ਏਜੰਸੀ, ਨਵੀਂ ਦਿੱਲੀ : ਕਰਨਾਟਕ ਵਿਚ 17 ਵਿਧਾਇਕਾਂ ਨੂੰ ਅਯੋਗ ਐਲਾਨਣ ਤੋਂ ਬਾਅਦ ਉਨ੍ਹਾਂ ਨੂੰ ਚੋਣਾਂ ਨਾ ਲੜਨ ਦੇ ਮਾਮਲੇ ਵਿਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਆ ਗਿਆ ਹੈ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿਚ ਕਿਹਾ ਹੈ ਕਿ ਕਰਨਾਟਕ ਦੇ ਸਪੀਕਰ ਵੱਲੋਂ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦਾ ਫੈਸਲਾ ਪੂਰੀ ਤਰ੍ਹਾਂ ਨਾਲ ਸਹੀ ਹੈ। ਹਾਲਾਂਕਿ ਇਨ੍ਹਾਂ ਸਾਰੇ ਵਿਧਾਇਕਾਂ ਨੂੰ ਕੋਰਟ ਨੇ ਰਾਹਤ ਦਿੰਦੇ ਹੋਏ ਕਿਹਾ ਕਿ ਸਾਰੇ ਵਿਧਾਇਕ ਚੋਣ ਲੜ ਸਕਦੇ ਹਨ।

ਸਪੀਕਰ ਵੱਲੋਂ ਸਾਰੇ ਵਿਧਾਇਕਾਂ ਨੂੰ ਫੁਲ ਟਰਮ ਲਈ ਅਯੋਗ ਕਰਾਰ ਦੇਣ ਦੇ ਫੈਸਲੇ ਨੂੰ ਸੁਪਰੀਮ ਕੋਰਟ ਨੇ ਪਲਟ ਦਿੱਤਾ ਹੈ। ਦੱਸ ਦੇਈਏ ਕਿ 17 ਵਿਧਾਇਕਾਂ ਵੱਲੋਂ ਬਾਗੀ ਹੋਣ ਤੋਂ ਬਾਅਦ ਹੀ ਕਰਨਾਟਕ ਦੀ ਗੱਠਜੋੜ ਵਾਲੀ ਸਰਕਾਰ ਡਿੱਗ ਗਈ ਸੀ। ਇਸ ਤੋਂ ਬਾਅਦ ਬਾਗੀ ਵਿਧਾਇਕਾਂ ਨੂੰ ਸਪੀਕਰ ਵੱਲੋਂ ਅਯੋਗ ਐਲਾਨਦੇ ਹੋਏ ਉਨ੍ਹਾਂ ਨੂੰ ਪੂਰੇ ਕਾਰਜਕਾਲ ਦੌਰਾਨ ਚੋਣ ਲੜਨ 'ਤੇ ਰੋਕ ਲਾ ਦਿੱਤੀ ਸੀ। ਇਸ ਦੇ ਖ਼ਿਲਾਫ਼ ਸਾਰੇ ਵਿਧਾਇਕਾਂ ਨੇ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਸੀ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ।

Posted By: Susheel Khanna