ਆਂਧਰਾ ਪ੍ਰਦੇਸ਼ 'ਚ ਵੱਡਾ ਹਾਦਸਾ, ਤਿਰੁਪਤੀ ਦੀ ਕੰਪਨੀ 'ਚ ਬਾਇਲਰ ਫਟਣ ਕਾਰਨ 4 ਮਜ਼ਦੂਰਾਂ ਦੀ ਦਰਦਨਾਕ ਮੌਤ ਆਂਧਰਾ ਪ੍ਰਦੇਸ਼ ਦੇ ਤਿਰੁਪਤੀ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਸ਼ਨੀਵਾਰ ਨੂੰ ਸ਼੍ਰੀ ਸਿਟੀ ਸਥਿਤ ਇੱਕ ਨਿੱਜੀ ਕੰਪਨੀ 'ਚ ਪਾਣੀ ਦਾ ਬਾਇਲਰ ਫਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਭਿਆਨਕ ਹਾਦਸੇ 'ਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਮਜ਼ਦੂਰ ਗੰਭੀਰ ਰੂਪ 'ਚ ਜ਼ਖਮੀ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ।
Publish Date: Sat, 03 Oct 2026 12:01 PM (IST)
Updated Date: Sat, 03 Oct 2026 12:02 PM (IST)
ਡਿਜੀਟਲ ਡੈਸਕ, ਅਮਰਾਵਤੀ - ਆਂਧਰਾ ਪ੍ਰਦੇਸ਼ ਦੇ ਤਿਰੁਪਤੀ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਸ਼ਨੀਵਾਰ ਨੂੰ ਸ਼੍ਰੀ ਸਿਟੀ ਸਥਿਤ ਇੱਕ ਨਿੱਜੀ ਕੰਪਨੀ 'ਚ ਪਾਣੀ ਦਾ ਬਾਇਲਰ ਫਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਭਿਆਨਕ ਹਾਦਸੇ 'ਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਮਜ਼ਦੂਰ ਗੰਭੀਰ ਰੂਪ 'ਚ ਜ਼ਖਮੀ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ।
ਸਮਝੋ ਕਿਵੇਂ ਵਾਪਰਿਆ ਹਾਦਸਾ? ਮਾਮਲੇ ਸਬੰਧੀ ਪੁਲਿਸ ਅਤੇ ਅਧਿਕਾਰਤ ਪ੍ਰੈੱਸ ਰਿਲੀਜ਼ ਤੋਂ ਮਿਲੀ ਜਾਣਕਾਰੀ ਮੁਤਾਬਕ, ਸ਼ਨੀਵਾਰ ਨੂੰ ਸ਼੍ਰੀ ਸਿਟੀ ਦੀ ਇੱਕ ਨਿੱਜੀ ਕੰਪਨੀ 'ਚ ਅਚਾਨਕ ਪਾਣੀ ਦਾ ਬਾਇਲਰ ਫਟ ਗਿਆ। ਇਸ ਜ਼ੋਰਦਾਰ ਧਮਾਕੇ ਦੀ ਲਪੇਟ 'ਚ ਆਉਣ ਕਾਰਨ ਦੋ ਮਜ਼ਦੂਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉੱਥੇ ਹੀ ਗੰਭੀਰ ਰੂਪ 'ਚ ਝੁਲਸੇ ਦੋ ਹੋਰ ਮਜ਼ਦੂਰਾਂ ਨੇ ਇਲਾਜ ਦੌਰਾਨ ਹਸਪਤਾਲ 'ਚ ਦਮ ਤੋੜ ਦਿੱਤਾ।
ਇੱਕ ਮਜ਼ਦੂਰ ਦਾ ਇਲਾਜ ਜਾਰੀ ਹਾਦਸੇ 'ਚ ਇੱਕ ਹੋਰ ਮਜ਼ਦੂਰ ਗੰਭੀਰ ਰੂਪ 'ਚ ਜ਼ਖਮੀ ਹੋਇਆ ਹੈ, ਜਿਸ ਨੂੰ ਤੁਰੰਤ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਸ ਦਾ ਇਲਾਜ ਜਾਰੀ ਹੈ। ਹਾਲਾਂਕਿ, ਅਜੇ ਤੱਕ ਹਾਦਸੇ ਦੇ ਸਹੀ ਕਾਰਨਾਂ ਅਤੇ ਮ੍ਰਿਤਕਾਂ ਦੀ ਪਛਾਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਸੀਐੱਮ ਨਾਇਡੂ ਨੇ ਜਤਾਇਆ ਡੂੰਘਾ ਦੁੱਖ ਇਸ ਹਾਦਸੇ ’ਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਪ੍ਰਤੀ ਆਪਣੀਆਂ ਡੂੰਘੀਆਂ ਸੰਵੇਦਨਾਵਾਂ ਜ਼ਾਹਰ ਕੀਤੀਆਂ ਹਨ।
ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਅਤੇ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਖਮੀ ਮਜ਼ਦੂਰ ਦਾ ਬਿਹਤਰੀਨ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਉਸ ਦੀ ਜਾਨ ਬਚਾਈ ਜਾ ਸਕੇ।