ਨਵੀਂ ਦਿੱਲੀ (ਪੀਟੀਆਈ) : ਦਿੱਲੀ ਦੇ ਬਾਹਰੀ ਇਲਾਕੇ ਨਰੇਲਾ ਵਿਚ ਮੰਗਲਵਾਰ ਨੂੰ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਇਕ ਪੱਤਰਕਾਰ ਨੇ ਚੱਲਦੀ ਟ੍ਰੇਨ ਅੱਗੇ ਛਾਲ ਮਾਰ ਕੇ ਆਤਮਹੱਤਿਆ ਕਰ ਲਈ। ਮਿ੍ਤਕ ਦੀ ਪਛਾਣ ਅਮਨਦੀਪ ਸਿੰਘ (24) ਵਜੋਂ ਹੋਈ ਹੈ।

ਪੁਲਿਸ ਨੂੰ ਸਵੇਰੇ 4.37 ਵਜੇ ਇਹ ਸੂਚਨਾ ਮਿਲੀ ਸੀ ਕਿ ਨਰੇਲਾ ਨੇੜੇ ਕਿਸਨਗੰਜ ਦੇ ਪੋਲ ਨੰਬਰ 376-378 ਕੋਲ ਇਕ ਲਾਸ਼ ਪਈ ਹੈ ਜਿਸ ਨੇ ਰੇਲ ਗੱਡੀ ਹੇਠ ਆ ਕੇ ਆਪਣੀ ਜਾਨ ਦਿੱਤੀ ਹੈ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਸਬਜ਼ੀ ਮੰਡੀ ਦੇ ਮੁਰਦਾਘਰ ਵਿਚ ਪੋਸਟਮਾਰਟਮ ਲਈ ਰਖਵਾ ਦਿੱਤਾ। ਪੁਲਿਸ ਅਨੁਸਾਰ ਮੁਢਲੀ ਜਾਂਚ ਵਿਚ ਪਤਾ ਲੱਗਾ ਕਿ ਅਮਨਦੀਪ ਸਿੰਘ ਟੀਬੀ ਅਤੇ ਰੀੜ੍ਹ ਦੀ ਹੱਡੀ ਦੀ ਬਿਮਾਰੀ ਤੋਂ ਪੀੜਤ ਸੀ ਤੇ ਉਸ ਦਾ ਸਰੀਤਾ ਵਿਹਾਰ ਸਥਿਤ ਅਪੋਲੋ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ।