ਜੇਐੱਨਐੱਨ/ਏਐੱਨਆਈ, ਨਵੀਂ ਦਿੱਲੀ : ਕੋਰੋਨਾ ਦੇ ਪ੍ਰਕੋਪ ਦੇ ਚੱਲਦਿਆਂ ਕੇਂਦਰ ਸਰਕਾਰ ਵੱਲੋਂ ਅਪ੍ਰੈਲ ਤੋਂ ਹੁਣ ਤਕ ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਕੇਂਦਰੀ ਸੰਸਥਾਨਾਂ ਨੂੰ 2.02 ਕਰੋੜ N95 ਫੇਸ ਮਾਸਕ ਤੇ 1.18 ਕਰੋੜ ਤੋਂ ਜ਼ਿਆਦਾ ਪੀਪੀਈ ਕਿੱਟ ਵੰਡੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਮੇਕ ਇਨ ਇੰਡੀਆ ਤਹਿਤ 6.12 ਕਰੋੜ HCQ ਟੈਬਲੇਟਸ ਤੇ 11,300 ਵੈਂਟੀਲੇਟਰਜ਼ ਦੀ ਵੰਡ ਕੀਤੀ ਜਾ ਚੁੱਕੀ ਹੈ। ਕੇਂਦਰ ਸਰਕਾਰ ਦੀ ਵੱਲੋਂ ਇਸ ਬਾਰੇ 'ਚ ਜਾਣਕਾਰੀ ਦਿੱਤੀ ਗਈ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਸੰਕ੍ਰਮਿਤਾਂ ਦੀ ਗਿਣਤੀ ਲਗਾਤਾਰ 'ਚ ਇਜਾਫ਼ਾ ਹੋ ਰਿਹਾ ਹੈ। ਇਸ ਸਮੇਂ ਦੇਸ਼ 'ਚ ਕੋਰੋਨਾ ਸੰਕ੍ਰਮਿਤਾਂ ਦੀ ਗਿਣਤੀ 6 ਲੱਖ ਦਾ ਅੰਕੜਾ ਪਾਰ ਕਰ ਚੁੱਕੀ ਹੈ। ਕੋਰੋਨਾ ਵਾਇਰਸ ਸੰਕ੍ਰਮਿਤਾਂ ਦੀ 6 ਲੱਖ 25 ਹਜ਼ਾਰ 5 ਸੌ 43 ਹੋ ਗਈ ਹੈ। ਉੱਥੇ ਦੇਸ਼ 'ਚ ਕੋਰੋਨਾ ਵਾਇਰਸ ਦੇ 227439 ਐਕਟਿਵ ਕੇਸ ਹਨ। ਕੋਰੋਨਾ ਵਾਇਰਸ ਨਾਲ ਹੁਣ ਤਕ 379891 ਸੰਕ੍ਰਮਿਤ ਮਰੀਜ਼ ਠੀਕ ਹੋ ਚੁੱਕੇ ਹਨ। ਕੋਰੋਨਾ ਕਾਰਨ ਦੇਸ਼ 'ਚ 18213 ਲੋਕਾਂ ਦੀ ਮੌਤ ਹੋ ਚੁੱਕੀ ਹੈ।

Posted By: Amita Verma