PM ਮੋਦੀ ਦਾ ਵੱਡਾ ਬਿਆਨ, ਕਿਹਾ- 50 ਕਰੋੜ ਲੋਕਾਂ ਨੂੰ ਗਰੀਬੀ 'ਚੋਂ ਕੱਢਿਆ ਬਾਹਰ, ਹੁਣ ਭਾਰਤ ਨੂੰ ਪੂਰੀ ਤਰ੍ਹਾਂ ਵਿਕਸਤ ਰਾਸ਼ਟਰ ਬਣਾਉਣ ਦਾ ਲਿਆ ਸੰਕਲਪ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ਮੀਡੀਆ ਨੂੰ ਦੇਸ਼ ਦੀਆਂ ਸਫਲਤਾ ਦੀਆਂ ਕਹਾਣੀਆਂ ’ਤੇ ਕੰਮ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਪਹਿਲਾਂ ਹੀ ਕਾਫ਼ੀ ਕੰਮ ਹੋ ਰਿਹਾ ਹੈ। ਪੀਐੱਮ ਮੋਦੀ ਨੇ ਭਾਜਪਾ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਲਈ ਕਰਵਾਏ ਗਏ 'ਦੀਵਾਲੀ ਮਿਲਨ' ਪ੍ਰੋਗਰਾਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਅਤੇ ਭਰੋਸਾ ਜਤਾਇਆ ਕਿ ਭਾਰਤ ਨਿਸ਼ਚਿਤ ਤੌਰ ’ਤੇ ਇੱਕ ਵਿਕਸਤ ਦੇਸ਼ ਬਣੇਗਾ।
Publish Date: Thu, 12 Nov 2026 04:38 PM (IST)
Updated Date: Thu, 12 Nov 2026 04:39 PM (IST)
ਡਿਜੀਟਲ ਡੈਸਕ, ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ਮੀਡੀਆ ਨੂੰ ਦੇਸ਼ ਦੀਆਂ ਸਫਲਤਾ ਦੀਆਂ ਕਹਾਣੀਆਂ ’ਤੇ ਕੰਮ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਪਹਿਲਾਂ ਹੀ ਕਾਫ਼ੀ ਕੰਮ ਹੋ ਰਿਹਾ ਹੈ। ਪੀਐੱਮ ਮੋਦੀ ਨੇ ਭਾਜਪਾ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਲਈ ਕਰਵਾਏ ਗਏ 'ਦੀਵਾਲੀ ਮਿਲਨ' ਪ੍ਰੋਗਰਾਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਅਤੇ ਭਰੋਸਾ ਜਤਾਇਆ ਕਿ ਭਾਰਤ ਨਿਸ਼ਚਿਤ ਤੌਰ ’ਤੇ ਇੱਕ ਵਿਕਸਤ ਦੇਸ਼ ਬਣੇਗਾ।
50 ਕਰੋੜ ਲੋਕਾਂ ਨੂੰ ਗਰੀਬੀ ਰੇਖਾ ਤੋਂ ਉੱਪਰ ਲਿਆਂਦਾ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, 'ਐੱਨਡੀਏ ਸਰਕਾਰ ਦੇਸ਼ ਵਿੱਚੋਂ ਗਰੀਬੀ ਦੂਰ ਕਰਨ ਵਿੱਚ ਸਫਲ ਰਹੀ ਹੈ ਅਤੇ 50 ਕਰੋੜ ਲੋਕਾਂ ਨੂੰ ਗਰੀਬੀ ਰੇਖਾ ਤੋਂ ਉੱਪਰ ਲਿਆਂਦਾ ਗਿਆ ਹੈ।' ਪੀਐੱਮ ਨੇ ਕਿਹਾ, 'ਪਹਿਲਾਂ ਗਰੀਬੀ ਹਟਾਓ ਦੇ ਨਾਅਰੇ ਲਗਾਏ ਜਾਂਦੇ ਸਨ, ਪਰ ਅਸਲ ਵਿੱਚ ਗਰੀਬੀ ਇਸ ਸਰਕਾਰ ਨੇ ਦੂਰ ਕੀਤੀ ਹੈ। ਵਿਸ਼ਵ ਬੈਂਕ ਅਨੁਸਾਰ, ਪਿਛਲੇ 12 ਸਾਲਾਂ ਵਿੱਚ 50 ਕਰੋੜ ਲੋਕਾਂ ਨੂੰ ਗਰੀਬੀ ਰੇਖਾ ਤੋਂ ਉੱਪਰ ਲਿਆਂਦਾ ਗਿਆ ਹੈ।'
ਮੀਡੀਆ ਨਾਲ ਪੁਰਾਣਾ ਨਾਤਾ ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਕਿ ਮੀਡੀਆ ਨਾਲ ਉਨ੍ਹਾਂ ਦਾ ਪੁਰਾਣਾ ਨਾਤਾ ਰਿਹਾ ਹੈ। ਇੱਥੋਂ ਤੱਕ ਕਿ ਉਨ੍ਹਾਂ ਦਿਨਾਂ ਤੋਂ ਵੀ, ਜਦੋਂ ਉਹ ਅਜਿਹੇ ਪ੍ਰੋਗਰਾਮਾਂ ਵਿੱਚ ਕੁਰਸੀਆਂ ਲਗਾਉਣ ਦਾ ਕੰਮ ਕਰਿਆ ਕਰਦੇ ਸਨ। ਪੀਐੱਮ ਨੇ ਕਿਹਾ, 'ਮੈਂ ਮੀਡੀਆ ਨਾਲ ਕੰਮ ਕੀਤਾ ਹੈ ਅਤੇ ਇਸ ਨੂੰ ਪ੍ਰੈੱਸ ਰਿਲੀਜ਼ ਦੇ ਦੌਰ ਤੋਂ ਲੈ ਕੇ ਇੰਸਟਾਗ੍ਰਾਮ ਰੀਲਜ਼ ਦੇ ਦੌਰ ਤੱਕ ਵਿਕਸਤ ਹੁੰਦੇ ਦੇਖਿਆ ਹੈ।'
'ਦੇਸ਼ ਦੀ ਸਫਲਤਾ ਦੀਆਂ ਕਹਾਣੀਆਂ ’ਤੇ ਕੰਮ ਕਰੋ' ਪ੍ਰਧਾਨ ਮੰਤਰੀ ਨੇ ਕਿਹਾ, 'ਮੈਂ ਭਾਰਤੀ ਮੀਡੀਆ ਨੂੰ ਦੇਸ਼ ਦੀ ਸਫਲਤਾ ਦੀਆਂ ਕਹਾਣੀਆਂ ’ਤੇ ਕੰਮ ਕਰਨ ਦੀ ਅਪੀਲ ਕਰਦਾ ਹਾਂ। ਇਸ ਦਿਸ਼ਾ ਵਿੱਚ ਪਹਿਲਾਂ ਹੀ ਕਾਫ਼ੀ ਕੰਮ ਹੋ ਰਿਹਾ ਹੈ।' ਪੀਐੱਮ ਨੇ ਮੀਡੀਆ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ (ਡਰੱਗ ਅਬਿਊਜ਼) ਵਿਰੁੱਧ ਜਾਗਰੂਕਤਾ ਫੈਲਾਉਣ ਦੀ ਵੀ ਅਪੀਲ ਕੀਤੀ।