ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਵੱਡਾ ਹਾਦਸਾ, ਟਰੱਕ ਨਾਲ ਟੱਕਰ ਤੋਂ ਬਾਅਦ ਬੱਸ ਨੂੰ ਲੱਗੀ ਅੱਗ; ਸੱਤ ਲੋਕਾਂ ਦੀ ਮੌਤ ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਬੁੱਧਵਾਰ ਤੜਕੇ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਹਰਿਦੁਆਰ ਤੋਂ ਇੰਦੌਰ ਜਾ ਰਹੀ ਇੱਕ ਪ੍ਰਾਈਵੇਟ ਬੱਸ ਪਹਿਲਾਂ ਇੱਕ ਟ੍ਰੇਲਰ (ਟਰੱਕ) ਨਾਲ ਟਕਰਾਈ ਅਤੇ ਫਿਰ ਬੇਕਾਬੂ ਹੋ ਕੇ ਸੜਕ ਕਿਨਾਰੇ ਇੱਕ ਡੂੰਘੀ ਖਾਈ ਵਿੱਚ ਜਾ ਡਿੱਗੀ।
Publish Date: Wed, 01 Jul 2026 08:45 AM (IST)
Updated Date: Wed, 01 Jul 2026 08:50 AM (IST)
ਡਿਜੀਟਲ ਡੈਸਕ, ਜੈਪੁਰ। ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਬੁੱਧਵਾਰ ਤੜਕੇ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਹਰਿਦੁਆਰ ਤੋਂ ਇੰਦੌਰ ਜਾ ਰਹੀ ਇੱਕ ਪ੍ਰਾਈਵੇਟ ਬੱਸ ਪਹਿਲਾਂ ਇੱਕ ਟ੍ਰੇਲਰ (ਟਰੱਕ) ਨਾਲ ਟਕਰਾਈ ਅਤੇ ਫਿਰ ਬੇਕਾਬੂ ਹੋ ਕੇ ਸੜਕ ਕਿਨਾਰੇ ਇੱਕ ਡੂੰਘੀ ਖਾਈ ਵਿੱਚ ਜਾ ਡਿੱਗੀ।
ਟੱਕਰ ਇੰਨੀ ਜ਼ੋਰਦਾਰ ਸੀ ਕਿ ਹਾਦਸੇ ਤੋਂ ਬਾਅਦ ਬੱਸ ਨੂੰ ਭਿਆਨਕ ਅੱਗ ਲੱਗ ਗਈ। ਇਸ ਦੁਰਘਟਨਾ ਵਿੱਚ ਘੱਟੋ-ਘੱਟ 7 ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ, ਜਦੋਂ ਕਿ 15 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।
ਤੜਕੇ 2 ਤੋਂ 3 ਵਜੇ ਦੇ ਵਿਚਕਾਰ ਹੋਇਆ ਹਾਦਸਾ
ਪੁਲਿਸ ਮੁਤਾਬਕ ਇਹ ਹਾਦਸਾ ਕੋਲਵਾ ਥਾਣਾ ਖੇਤਰ ਵਿੱਚ ਇੱਕ ਰੈਸਟ ਏਰੀਆ ਦੇ ਨੇੜੇ ਤੜਕੇ ਕਰੀਬ 2 ਤੋਂ 3 ਵਜੇ ਦੇ ਵਿਚਕਾਰ ਵਾਪਰਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬੱਸ ਖਾਈ ਵਿੱਚ ਡਿੱਗ ਗਈ ਅਤੇ ਦੇਖਦੇ ਹੀ ਦੇਖਦੇ ਉਸਦੇ ਪਿਛਲੇ ਹਿੱਸੇ ਵਿੱਚ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਯਾਤਰੀਆਂ ਵਿੱਚ ਚੀਕ-ਚਿਹਾਰਾ ਮਚ ਗਿਆ।
ਇਸ ਮਾਮਲੇ ਵਿੱਚ ਦੌਸਾ ਦੇ ਪੁਲਿਸ ਸੁਪਰਡੈਂਟ (SP) ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 3:30 ਵਜੇ ਹੋਇਆ। ਜਿੱਥੇ ਇੰਦੌਰ ਜਾ ਰਹੀ ਇੱਕ ਸਲੀਪਰ ਬੱਸ, ਮੁੰਬਈ ਵੱਲ ਜਾ ਰਹੇ ਇੱਕ ਖ਼ਾਲੀ ਟ੍ਰਾਲੀ ਟਰੱਕ ਨਾਲ ਟਕਰਾ ਗਈ। ਸ਼ੁਰੂਆਤੀ ਜਾਂਚ ਤੋਂ ਅਜਿਹਾ ਲੱਗਦਾ ਹੈ ਕਿ ਕਿਸੇ ਵਾਹਨ ਨੇ ਸਾਈਡ ਤੋਂ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਕਾਰਨ ਦੋਵਾਂ ਗੱਡੀਆਂ ਵਿਚਕਾਰ ਇਹ ਭਿਆਨਕ ਟੱਕਰ ਹੋ ਗਈ।
ਟੱਕਰ ਤੋਂ ਬਾਅਦ ਲੱਗੀ ਅੱਗ, ਮਚਿਆ ਚੀਕ-ਚਿਹਾੜਾ
ਪੁਲਿਸ ਅਨੁਸਾਰ ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਦੇਖਦੇ ਹੀ ਦੇਖਦੇ ਉਸ ਵਿੱਚ ਅੱਗ ਲੱਗ ਗਈ। ਸਵੇਰ ਦਾ ਸਮਾਂ ਹੋਣ ਕਾਰਨ ਜ਼ਿਆਦਾਤਰ ਯਾਤਰੀ ਸੌ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ। ਚੀਕ-ਚਿਹਾੜਾ ਸੁਣ ਕੇ ਆਸ-ਪਾਸ ਦੇ ਲੋਕ ਅਤੇ ਹਾਈਵੇਅ 'ਤੇ ਮੌਜੂਦ ਹੋਰ ਵਾਹਨ ਚਾਲਕ ਮਦਦ ਲਈ ਦੌੜੇ।
ਸੁੱਤੇ ਪਏ ਹੋਇਆ ਹਾਦਸਾ
ਚਸ਼ਮਦੀਦਾਂ ਨੇ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦੀ ਉੱਪਰ ਵਾਲੀ ਸੀਟ 'ਤੇ ਸੁੱਤੇ ਪਏ ਯਾਤਰੀ ਹੇਠਾਂ ਆ ਡਿੱਗੇ। ਜ਼ਖਮੀਆਂ 'ਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਬੱਸ 'ਚ ਅੱਗ ਪੂਰੀ ਤਰ੍ਹਾਂ ਫੈਲਦੀ, ਉਸ ਤੋਂ ਪਹਿਲਾਂ ਹੀ ਕੁਝ ਯਾਤਰੀ ਸੂਝ-ਬੂਝ ਦਿਖਾਉਂਦੇ ਹੋਏ ਖੁਦ ਬਾਹਰ ਨਿਕਲਣ 'ਚ ਕਾਮਯਾਬ ਰਹੇ।
ਪੁਲਿਸ ਨੇ ਚਲਾਈ ਬਚਾਅ ਮੁਹਿੰਮ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ, ਐਂਬੂਲੈਂਸ ਅਤੇ ਬਚਾਅ ਦਲ ਤੁਰੰਤ ਮੌਕੇ 'ਤੇ ਪਹੁੰਚ ਗਏ। ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀ ਯਾਤਰੀਆਂ ਨੂੰ ਬੱਸ 'ਚੋਂ ਬਾਹਰ ਕੱਢਿਆ ਅਤੇ ਤੁਰੰਤ ਦੌਸਾ ਦੇ ਜ਼ਿਲਾ ਹਸਪਤਾਲ ਪਹੁੰਚਾਇਆ। ਕੁਝ ਯਾਤਰੀਆਂ ਦੀ ਹਾਲਤ ਬੇਹੱਦ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਵੱਡੇ ਮੈਡੀਕਲ ਸੈਂਟਰਾਂ ਵਿੱਚ ਰੈਫਰ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਹਾਦਸੇ ਦੀ ਖ਼ਬਰ ਮਿਲਦੇ ਹੀ ਐਡੀਸ਼ਨਲ ਪੁਲਿਸ ਸੁਪਰਡੈਂਟ ਯੋਗਿੰਦਰ ਫੌਜਦਾਰ, ਡਿਪਟੀ ਐਸਪੀ ਧਰਮਿੰਦਰ ਕੁਮਾਰ ਅਤੇ ਐਸਡੀਐਮ ਸੰਜੂ ਮੀਨਾ ਸਮੇਤ ਕਈ ਉੱਚ ਅਧਿਕਾਰੀ ਹਸਪਤਾਲ ਪਹੁੰਚੇ। ਉਨ੍ਹਾਂ ਨੇ ਡਾਕਟਰਾਂ ਨਾਲ ਮੁਲਾਕਾਤ ਕਰਕੇ ਜ਼ਖਮੀਆਂ ਦੇ ਇਲਾਜ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਵਧੀਆ ਤੋਂ ਵਧੀਆ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।
ਹਾਦਸੇ ਦੀ ਜਾਂਚ ਵਿੱਚ ਜੁਟੀ ਪੁਲਿਸ
ਪੁਲਿਸ ਨੇ ਹਾਦਸਾਗ੍ਰਸਤ ਬੱਸ ਅਤੇ ਟ੍ਰੇਲਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਟ੍ਰੇਲਰ ਨਾਲ ਟਕਰਾਉਣ ਤੋਂ ਬਾਅਦ ਡਰਾਈਵਰ ਬੱਸ ਤੋਂ ਕੰਟਰੋਲ ਖੋਹ ਬੈਠਾ ਸੀ। ਇਸ ਹਾਦਸੇ ਕਾਰਨ ਕੁਝ ਸਮੇਂ ਲਈ ਐਕਸਪ੍ਰੈਸਵੇਅ 'ਤੇ ਟ੍ਰੈਫਿਕ ਵੀ ਪ੍ਰਭਾਵਿਤ ਰਿਹਾ।