ਨਵੀਂ ਦਿੱਲੀ : ਗ੍ਰਹਿ ਮਾਮਲਿਆਂ ਦੀ ਸੰਸਦ ਦੀ ਸਥਾਈ ਕਮੇਟੀ ਦੀ ਬੁੱਧਵਾਰ ਨੂੰ ਹੋਣ ਵਾਲੀ ਬੈਠਕ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਕੁਝ ਮੈਂਬਰਾਂ ਨੇ ਕੋਰੋਨਾ ਵਾਇਰਸ ਕਾਰਨ ਲਾਗੂ ਯਾਤਰਾ ਪਾਬੰਦੀਆਂ ਦਾ ਹਵਾਲਾ ਦਿੰਦਿਆਂ ਬੈਠਕ 'ਚ ਸ਼ਾਮਲ ਹੋਣ 'ਚ ਅਸਮਰੱਥਾ ਪ੍ਰਗਟਾਈ ਸੀ। ਬੈਠਕ ਦੀਆਂ ਨਵੀਂ ਤਰੀਕਾਂ ਦਾ ਐਲਾਨ ਹਾਲੇ ਨਹੀਂ ਕੀਤਾ ਗਿਆ ਪਰ ਮੰਨਿਆ ਜਾ ਰਿਹਾ ਹੈ ਕਿ ਮੈਂਬਰਾਂ ਨਾਲ ਸਲਾਹ ਤੋਂ ਬਾਅਦ ਛੇਤੀ ਹੀ ਇਸ ਦਾ ਐਲਾਨ ਕਰ ਦਿੱਤਾ ਜਾਵੇਗਾ।