- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੰਡਨ ਜਾ ਰਹੇ ਵਰਜਿਨ ਅਟਲਾਂਟਿਕ ਦੇ ਜਹਾਜ਼ ਨੂੰ ਉਡਾਣ ਭਰਨ ਤੋਂ ਕੁਝ ਹੀ ਦੇਰ ਬਾਅਦ ਤਕਨੀਕੀ ਖ਼ਰਾਬੀ ਕਾਰਨ ਬੈਂਗਲੁਰੂ ਦੇ ਕੇਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਜਹਾਜ਼ ’ਚ 270 ਯਾਤਰੀ ਸਵਾਰ ਸਨ।

ਬੈਂਗਲੁਰੂ (ਪੀਟੀਆਈ) : ਲੰਡਨ ਜਾ ਰਹੇ ਵਰਜਿਨ ਅਟਲਾਂਟਿਕ ਦੇ ਜਹਾਜ਼ ਨੂੰ ਉਡਾਣ ਭਰਨ ਤੋਂ ਕੁਝ ਹੀ ਦੇਰ ਬਾਅਦ ਤਕਨੀਕੀ ਖ਼ਰਾਬੀ ਕਾਰਨ ਬੈਂਗਲੁਰੂ ਦੇ ਕੇਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਜਹਾਜ਼ ’ਚ 270 ਯਾਤਰੀ ਸਵਾਰ ਸਨ।
ਹਵਾਈ ਅੱਡੇ ਦੇ ਸੰਚਾਲਕ ਬੈਂਗਲੁਰੂ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਬੀਆਈਏਐੱਲ) ਦੇ ਸੂਤਰਾਂ ਨੇ ਦੱਸਿਆ ਕਿ ਜਹਾਜ਼ ਨੇ ਸਵੇਰੇ ਲਗਪਗ 8.20 ਵਜੇ ਕੇਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰੀ, ਪਰ ਉਡਾਣ ਭਰਨ ਦੇ ਤਰੁੰਤ ਬਾਅਦ ਉਸ ’ਚ ਤਕਨੀਕੀ ਖ਼ਰਾਬੀ ਆ ਗਈ, ਜਿਸ ਕਾਰਨ ਤੁਮਕੁਰੂ ਦੇ ਨੇੜੇ ਜਹਾਜ਼ ਨੇ ਅੱਧੇ ਘੰਟੇ ਤੋਂ ਵੱਧ ਸਮੇਂ ਤੱਕ ਚੱਕਰ ਲਾਇਆ ਤੇ ਫਿਰ ਸੁਰੱਖਿਆ ਦੇ ਮੱਦੇਨਜ਼ਰ ਬੈਂਗਲੁਰੂ ਹਵਾਈ ਅੱਡੇ ’ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ।
ਜਹਾਜ਼ ’ਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ। ਤਕਨੀਕੀ ਖ਼ਰਾਬੀ ਦੇ ਕਾਰਨ ਨਾਲ ਜੁੜੀ ਵਿਸਥਾਰਤ ਜਾਣਕਾਰੀ ਨਹੀਂ ਮਿਲ ਸਕੀ ਹੈ ਤੇ ਅਧਿਕਾਰੀ ਘਟਨਾ ਦੇ ਕਾਰਨਾਂ ਦਾ ਪਤਾ ਲਾਉਣ ’ਚ ਰੁੱਝੇ ਹਨ। ਹਵਾਬਾਜ਼ੀ ਕੰਪਨੀ ਵੱਲੋਂ ਵੀ ਅਜੇ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।