ਭਾਜਪਾ ਆਗੂਆਂ ਨੇ ਪੀਐੱਮ ਦੇ ਭਾਸ਼ਣ ਨੂੰ ਦੱਸਿਆ ਪ੍ਰੇਰਣਾਦਾਇਕ, ਲਿਆ ਆਤਮਨਿਰਭਰ ਭਾਰਤ ਬਣਾਉਣ ਦਾ ਸੰਕਲਪ
ਆਜ਼ਾਦੀ ਦਿਵਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਨੂੰ ਪ੍ਰੇਰਣਾ ਦਾਇਕ ਦੱਸਦੇ ਹੋਏ ਭਾਜਪਾ ਆਗੂਆਂ ਨੇ ਕਿਹਾ ਕਿ ਇਹ ਮਜ਼ਬੂਤ ਆਤਮਨਿਰਭਰ ਭਾਰਤ ਬਣਾਉਣ ਦੇ ਉਨ੍ਹਾਂ ਦੇ ਸੰਕਲਪ ਨੂੰ ਦਰਸਾਉਂਦਾ ਹੈ।
Publish Date: Sun, 16 Aug 2020 09:01 AM (IST)
Updated Date: Sun, 16 Aug 2020 03:17 PM (IST)
ਨਵੀਂ ਦਿੱਲੀ, ਜੇਐੱਨਐੱਨ : ਆਜ਼ਾਦੀ ਦਿਵਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਨੂੰ ਪ੍ਰੇਰਣਾ ਦਾਇਕ ਦੱਸਦੇ ਹੋਏ ਭਾਜਪਾ ਆਗੂਆਂ ਨੇ ਕਿਹਾ ਕਿ ਇਹ ਮਜ਼ਬੂਤ ਆਤਮਨਿਰਭਰ ਭਾਰਤ ਬਣਾਉਣ ਦੇ ਉਨ੍ਹਾਂ ਦੇ ਸੰਕਲਪ ਨੂੰ ਦਰਸਾਉਂਦਾ ਹੈ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਕਈ ਟਵੀਟ ਕਰ ਕੇ ਕਿਹਾ, 'ਲਾਲ ਕਿਲ੍ਹੇ ਦੀ ਰੈਂਪਾਰਟ ਤੋਂ 74ਵੇਂ ਆਜ਼ਾਦੀ ਦਿਵਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਬੇਹੱਦ ਉਤਸ਼ਾਹਤ ਤੇ ਪ੍ਰੇਰਣਾਦਾਈਕ ਭਾਸ਼ਣ। ਪ੍ਰਧਾਨ ਮੰਤਰੀ ਦਾ ਭਾਸ਼ਣ ਮਜ਼ਬੂਤ ਆਤਮਨਿਰਭਰ ਬਣਾਉਣ ਦੇ ਉਨ੍ਹਾਂ ਦੇ ਮਿਸ਼ਨ ਤੇ ਸੰਕਲਪ ਨੂੰ ਦਰਸਾਉਂਦਾ ਹੈ।
ਇਸ ਤਰ੍ਹਾਂ ਦੀਆਂ ਭਾਵਨਾਵਾਂ ਨੂੰ ਪ੍ਰਗਟ ਕਰਦੇ ਹੋਏ ਸਾਬਕਾ ਪ੍ਰਧਾਨ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਸ਼ਣ ਨੂੰ ਮਿਸਾਲ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਭਾਸ਼ਣ ਮਜ਼ਬੂਤ ਤੇ ਆਤਮ ਨਿਰਭਰ ਭਾਰਤ ਦੇ ਪ੍ਰਤੀ ਉਨ੍ਹਾਂ ਦੀ ਅਟੱਲ ਪ੍ਰਤੀਬੱਧਤਾ ਤੇ ਸੰਕਲਪ ਨੂੰ ਸਪਸ਼ਟ ਰੂਪ ਨਾਲ ਦਰਸਾਉਂਦਾ ਹੈ।
ਸੀਨੀਅਰ ਪਾਰਟੀ ਆਗੂ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, 'ਆਜ਼ਾਦੀ ਦਿਵਸ ਮੌਕੇ 'ਤੇ ਪ੍ਰਧਾਨ ਮੰਤਰੀ ਦਾ ਭਾਸ਼ਣ ਆਤਮ ਨਿਰਭਰ ਭਾਰਤ ਦੇ ਸੰਕਲਪ ਨੂੰ ਬਿਆਨ ਕਰਦਾ ਹੈ। ਇਸ ਸੰਕਲਪ 'ਚ ਚੁਣੌਤੀਆਂ ਨੂੰ ਸਕਦੀਆਂ ਹਨ ਪਰ ਇਸ ਦੇਸ਼ 'ਚ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨਾ ਦੀ ਸਮੱਰਥਾ ਹੈ।' ਆਤਮ ਨਿਰਭਰ ਭਾਰਤ ਲਈ ਪ੍ਰਧਾਨ ਮੰਤਰੀ ਦੁਆਰਾ ਤੈਅ ਕੀਤੇ ਗਏ ਰੋਡਮੈਪ ਦਾ ਸਵਾਗਤ ਕਰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਮੋਦੀ ਨੇ ਸਾਫ਼ ਕਰ ਦਿੱਤਾ ਹੈ ਕਿ ਵਿਸ਼ਵ ਅਰਥਵਿਵਸਥਾ ਨੂੰ ਨਵੀਂ ਦਿਸ਼ਾ ਤੇ ਗਤੀ ਦੇਣ ਦੀ ਦੇਸ਼ 'ਚ ਸਮੱਰਥਾ ਤੇ ਹੁਨਰ ਦੋਵੇਂ ਹਨ। ਸਰਹੱਦੀ ਜ਼ਿਲ੍ਹਿਆਂ 'ਚ ਐੱਨਸੀਸੀ ਦੇ ਵਿਸਤਾਰ ਦੇ ਐਲਾਨ 'ਤੇ ਰਾਜਨਾਥ ਨੇ ਕਿਹਾ ਕਿ ਰੱਖਿਆ ਮੰਤਰਾਲੇ ਇਸ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਜਲਦ ਤੋਂ ਜਲਦ ਇਕ ਲੱਖ ਨਵੇਂ ਕੈਡਿਟਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ।
ਵੈਂਕਈਆ ਨੇ ਭਾਸ਼ਣ ਨੂੰ ਕਿਹਾ ਜੋਸ਼ੀਲਾ
ਉਪ ਰਾਸ਼ਟਰਪਤੀ ਐੱਮ, ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਨੂੰ ਜੋਸ਼ੀਲਾ ਦੱਸਦੇ ਹੋਏ ਕਿਹਾ ਕਿ ਇਹ ਲੋਕਾਂ 'ਚ ਅਰਥਵਿਵਸਥਾ ਨੂੰ ਮੁੜ ਜੀਵਤ ਕਰਨ ਦੇ ਉਨ੍ਹਾਂ ਦੀਆਂ ਕੋਸ਼ਿਸ਼ਾਂ 'ਚ ਵਿਸ਼ਵਾਸ ਪੈਦਾ ਕਰਦਾ ਹੈ। ਉਨ੍ਹਾਂ ਨੇ ਮੋਦੀ ਨੂੰ ਚੌਥੇ ਸਭ ਤੋਂ ਲੰਬੇ ਕਾਰਜ ਕਾਲ ਵਾਲੇ ਪ੍ਰਧਾਨ ਮੰਤਰੀ ਬਣਨ ਦੇ ਲਈ ਵਧਾਈ ਵੀ ਦਿੱਤੀ।