ਨਵੀਂ ਦਿੱਲੀ (ਪੀਟੀਆਈ) : ਭਾਰਤ ਵਿਚ ਮਨੀ ਲਾਂਡਰਿੰਗ ਦੇ ਵੱਡੇ ਰੈਕੇਟ ਦਾ ਖੁਲਾਸਾ ਕੀਤਾ ਗਿਆ ਹੈ। 1000 ਕਰੋੜ ਰੁਪਏ ਤੋਂ ਜ਼ਿਆਦਾ ਦੇ ਹਵਾਲਾ ਟ੍ਰਾਂਜੈਕਸ਼ਨ ਦਾ ਪਤਾ ਲੱਗਾ ਹੈ। ਸ਼ੈਲ ਕੰਪਨੀਆਂ ਜ਼ਰੀਏ ਮਨੀ ਲਾਂਡਰਿੰਗ ਹੋ ਰਹੀ ਸੀ। ਰੈਕੇਟ ਵਿਚ ਕਈ ਚੀਨੀ ਨਾਗਰਿਕ, ਉਨ੍ਹਾਂ ਦੇ ਭਾਰਤੀ ਸਹਿਯੋਗੀ, ਬੈਂਕ ਮੁਲਾਜ਼ਮ ਆਦਿ ਸ਼ਾਮਲ ਸਨ। ਇਨਕਮ ਟੈਕਸ ਵਿਭਾਗ ਨੇ ਇਕ ਹਜ਼ਾਰ ਕਰੋੜ ਰੁਪਏ ਦੇ ਹਵਾਲਾ ਰੈਕੇਟ ਵਿਚ ਚੀਨ ਦੇ ਕੁਝ ਲੋਕਾਂ ਤੇ ਉਨ੍ਹਾਂ ਦੇ ਭਾਰਤ ਵਿਚ ਸਹਿਯੋਗੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਦੀ ਕਾਰਵਾਈ ਕੀਤੀ ਹੈ। ਸ਼ੈਲ ਕੰਪਨੀਆਂ ਖੋਲ੍ਹ ਕੇ ਹਵਾਲਾ ਲੈਣ-ਦੇਣ ਨੂੰ ਅੰਜ਼ਾਮ ਦਿੱਤਾ ਗਿਆ ਸੀ। ਸੀਬੀਡੀਟੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

Posted By: Susheel Khanna