ਨਵੀਂ ਦਿੱਲੀ : ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੀ ਤਬੀਅਤ ਵਿਗੜ ਗਈ ਹੈ। ਉਨ੍ਹਾਂ ਨੂੰ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾ (ਏਮਜ਼) ’ਚ ਦਾਖ਼ਲ ਕਰਵਾਇਆ ਗਿਆ ਹੈ।

ਮੈਡੀਸਨ ਵਿਭਾਗ ਦੇ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਲਾਲੂ ਪ੍ਰਸਾਦ ਨੂੰ ਬੁਖਾਰ ਤੇ ਯੂਰਿਨ ’ਚ ਇਨਫੈਕਸ਼ਨ ਦੀ ਸਮੱਸਿਆ ਹੈ। ਉਨ੍ਹਾਂ ਨੂੰ ਪਹਿਲਾਂ ਤੋਂ ਹੀ ਕਿਡਨੀ ਦੀ ਬਿਮਾਰੀ ਹੈ। ਏਸਜ਼ ਮੁਤਾਬਕ ਉਹ ਦੁਪਹਿਰੇ ਲਗਪਗ ਢਾਈ ਵਜੇ ਐਮਰਜੈਂਸੀ ਪੁੱਜੇ। ਇਸ ਤੋਂ ਬਾਅਦ ਉਨ੍ਹਾਂ ਦੀ ਜਾਂਚ ਕੀਤੀ ਗਈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਦਿਲ ਤੇ ਕਿਡਨੀ ਦੀ ਬਿਮਾਰੀ ਕਾਰਨ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਸੀ।

Posted By: Susheel Khanna