- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵ-ਨਿਯੁਕਤ ਉਮੀਦਵਾਰ ਮਾਲੀਆ ਵਿਭਾਗ, ਰੇਲ ਮੰਤਰਾਲੇ, ਗ੍ਰਹਿ ਮੰਤਰਾਲੇ, ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ, ਵਿੱਤੀ ਸੇਵਾਵਾਂ ਵਿਭਾਗ ਅਤੇ ਰੱਖਿਆ ਮੰਤਰਾਲੇ ਸਮੇਤ ਕੇਂਦਰ ਸਰਕਾਰ ਦੇ ਕਈ ਮੰਤਰਾਲਿਆਂ ਅਤੇ ਵਿਭਾਗਾਂ ਵਿਚ ਆਪਣੀਆਂ ਸੇਵਾਵਾਂ ਦੇਣਗੇ।

ਨਵੀਂ ਦਿੱਲੀ, (ਪੀਟੀਆਈ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਰੁਜ਼ਗਾਰ ਮੇਲੇ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ਵਿਚ ਚੁਣੇ ਗਏ 51 ਹਜ਼ਾਰ ਤੋਂ ਵੱਧ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣਗੇ।
ਪ੍ਰਧਾਨ ਮੰਤਰੀ ਦਫ਼ਤਰ ਅਨੁਸਾਰ, ਵੀਡੀਓ ਕਾਨਫਰੰਸਿੰਗ ਜ਼ਰੀਏ ਦੇਸ਼ ਭਰ ਵਿਚ 45 ਸਥਾਨਾਂ ’ਤੇ ਕਰਵਾਏ ਜਾ ਰਹੇ ਇਸ 20ਵੇਂ ਰੁਜ਼ਗਾਰ ਮੇਲੇ ਵਿਚ ਪ੍ਰਧਾਨ ਮੰਤਰੀ ਚੁਣੇ ਗਏ ਉਮੀਦਵਾਰਾਂ ਨੂੰ ਵਰਚੁਅਲੀ ਤੌਰ ’ਤੇ ਸੰਬੋਧਨ ਵੀ ਕਰਨਗੇ। ਨਵ-ਨਿਯੁਕਤ ਉਮੀਦਵਾਰ ਮਾਲੀਆ ਵਿਭਾਗ, ਰੇਲ ਮੰਤਰਾਲੇ, ਗ੍ਰਹਿ ਮੰਤਰਾਲੇ, ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ, ਵਿੱਤੀ ਸੇਵਾਵਾਂ ਵਿਭਾਗ ਅਤੇ ਰੱਖਿਆ ਮੰਤਰਾਲੇ ਸਮੇਤ ਕੇਂਦਰ ਸਰਕਾਰ ਦੇ ਕਈ ਮੰਤਰਾਲਿਆਂ ਅਤੇ ਵਿਭਾਗਾਂ ਵਿਚ ਆਪਣੀਆਂ ਸੇਵਾਵਾਂ ਦੇਣਗੇ।
ਰੁਜ਼ਗਾਰ ਮੇਲਾ ਇਹ ਦਰਸਾਉਂਦਾ ਹੈ ਕਿ ਸਰਕਾਰ ਨੌਜਵਾਨ ਵਰਗ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਦੇਸ਼ ਦੀ ਵਿਕਾਸ ਯਾਤਰਾ ਵਿਚ ਉਸ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ’ਤੇ ਜ਼ੋਰ ਦੇ ਰਹੀ ਹੈ। 20ਵੇਂ ਰੁਜ਼ਗਾਰ ਮੇਲੇ ਦੇ ਨਾਲ ਕੁੱਲ ਮਿਲਾ ਕੇ ਲਗਪਗ 12 ਲੱਖ 75 ਹਜ਼ਾਰ ਨੌਜਵਾਨ ਮੁੰਡੇ-ਕੁੜੀਆਂ ਨੂੰ ਵੱਖ-ਵੱਖ ਵਿਭਾਗਾਂ ਅਤੇ ਸਰਕਾਰੀ ਸੰਸਥਾਵਾਂ ਵਿਚ ਨਿਯੁਕਤੀ ਪੱਤਰ ਮਿਲ ਸਕਣਗੇ। ਨਵੀਂ ਦਿੱਲੀ, (ਪੀਟੀਆਈ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਰੁਜ਼ਗਾਰ ਮੇਲੇ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ਵਿਚ ਚੁਣੇ ਗਏ 51 ਹਜ਼ਾਰ ਤੋਂ ਵੱਧ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣਗੇ।
ਪ੍ਰਧਾਨ ਮੰਤਰੀ ਦਫ਼ਤਰ ਅਨੁਸਾਰ, ਵੀਡੀਓ ਕਾਨਫਰੰਸਿੰਗ ਜ਼ਰੀਏ ਦੇਸ਼ ਭਰ ਵਿਚ 45 ਸਥਾਨਾਂ ’ਤੇ ਕਰਵਾਏ ਜਾ ਰਹੇ ਇਸ 20ਵੇਂ ਰੁਜ਼ਗਾਰ ਮੇਲੇ ਵਿਚ ਪ੍ਰਧਾਨ ਮੰਤਰੀ ਚੁਣੇ ਗਏ ਉਮੀਦਵਾਰਾਂ ਨੂੰ ਵਰਚੁਅਲੀ ਤੌਰ ’ਤੇ ਸੰਬੋਧਨ ਵੀ ਕਰਨਗੇ। ਨਵ-ਨਿਯੁਕਤ ਉਮੀਦਵਾਰ ਮਾਲੀਆ ਵਿਭਾਗ, ਰੇਲ ਮੰਤਰਾਲੇ, ਗ੍ਰਹਿ ਮੰਤਰਾਲੇ, ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ, ਵਿੱਤੀ ਸੇਵਾਵਾਂ ਵਿਭਾਗ ਅਤੇ ਰੱਖਿਆ ਮੰਤਰਾਲੇ ਸਮੇਤ ਕੇਂਦਰ ਸਰਕਾਰ ਦੇ ਕਈ ਮੰਤਰਾਲਿਆਂ ਅਤੇ ਵਿਭਾਗਾਂ ਵਿਚ ਆਪਣੀਆਂ ਸੇਵਾਵਾਂ ਦੇਣਗੇ।
ਰੁਜ਼ਗਾਰ ਮੇਲਾ ਇਹ ਦਰਸਾਉਂਦਾ ਹੈ ਕਿ ਸਰਕਾਰ ਨੌਜਵਾਨ ਵਰਗ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਦੇਸ਼ ਦੀ ਵਿਕਾਸ ਯਾਤਰਾ ਵਿਚ ਉਸ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ’ਤੇ ਜ਼ੋਰ ਦੇ ਰਹੀ ਹੈ। 20ਵੇਂ ਰੁਜ਼ਗਾਰ ਮੇਲੇ ਦੇ ਨਾਲ ਕੁੱਲ ਮਿਲਾ ਕੇ ਲਗਪਗ 12 ਲੱਖ 75 ਹਜ਼ਾਰ ਨੌਜਵਾਨ ਮੁੰਡੇ-ਕੁੜੀਆਂ ਨੂੰ ਵੱਖ-ਵੱਖ ਵਿਭਾਗਾਂ ਅਤੇ ਸਰਕਾਰੀ ਸੰਸਥਾਵਾਂ ਵਿਚ ਨਿਯੁਕਤੀ ਪੱਤਰ ਮਿਲ ਸਕਣਗੇ।