ਜੇਐੱਨਐੱਨ, ਨਵੀਂ ਦਿੱਲੀ : ਦਿੱਲੀ ਦੀ ਜਵਾਹਰਲਾਲ ਨਹਿਰੂ ਯੂਨੀਵਰਸਿਟੀ 'ਚ ਹੋਸਟਲ ਦੀ ਫੀਸ ਵੱਧਣ ਦਾ ਫੈਸਲਾ ਵਾਪਸ ਲੈ ਲਿਆ ਹੈ। ਬੀਤੇ ਦਿਨੀਂ ਵਿਦਿਆਰਥੀਆਂ ਨੇ ਇਸ ਨੂੰ ਲੈ ਕੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਸੀ। ਜੇਐੱਨਯੂ ਕਾਰਜਕਾਰੀ ਸਮਿਤੀ ਦੀ ਬੈਠਕ 'ਚ ਇਹ ਫੈਸਲਾ ਲਿਆ ਗਿਆ। ਸਿੱਖਿਆ ਸਕਤੱਰ ਆਰ ਸੁਬਰਮਨਿਅਮ ਨੇ ਟਵਿੱਟਰ 'ਤੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਦੀ ਮਦਦ ਲਈ ਇਕ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਜੇਐੱਨਯੂ ਦੇ ਅਚਾਨਕ ਹੋਈ ਫੀਸ ਵਧਾਉਣ ਤੋਂ ਬਾਅਦ ਕਈ ਵਿਦਿਆਰਥੀ ਲਗਾਤਾਰ ਪ੍ਰਦਰਸ਼ਨ ਕਰ ਰਹੇ ਸਨ। ਇਨ੍ਹਾਂ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਫੀਸ 'ਚ ਵਾਧਾ, ਡਰੈਸ ਕੋਡ ਤੇ ਕਰਫਿਊ ਟਾਈਮਿੰਗ ਵਰਗੇ ਪ੍ਰਬੰਧ ਹਨ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਿਹਾ ਹੈ।

Posted By: Amita Verma