ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਦੇ ਕਿਸਾਨਾਂ ਦਾ ਧਰਨਾ 15ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ।

ਨਵੀਂ ਦਿੱਲੀ, ਜੇਐੱਨਐੱਨ : ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਕਿਸਾਨਾਂ ਨੂੰ ਅੰਦੋਲਨ ਖਤਮ ਕਰਨਾ ਚਾਹੀਦਾ ਹੈ ਕਿਉਂਕਿ ਨਵਾਂ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿਚ ਹੈ। ਉਨ੍ਹਾਂ ਕਿਹਾ ਕਿ ਪੀਐੱਮ ਮੋਦੀ ਚਾਹੁੰਦੇ ਹਨ ਕਿ ਕਿਸਾਨਾਂ ਦੀ ਆਮਦਨੀ ਵਧੇ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਅਜੇ ਤਕ ਕੋਈ ਸੁਝਾਅ ਨਹੀਂ ਆਇਆ। ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਕੁਝ ਚਿੰਤਾਵਾਂ ਸਨ ਕਿ ਕਿਸਾਨਾਂ ਨੂੰ ਆਪਣੀ ਉਪਜ ਨੂੰ ਨਿੱਜੀ ਬਾਜ਼ਾਰ ਵਿਚ ਵੇਚਣ ਲਈ ਮਜਬੂਰ ਕੀਤਾ ਜਾਵੇਗਾ। ਇਹ ਪੂਰੀ ਤਰ੍ਹਾਂ ਨਾਲ ਗਲਤ ਹੈ, ਕਾਨੂੰਨ ਵਿਚ ਕੋਈ ਅਜਿਹਾ ਪ੍ਰਾਵਧਾਨ ਨਹੀਂ ਹੈ ਜੋ ਕਿਸੇ ਵੀ ਕਿਸਾਨ ਨੂੰ ਮਜਬੂਰ ਕਰੇ।
ਉੱਧਰ ਕਿਸਾਨ ਨੇਤਾਵਾਂ ਨੇ ਕਿਹਾ ਕਿ ਅਸੀਂ 10 ਤਰੀਕ ਦਾ ਅਲਟੀਮੇਟਮ ਦਿੱਤਾ ਹੋਇਆ ਸੀ ਕਿ ਜੇਕਰ ਪ੍ਰਧਾਨ ਮੰਤਰੀ ਨੇ ਸਾਡੀਆਂ ਗੱਲਾਂ ਨੂੰ ਨਹੀਂ ਸੁਣਿਆ ਅਤੇ ਕਾਨੂੰਨਾਂ ਨੂੰ ਰੱਦ ਨਾ ਕੀਤਾ ਤਾਂ ਸਾਰੇ ਧਰਨੇ ਰੇਲਵੇ ਟ੍ਰੈਕ 'ਤੇ ਆ ਜਾਣਗੇ। ਅੱਜ ਦੀ ਬੈਠਕ ਵਿਚ ਇਹ ਫ਼ੈਸਲਾ ਹੋਇਆ ਕਿ ਹੁਣ ਰੇਲਵੇ ਟ੍ਰੈਕ 'ਤੇ ਪੂਰੇ ਭਾਰਤ ਦੇ ਲੋਕ ਜਾਣਗੇ। ਸੰਯੁਕਤ ਕਿਸਾਨ ਮੰਚ ਇਸਦੀ ਤਰੀਕ ਦਾ ਜਲਦੀ ਐਲਾਨ ਕਰੇਗਾ। ਸਿੰਘੂ ਬਾਰਡਰ ਤੋਂ ਕਿਸਾਨ ਨੇਤਾ ਬੂਟਾ ਸਿੰਘ ਨੇ ਕਿਹਾ ਹੈ ਕਿ 14 ਤਰੀਕ ਨੂੰ ਪੰਜਾਬ ਦੇ ਸਾਰੇ ਡੀਸੀ ਆਫਿਸਾਂ ਦੇ ਬਾਹਰ ਧਰਨੇ ਦਿੱਤੇ ਜਾਣਗੇ।
- ਕੇਂਦਰ ਸਰਕਾਰ ਵੱਲੋਂ ਕਾਨੂੰਨਾਂ 'ਚ ਬਦਲਾਅ ਦਾ ਪ੍ਰਸਤਾਵ ਕਿਸਾਨਾਂ ਨੂੰ ਭੇਜਿਆ ਹੈ। ਉੱਧਰ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਿੰਘੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਨੇ ਬੈਠਕ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ। ਇੰਨਾ ਹੀ ਨਹੀਂ, ਪ੍ਰਦਰਸ਼ਨ ਨੂੰ ਤੇਜ਼ ਕਰਨ ਦੀ ਕੜੀ 'ਚ ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ 12 ਦਸੰਬਰ ਨੂੰ ਦਿੱਲੀ-ਜੈਪੁਰ ਹਾਈਵੇਅੇ ਅਤੇ ਦਿੱਲੀ-ਆਗਰਾ ਹਾਈ ਵੇਅ ਨੂੰ ਜਾਮ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਸੰਗਠਨ ਦੇ ਵਰਕਰ 14 ਦਸੰਬਰ ਨੂੰ ਦੇਸ਼ ਭਰ 'ਚ ਭਾਜਪਾ ਦੇ ਦਫ਼ਤਰਾਂ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕਰਨਗੇ।
- ਇਸ ਦੌਰਾਨ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਆਪਣਾ ਅੰਦੋਲਨ ਸਮਾਪਤ ਕਰਨ ਅਤੇ ਸਰਕਾਰ ਨੂੰ ਸਹਿਯੋਗ ਦੇਣ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਵੀਰਵਾਰ ਨੂੰ ਇਸ ਮੁੱਦੇ ’ਤੇ ਮੀਡੀਆ ਨਾਲ ਵੀ ਰੂਬਰੂ ਹੋਣਗੇ।
- ਕੇਂਦਰੀ ਮੰਤਰੀ ਰਾਵ ਸਾਹੇਬ ਦਾਨਵੇ ਦੇ ਉਸ ਬਿਆਨ ’ਤੇ ਕਿਸਾਨਾਂ ਨੇ ਨਾਰਾਜ਼ਗੀ ਪ੍ਰਗਟਾਈ ਹੈ, ਜਿਸ ਵਿਚ ਉਨ੍ਹਾਂ ਨੇ ਕਿਸਾਨ ਅੰਦੋਲਨ ਵਿਚ ਚੀਨ ਅਤੇ ਪਾਕਿਸਤਾਨ ਦਾ ਹੱਥ ਦੱਸਿਆ ਸੀ। ਅਖਿਲ ਭਾਰਤੀ ਕਿਸਾਨ ਸਭਾ ਦੇ ਜਨਰਲ ਸੈਕਟਰੀ ਹਨਾਨ ਮੁਹੱਲਾ ਨੇ ਪ੍ਰਤੀਕਿਰਿਆ ਵਿਚ ਕਿਹਾ ਕਿ ਇਹ ਭਾਰਤੀ ਕਿਸਾਨਾਂ ਦਾ ਅਪਮਾਨ ਹੈ। ਕਿਸਾਨ ਆਪਣੇ ਨਿੱਜੀ ਹਿੱਤਾਂ ਦੀ ਅਗਵਾਈ ਕਰ ਰਹੇ ਹਨ।
- ਸਿੰਘੂ ਬਾਰਡਰ 'ਤੇ ਪ੍ਰਦਰਸ਼ਨਕਾਰੀਆਂ 'ਚ ਮੌਜੂਦ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਮਨਜੀਤ ਸਿੰਘ (Bharatiya Kisan Union's Manjeet Singh) ਨੇ ਕਿਹਾ ਕਿ ਸਰਕਾਰ ਦੀ ਮੰਸ਼ਾ ਕਿਸਾਨਾਂ ਦੇ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਹੈ ਪਰ ਕਈ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਲਈ ਦਿੱਲੀ ਆ ਰਹੇ ਹਨ। ਅਸੀਂ ਦਿੱਲੀ ਦੇ ਲੋਕਾਂ ਨੂੰ ਸਾਡਾ ਸਮਰਥਨ ਕਰਨ ਦੀ ਅਪੀਲ ਕਰਦੇ ਹਾਂ।
- ਕਿਸਾਨਾਂ ਨੇ ਧਰਨਾ ਪ੍ਰਦਰਸ਼ਨ ਨਾਲ ਦਿੱਲੀ ਤੇ ਯੂਪੀ ਤੇ ਹਰਿਆਣਾ ਦੇ ਦਰਜਨ ਭਰ ਰਾਸਤੇ ਸੀਲ ਹਨ, ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਨਾਲ ਲਗਦੇ ਟਿਕਰੀ ਬਾਰਡਰ, ਸਿੰਘੂ ਬਾਰਡਰ ਦੇ ਨਾਲ-ਨਾਲ ਦਿੱਲੀ-ਯੂਪੀ ਗੇਟ 'ਤੇ ਵੀ ਕਿਸਾਨ ਡਟੇ ਹੋਏ ਹਨ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ।
- ਉੱਥੇ ਹੀ ਜਿਸ ਤਰ੍ਹਾਂ ਨਾਲ ਕਿਸਾਨਾਂ ਤੇ ਕੇਂਦਰ ਸਰਕਾਰ 'ਚ ਗਤੀਰੋਧ ਕਾਇਮ ਹੈ, ਉਸ ਤੋਂ ਲਗਦਾ ਨਹੀਂ ਹੈ ਕਿ ਆਉਣ ਵਾਲੇ ਦਿਨਾਂ 'ਚ ਹਾਲਾਤ 'ਚ ਸੁਧਾਰ ਹੋਵੇਗਾ। ਉੱਥੇ ਹੀ ਇਸ ਤੋਂ ਪਹਿਲਾ ਬੁੱਧਵਾਰ ਨੂੰ ਸਿੰਘੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਨੇ ਬੈਠਕ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ। ਇਨ੍ਹਾਂ ਹੀ ਨਹੀਂ ਪ੍ਰਦਰਸ਼ਨ ਨੂੰ ਤੇਜ਼ ਕਰਨ ਦੀ ਕੜੀ 'ਚ ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ 12 ਦਸੰਬਰ ਨੂੰ ਦਿੱਲੀ-ਜੈਪੁਰ ਹਾਈਵੇ ਤੇ ਦਿੱਲੀ-ਆਗਰਾ ਹਾਈਵੇ ਨੂੰ ਜਾਮ ਕਰਨਗੇ।
- ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਜਥੇਬੰਦੀਆਂ ਦੇ ਵਰਕਰ 14 ਦਸੰਬਰ ਨੂੰ ਦੇਸ਼ ਭਰ 'ਚ ਭਾਜਪਾ ਦੇ ਦਫ਼ਤਰਾਂ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕਰਨਗੇ।