ਪੀਐਮ ਮੋਦੀ ਨੇ ਕਿਹਾ ਕਿ ਸੰਵਿਧਾਨ ਨੂੰ ਤਿਆਰ ਕਰਨ ਵਿੱਚ 2 ਸਾਲ, 11 ਮਹੀਨੇ ਅਤੇ 18 ਦਿਨ ਲੱਗੇ। ਸਾਡਾ ਸੰਵਿਧਾਨ 60 ਦੇਸ਼ਾਂ ਦੇ ਸੰਵਿਧਾਨਾਂ ਦੇ ਡੂੰਘੇ ਅਧਿਐਨ ਤੋਂ ਬਾਅਦ ਤਿਆਰ ਕੀਤਾ ਗਿਆ ਹੈ...

ਆਨਲਾਈਨ ਡੈਸਕ, ਨਵੀਂ ਦਿੱਲੀ : (Mann Ki Baat 107 Episode) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ 107ਵੇਂ ਐਡੀਸ਼ਨ ਨੂੰ ਸੰਬੋਧਨ ਕਰ ਰਹੇ ਹਨ। ਇਸ ਪ੍ਰੋਗਰਾਮ ਰਾਹੀਂ ਪੀਐਮ ਮੋਦੀ ਦੇਸ਼-ਵਿਦੇਸ਼ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹਨ। ਇਹ ਪ੍ਰੋਗਰਾਮ ਆਲ ਇੰਡੀਆ ਰੇਡੀਓ 'ਤੇ ਸਵੇਰੇ 11 ਵਜੇ ਟੈਲੀਕਾਸਟ ਹੁੰਦਾ ਹੈ।
ਮੁੰਬਈ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
ਆਪਣੇ ਸੰਬੋਧਨ ਦੀ ਸ਼ੁਰੂਆਤ ਵਿੱਚ ਪੀਐਮ ਮੋਦੀ ਨੇ ਮੁੰਬਈ ਹਮਲੇ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ, ਮੇਰੇ ਪਿਆਰੇ ਦੇਸ਼ ਵਾਸੀਓ, 'ਮਨ ਕੀ ਬਾਤ' ਵਿੱਚ ਤੁਹਾਡਾ ਸੁਆਗਤ ਹੈ, ਪਰ ਅੱਜ 26 ਨਵੰਬਰ ਨੂੰ ਅਸੀਂ ਕਦੇ ਨਹੀਂ ਭੁੱਲ ਸਕਦੇ। ਇਸ ਦਿਨ ਦੇਸ਼ ਵਿੱਚ ਸਭ ਤੋਂ ਭਿਆਨਕ ਅੱਤਵਾਦੀ ਹਮਲਾ ਹੋਇਆ। ਅੱਤਵਾਦੀਆਂ ਨੇ ਮੁੰਬਈ ਅਤੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ।
ਉਨ੍ਹਾਂ ਕਿਹਾ, "ਇਹ ਭਾਰਤ ਦੀ ਤਾਕਤ ਹੈ ਕਿ ਅਸੀਂ ਉਸ ਹਮਲੇ ਤੋਂ ਉਭਰ ਆਏ ਹਾਂ ਅਤੇ ਹੁਣ ਪੂਰੀ ਹਿੰਮਤ ਨਾਲ ਅੱਤਵਾਦ ਨੂੰ ਕੁਚਲ ਰਹੇ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਮੁੰਬਈ ਹਮਲੇ ਵਿੱਚ ਆਪਣੀਆਂ ਜਾਨਾਂ ਗਵਾਈਆਂ। ਸਾਡੇ ਬਹਾਦਰਾਂ ਨੇ ਇਸ ਹਮਲੇ ਵਿੱਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਦੇਸ਼ ਅੱਜ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ।
ਸੰਵਿਧਾਨ ਦਿਵਸ ਦੀਆਂ ਵਧਾਈਆਂ
ਅੱਜ ਦੇਸ਼ ਭਰ ਵਿੱਚ ਸੰਵਿਧਾਨ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਾ ਜ਼ਿਕਰ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ, "26 ਨਵੰਬਰ ਇੱਕ ਕਾਰਨ ਕਰਕੇ ਖਾਸ ਦਿਨ ਹੈ। ਇਸ ਦਿਨ ਸੰਵਿਧਾਨ ਸਭਾ ਨੇ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ ਸੀ। 2015 ਵਿੱਚ, ਜਦੋਂ ਸੰਵਿਧਾਨ ਨਿਰਮਾਤਾ ਬੀ ਆਰ ਅੰਬੇਡਕਰ ਦੀ 125ਵੀਂ ਜਯੰਤੀ ਮਨਾਈ ਜਾ ਰਹੀ ਸੀ। ਅਸੀਂ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ। ਮੈਂ ਸਾਰੇ ਦੇਸ਼ ਵਾਸੀਆਂ ਨੂੰ ਸੰਵਿਧਾਨ ਦਿਵਸ ਦੀਆਂ ਵਧਾਈਆਂ ਦਿੰਦਾ ਹਾਂ।"
ਸੰਵਿਧਾਨ ਨਾਲ ਜੁੜੀਆਂ ਗੱਲਾਂ ਦਾ ਜ਼ਿਕਰ
ਪੀਐਮ ਮੋਦੀ ਨੇ ਕਿਹਾ ਕਿ ਸੰਵਿਧਾਨ ਨੂੰ ਤਿਆਰ ਕਰਨ ਵਿੱਚ 2 ਸਾਲ, 11 ਮਹੀਨੇ ਅਤੇ 18 ਦਿਨ ਲੱਗੇ। ਸਾਡਾ ਸੰਵਿਧਾਨ 60 ਦੇਸ਼ਾਂ ਦੇ ਸੰਵਿਧਾਨਾਂ ਦੇ ਡੂੰਘੇ ਅਧਿਐਨ ਤੋਂ ਬਾਅਦ ਤਿਆਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸੰਵਿਧਾਨ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਇਸ ਵਿੱਚ 2000 ਤੋਂ ਵੱਧ ਸੋਧਾਂ ਕੀਤੀਆਂ ਗਈਆਂ ਸਨ। ਹੁਣ ਤੱਕ ਸਾਰੀਆਂ ਸਰਕਾਰਾਂ ਨੇ ਆਪੋ-ਆਪਣੇ ਤਰੀਕਿਆਂ ਨਾਲ 106 ਵਾਰ ਸੰਵਿਧਾਨ ਵਿੱਚ ਸੋਧ ਕੀਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਐਮਰਜੈਂਸੀ ਦੌਰਾਨ ਹੋਈਆਂ ਗਲਤੀਆਂ ਨੂੰ 44ਵੇਂ ਸੋਧ ਰਾਹੀਂ ਸੁਧਾਰਿਆ ਗਿਆ ਹੈ।