ਸਟੇਟ ਬਿਊਰੋ, ਕੋਲਕਾਤਾ : ਬੰਗਾਲ 'ਚ ਮਮਤਾ ਬੈਨਰਜੀ ਸਰਕਾਰ ਦੇ ਮੰਤਰੀ ਸੁਜੀਤ ਬੋਸ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਮੰਤਰੀ ਦੇ ਨਾਲ ਉਨ੍ਹਾਂ ਦੀ ਪਤਨੀ ਵੀ ਕੋਰੋਨਾ ਤੋਂ ਪੀੜਤ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਸਰਕਾਰ ਦੇ ਮੰਤਰੀ ਮੰਡਲ 'ਚ ਇਸ ਤਰ੍ਹਾਂ ਦਾ ਇਹ ਪਹਿਲਾ ਮਾਮਲਾ ਹੈ। ਸੂਤਰਾਂ ਮੁਤਾਬਕ ਸੂਬੇ ਦੇ ਫਾਇਰ ਬਿ੍ਗੇਡ ਤੇ ਐਮਰਜੈਂਸੀ ਸੇਵਾ ਵਿਭਾਗ ਦੇ ਮੰਤਰੀ ਸੁਜੀਤ ਬੋਸ 'ਚ ਇਨਫੈਕਸ਼ਨ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਆਪਣੇ 'ਚ ਹੀ ਖ਼ੁਦ ਨੂੰ ਕੁਆਰੰਟਾਈਨ ਕਰਨ ਦੀ ਸਲਾਹ ਦਿੱਤੀ ਗਈ ਹੈ। ਦਰਅਸਲ ਪਿਛਲੇ ਦਿਨੀਂ ਮੰਤਰੀ ਦੇ ਘਰ 'ਚ ਇਕ ਘਰੇਲੂ ਸਹਾਇਕ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ ਜਿਸ ਤੋਂ ਬਾਅਦ ਸੁਜੀਤ ਬੋਸ, ਉਨ੍ਹਾਂ ਦੀ ਪਤਨੀ ਤੇ ਪਰਿਵਾਰ ਦੇ ਦੂਜੇ ਮੈਂਬਰਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਸਨ। ਸੂਤਰਾਂ ਨੇ ਦੱਸਿਆ ਕਿ ਜਾਂਚ ਰਿਪੋਰਟ ਵੀਰਵਾਰ ਰਾਤ ਨੂੰ ਆਈ, ਜਿਸ 'ਚ ਮੰਤਰੀ ਤੇ ਉਨ੍ਹਾਂ ਦੀ ਪਤਨੀ ਦੀ ਰਿਪੋਰਟ ਪਾਜ਼ੇਟਿਵ ਹੈ।

Posted By: Rajnish Kaur