍ਹੇ ਤੋਂ ਲਗਾਤਾਰ ਆਪਣਾ 7ਵਾਂ ਭਾਸ਼ਣ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜੰਮੂ ਅਤੇ ਕਸ਼ਮੀਰ 'ਚ ਹੱਦਬੰਦੀ ਦੀ ਪ੍ਰਕਿਰਿਆ ਚੱਲ ਰਹੀ ਹੈ। ਇਕ ਵਾਰ ਜਦੋਂ ਇਹ ਪੂਰਾ ਹੋ ਜਾਂਦਾ ਹੈ ਤਾਂ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਇਕ ਚੋਣ ਹੋਵੇਗੀ। ਉਨ੍ਹਾਂ ਨਾਲ ਹੀ ਦੱਸਿਆ ਕਿ ਜੰਮੂ ਅਤੇ ਕਸ਼ਮੀਰ ਕੋਲ ਆਪਣੇ ਮੁੱਖ ਮੰਤਰੀ ਤੇ ਮੰਤਰੀ ਹੋਣਗੇ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ 'ਚ ਚੋਣਾਂ ਕਰਵਾਉਣ ਲਈ ਅਸੀਂ ਵਚਨਬੱਧ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੰਮੂ-ਕਸ਼ਮੀਰ 'ਚ ਚੋਣਾਂ ਕਰਵਾਉਣ ਲਈ ਦੇਸ਼ ਵਚਨਬੱਧ ਵੀ ਹੈ ਤੇ ਯਤਨਸ਼ੀਲ ਵੀ। ਅਸੀਂ ਵੀ ਚਾਹੁੰਦੇ ਹਾਂ ਕਿ ਜੰਮੂ-ਕਸ਼ਮੀਰ ਨੂੰ ਆਪਣਾ MP ਮਿਲੇ, ਆਪਣੇ ਮੰਤਰੀ ਮਿਲਣ ਤੇ ਆਪਣੀ ਸਰਕਾਰ ਮਿਲੇ।

Posted By: Seema Anand