ਵੱਡਾ ਹਾਦਸਾ : ਘਰ ਅੰਦਰ ਫਟਿਆ LPG ਸਿਲੰਡਰ, 4 ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 6 ਮੈਂਬਰ ਗੰਭੀਰ ਝੁਲਸੇ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆ ਰਹੀ ਹੈ। ਇੱਥੇ ਸ਼ਨੀਵਾਰ ਸਵੇਰੇ ਇੱਕ ਕਿਰਾਏ ਦੇ ਮਕਾਨ 'ਚ ਸ਼ੱਕੀ ਤੌਰ ’ਤੇ LPG ਸਿਲੰਡਰ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਇੱਕੋ ਪਰਿਵਾਰ ਦੇ ਛੇ ਲੋਕ ਗੰਭੀਰ ਰੂਪ 'ਚ ਝੁਲਸ ਗਏ, ਜਿਨ੍ਹਾਂ 'ਚ ਚਾਰ ਛੋਟੇ ਬੱਚੇ ਵੀ ਸ਼ਾਮਲ ਹਨ।
Publish Date: Sat, 03 Oct 2026 11:10 AM (IST)
Updated Date: Sat, 03 Oct 2026 11:11 AM (IST)
ਡਿਜੀਟਲ ਡੈਸਕ, ਬੈਂਗਲੁਰੂ - ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆ ਰਹੀ ਹੈ। ਇੱਥੇ ਸ਼ਨੀਵਾਰ ਸਵੇਰੇ ਇੱਕ ਕਿਰਾਏ ਦੇ ਮਕਾਨ 'ਚ ਸ਼ੱਕੀ ਤੌਰ ’ਤੇ LPG ਸਿਲੰਡਰ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਇੱਕੋ ਪਰਿਵਾਰ ਦੇ ਛੇ ਲੋਕ ਗੰਭੀਰ ਰੂਪ 'ਚ ਝੁਲਸ ਗਏ, ਜਿਨ੍ਹਾਂ 'ਚ ਚਾਰ ਛੋਟੇ ਬੱਚੇ ਵੀ ਸ਼ਾਮਲ ਹਨ।
ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ, ਇਹ ਹਾਦਸਾ ਸ਼ਨੀਵਾਰ ਸਵੇਰੇ ਵਿਨਾਇਕ ਲੇਆਉਟ ਇਲਾਕੇ 'ਚ ਵਾਪਰਿਆ। ਮੂਲ ਰੂਪ 'ਚ ਰਾਇਚੂਰ ਦੇ ਰਹਿਣ ਵਾਲੇ ਇਸ ਪਰਿਵਾਰ ਦੇ ਛੇ ਮੈਂਬਰ ਇਸ ਮਕਾਨ 'ਚ ਕਿਰਾਏ ’ਤੇ ਰਹਿ ਰਹੇ ਸਨ।
ਕਿਵੇਂ ਵਾਪਰਿਆ ਹਾਦਸਾ? ਪੁਲਿਸ ਨੇ ਦੱਸਿਆ ਕਿ ਜਦੋਂ ਪਰਿਵਾਰ ਸਵੇਰੇ ਖਾਣਾ ਬਣਾ ਰਿਹਾ ਸੀ ਤਾਂ ਅਚਾਨਕ LPG ਸਿਲੰਡਰ 'ਚੋਂ ਗੈਸ ਲੀਕ ਹੋਣ ਲੱਗੀ ਅਤੇ ਦੇਖਦੇ ਹੀ ਦੇਖਦੇ ਅੱਗ ਭੜਕ ਉੱਠੀ।
ਇਸ ਦਰਦਨਾਕ ਹਾਦਸੇ 'ਚ ਜ਼ਖਮੀ ਹੋਣ ਵਾਲਿਆਂ ਦੀ ਪਛਾਣ 40 ਸਾਲਾ ਕਰਿਲਿੰਗੱਪਾ, ਉਨ੍ਹਾਂ ਦੀ 42 ਸਾਲਾ ਪਤਨੀ ਲਕਸ਼ਮੰਮਾ, 11 ਸਾਲਾ ਚੈਤਰਾ, 9 ਸਾਲਾ ਬਸਵਾ ਅਤੇ 3 ਸਾਲ ਦੇ ਜੁੜਵਾਂ ਬੱਚਿਆਂ ਗੀਤਾ ਤੇ ਗਿਰਿਜਾ ਵਜੋਂ ਹੋਈ ਹੈ।
ਹਸਪਤਾਲ 'ਚ ਇਲਾਜ ਜਾਰੀ ਘਟਨਾ ਦੀ ਸੂਚਨਾ ਮਿਲਦੇ ਹੀ ਚੰਦਰ ਲੇਆਉਟ ਪੁਲਿਸ ਸਟੇਸ਼ਨ ਦੇ ਸੀਨੀਅਰ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਸਾਰੇ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਰਾਹਤ ਦੀ ਗੱਲ ਇਹ ਹੈ ਕਿ ਡਾਕਟਰਾਂ ਮੁਤਾਬਕ ਫਿਲਹਾਲ ਸਾਰੇ ਜ਼ਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।