By Poll Elections: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦਾ ਐਲਾਨ, ਇਸ ਤਰੀਕ ਨੂੰ ਪੈਣਗੀਆਂ ਵੋਟਾਂ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਜ਼ਿਮਨੀ ਚੋਣਾਂ ਲਈ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ ਨੂੰ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕੱਲ੍ਹ(26 ਮਈ ) ਤੋਂ ਨਾਮਜ਼ਦਗੀ ਭਰੀ ਜਾ ਸਕੇਗੀ।
Publish Date: Sun, 25 May 2025 09:25 AM (IST)
Updated Date: Sun, 25 May 2025 10:01 AM (IST)
ਆਨਲਾਈਨ ਡੈਸਕ, ਜਲੰਧਰ: ਦੇਸ਼ ਦੇ ਚਾਰ ਸੂਬਿਆਂ ਵਿੱਚ ਪੰਜ ਸੀਟਾਂ 'ਤੇ ਉਪ ਚੋਣਾਂ ਹੋਣੀਆਂ ਹਨ। ਇਸ ਸਬੰਧ ਵਿੱਚ, ਐਤਵਾਰ ਨੂੰ ਚੋਣ ਕਮਿਸ਼ਨ ਨੇ ਗੁਜਰਾਤ, ਕੇਰਲ, ਪੰਜਾਬ ਅਤੇ ਪੱਛਮੀ ਬੰਗਾਲ ਦੇ 5 ਵਿਧਾਨ ਸਭਾ ਹਲਕਿਆਂ ਲਈ ਉਪ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਚੋਣ ਕਮਿਸ਼ਨ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਦੱਸਿਆ ਕਿ ਚੋਣਾਂ 19 ਜੂਨ ਨੂੰ ਹੋਣਗੀਆਂ। ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ। ਇਸ ਦੇ ਨਾਲ ਹੀ ਕੱਲ੍ਹ(26 ਮਈ ) ਤੋਂ ਨਾਮਜ਼ਦਗੀ ਭਰੀ ਜਾ ਸਕੇਗੀ।
ਸਾਰੀਆਂ ਪੰਜ ਸੀਟਾਂ ਅਸਤੀਫ਼ਿਆਂ ਜਾਂ ਮੌਤਾਂ ਕਾਰਨ ਖਾਲੀ ਹੋ ਗਈਆਂ ਸਨ। ਜਿਨ੍ਹਾਂ ਸੀਟਾਂ 'ਤੇ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚ ਗੁਜਰਾਤ ਦੀਆਂ ਕਾਡੀ ਅਤੇ ਵਿਸਾਵਦਰ ਵਿਧਾਨ ਸਭਾ ਸੀਟਾਂ ਸ਼ਾਮਲ ਹਨ। ਇਸ ਦੇ ਨਾਲ ਹੀ ਕੇਰਲ ਦੀ ਨੀਲਾਂਬੁਰ ਵਿਧਾਨ ਸਭਾ ਸੀਟ, ਪੰਜਾਬ ਦੀ ਲੁਧਿਆਣਾ ਪੱਛਮੀ ਸੀਟ ਅਤੇ ਪੱਛਮੀ ਬੰਗਾਲ ਦੀ ਕਾਲੀਗੰਜ ਵਿਧਾਨ ਸਭਾ ਸੀਟ 'ਤੇ ਉਪ ਚੋਣਾਂ ਹੋਣੀਆਂ ਹਨ।
ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਸੀ।