- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਰੇਖਾ ਗੁਪਤਾ ਨੇ ਐਤਵਾਰ ਸਵੇਰੇ ਘਟਨਾ ਸਥਾਨ ਦਾ ਦੌਰਾ ਕਰ ਕੇ ਅਧਿਕਾਰੀਆਂ ਕੋਲੋਂ ਰਾਹਤ ਅਤੇ ਬਚਾਅ ਕਾਰਜਾਂ ਦੀ ਜਾਣਕਾਰੀ ਲਈ ਜਿਸ ਤੋਂ ਬਾਅਦ ਦਿੱਲੀ ਨਗਰ ਨਿਗਮ ਦੇ JE ਅਮਨ ਜੈਨ ਤੇ AE ਸੁਦੇਸ਼ ਸਿੰਘ ਚੌਹਾਨ ਨੂੰ ਸਸਪੈਂਡ ਕਰ ਦਿੱਤਾ ਗਿਆ।

ਜਾਗਰਣ ਸੰਵਾਦਦਾਤਾ, ਨਵੀਂ ਦਿੱਲੀ : ਦਿੱਲੀ ਦੇ ਸੈਦੁਲਅਜਾਇਬ 'ਚ ਸਾਕੇਤ ਮੈਟਰੋ ਸਟੇਸ਼ਨ ਕੋਲ ਹੋਏ ਹਾਦਸੇ 'ਚ ਵੱਡੀ ਕਾਰਵਾਈ ਹੋਈ ਹੈ। ਐਮਸੀਡੀ (MCD) ਦੇ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸੈਦੁਲਅਜਾਇਬ 'ਚ ਇਕ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਹੁਣ ਤਕ ਪੰਜ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਈ ਜ਼ਖ਼ਮੀਆਂ ਦਾ ਏਮਜ਼ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਉੱਥੇ ਹੀ, ਮੁੱਖ ਮੰਤਰੀ ਰੇਖਾ ਗੁਪਤਾ ਨੇ ਐਤਵਾਰ ਸਵੇਰੇ ਘਟਨਾ ਸਥਾਨ ਦਾ ਦੌਰਾ ਕਰ ਕੇ ਅਧਿਕਾਰੀਆਂ ਕੋਲੋਂ ਰਾਹਤ ਅਤੇ ਬਚਾਅ ਕਾਰਜਾਂ ਦੀ ਜਾਣਕਾਰੀ ਲਈ। ਇਸ ਦੌਰਾਨ ਸੀਐਮ ਰੇਖਾ ਗੁਪਤਾ ਨੇ ਕਿਹਾ ਕਿ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸੀਐਮ ਰੇਖਾ ਗੁਪਤਾ ਨੇ ਡਿਸਟ੍ਰਿਕਟ ਮੈਜਿਸਟ੍ਰੇਟ (DM) ਦੀ ਅਗਵਾਈ ਹੇਠ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ। ਅਧਿਕਾਰੀਆਂ ਨੂੰ ਆਸ-ਪਾਸ ਦੀਆਂ ਟੁੱਟੀਆਂ-ਭੱਜੀਆਂ ਅਤੇ ਖ਼ਤਰਨਾਕ ਇਮਾਰਤਾਂ ਦੀ ਜਾਂਚ ਕਰਨ ਅਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।
ਇਸ ਦਰਦਨਾਕ ਹਾਦਸੇ ਨੂੰ ਲੈ ਕੇ ਦਿੱਲੀ ਨਗਰ ਨਿਗਮ ਦੇ ਜੇਈ (JE) ਅਮਨ ਜੈਨ ਅਤੇ ਏਈ (AE) ਸੁਦੇਸ਼ ਸਿੰਘ ਚੌਹਾਨ ਨੂੰ ਸਸਪੈਂਡ ਕੀਤਾ ਗਿਆ ਹੈ। ਸੀਐਮ ਰੇਖਾ ਦੇ ਨਿਰੀਖਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਹਾਦਸੇ 'ਚ ਮਰਨ ਵਾਲੇ ਰਵੀ, ਨਲਿਨ ਕਪਿਲ ਤੇ ਪਾਰਵਤੀ ਓਝਾ ਦੀ ਪਛਾਣ ਹੋ ਗਈ ਹੈ, ਜਦਕਿ ਪੰਜਵੇਂ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਰਵੀ ਨੇ ਕਿਰਗਿਸਤਾਨ ਤੋਂ ਐਮਬੀਬੀਐਸ ਦੀ ਡਿਗਰੀ ਲਈ ਸੀ ਅਤੇ ਹੁਣ ਉਹ ਪੀਜੀ (PG) ਦੀ ਤਿਆਰੀ ਕਰ ਰਿਹਾ ਸੀ। ਉਹ ਕੈਂਟੀਨ 'ਚ ਦੋਸਤਾਂ ਨਾਲ ਖਾਣਾ ਖਾਣ ਗਿਆ ਸੀ ਤੇ ਹਾਦਸੇ ਦਾ ਸ਼ਿਕਾਰ ਹੋ ਗਿਆ।