ਪੱਛਮੀ ਏਸ਼ੀਆ 'ਚ ਵਧਦੇ ਤਣਾਅ ਵਿਚਾਲੇ PM ਮੋਦੀ ਤੇ ਈਰਾਨੀ ਰਾਸ਼ਟਰਪਤੀ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ
ਪ੍ਰਧਾਨ ਮੰਤਰੀ ਨੇ ਖੇਤਰ ਵਿਚ ਤੇਜ਼ੀ ਨਾਲ ਵਿਗੜਦੀ ਸਥਿਤੀ, ਨਾਗਰਿਕਾਂ ਦੀ ਮੌਤ ਤੇ ਨਾਗਰਿਕ ਢਾਂਚੇ ਨੂੰ ਹੋ ਰਹੇ ਨੁਕਸਾਨ ’ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਭਾਰਤ ਦੀ ਤਰਜੀਹ ਆਪਣੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਸਾਮਾਨ ਤੇ ਊਰਜਾ ਦੀ ਬੇਰੋਕ ਆਵਾਜਾਈ ਬਣਾਈ ਰੱਖਣਾ ਹੈ।
Publish Date: Fri, 13 Mar 2026 10:52 AM (IST)
Updated Date: Fri, 13 Mar 2026 11:17 AM (IST)
ਨਵੀਂ ਦਿੱਲੀ (ਪੀਟੀਆਈ) : ਪੱਛਮੀ ਏਸ਼ੀਆ ਵਿਚ ਚੱਲ ਰਹੀ ਜੰਗ ਤੇ ਵਧਦੇ ਤਣਾਅ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜੇਸ਼ਕੀਆਨ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਇਹ ਸੰਘਰਸ਼ ਸ਼ੁਰੂ ਹੋਣ ਤੋਂ ਬਾਅਦ ਦੋਵਾਂ ਆਗੂਆਂ ਵਿਚਾਲੇ ਪਹਿਲਾ ਸਿੱਧਾ ਸੰਪਰਕ ਸੀ। ਪ੍ਰਧਾਨ ਮੰਤਰੀ ਨੇ ਖੇਤਰ ਵਿਚ ਤੇਜ਼ੀ ਨਾਲ ਵਿਗੜਦੀ ਸਥਿਤੀ, ਨਾਗਰਿਕਾਂ ਦੀ ਮੌਤ ਤੇ ਨਾਗਰਿਕ ਢਾਂਚੇ ਨੂੰ ਹੋ ਰਹੇ ਨੁਕਸਾਨ ’ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਭਾਰਤ ਦੀ ਤਰਜੀਹ ਆਪਣੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਸਾਮਾਨ ਤੇ ਊਰਜਾ ਦੀ ਬੇਰੋਕ ਆਵਾਜਾਈ ਬਣਾਈ ਰੱਖਣਾ ਹੈ।