ਨਵੀਂ ਦਿੱਲੀ : ਭਾਜਪਾ ਦੀ ਦਿੱਲੀ 'ਚ ਸੰਸਦੀ ਬੋਰਡ ਦੀ ਬੈਠਕ ਹੋਈ। ਇਸ ਦੌਰਾਨ ਜੇਪੀ ਨੱਡਾ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਉਹ ਇਸ ਅਹੁਦੇ 'ਤੇ ਦਸੰਬਰ ਤੱਕ ਬਣੇ ਰਹਿਣਗੇ। ਇਸ ਦੌਰਾਨ ਰਾਜਨਾਥ ਸਿੰਘ ਨੇ ਕਿਹਾ ਕਿ ਅਮਿਤ ਸ਼ਾਹ ਦੀ ਅਗਵਾਈ 'ਚ ਭਾਜਪਾ ਨੇ ਕਈ ਚੋਣਾਂ ਜਿੱਤੀਆਂ ਹਨ, ਪਰ ਜਦੋਂ ਤੋਂ ਪੀਐੱਮ ਮੋਦੀ ਨੇ ਉਨ੍ਹਾਂ ਨੂੰ ਗ੍ਰਹਿ ਮੰਤਰੀ ਨਿਯੁਕਤ ਕੀਤਾ ਹੈ, ਉਸ ਤੋਂ ਬਾਅਦ ਅਮਿਤ ਸ਼ਾਹ ਨੇ ਖ਼ੁਦ ਹੀ ਕਿਹਾ ਕਿ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਕਿਸੇ ਹੋਰ ਨੂੰ ਦਿੱਤੀ ਜਾਣੀ ਚਾਹੀਦੀ ਹੈ। ਭਾਜਪਾ ਸੰਸਦੀ ਬੋਰਡ ਨੇ ਜੇਪੀ ਨੱਢਾ ਨੂੰ ਕਾਰਜਕਾਰੀ ਪ੍ਰਧਾਨ ਚੁਣਿਆ ਹੈ।

ਜ਼ਿਕਰਯੋਗ ਹੈ ਕਿ ਇਹ ਬੈਠਕ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਰੋਹ ਤੋਂ ਬਾਅਦ ਹੋ ਰਹੀ ਹੈ। ਇਸ ਬੈਠਕ 'ਚ ਪੀਐੱਮ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸੁਸ਼ਮਾ ਸਵਰਾਜ, ਰੱਖਿਆ ਮੰਤਰੀ ਰਾਜਨਾਥ ਸਿੰਘ, ਨਿਤਿਨ ਗਡਕਰੀ ਅਤੇ ਥਾਵਰ ਚੰਦ ਗਹਿਲੋਤ ਸਮੇਤ ਹੋਰ ਆਗੂ ਹਾਜ਼ਰ ਸਨ।

Posted By: Jagjit Singh