ਜੇਐੱਨਐੱਨ, ਨਵੀਂ ਦਿੱਲੀ : ਪੂਰਬੀ ਦਿੱਲੀ ਦੇ ਸ਼ਾਸਤਰੀ ਪਾਰਕ ਇਲਾਕੇ 'ਚ 6 ਲੋਕਾਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਰਾਤ ਨੂੰ ਗੱਦੇ 'ਤੇ ਮੋਰਟੀਨ ਜਲਾ ਕੇ ਸੌਂ ਗਏ ਸਨ, ਜਿਸ ਕਾਰਨ ਗੱਦੇ ਨੂੰ ਅੱਗ ਲੱਗ ਗਈ। ਮੌਤ ਸਾਹ ਘੁੱਟਣ ਕਾਰਨ ਹੋਈ ਦੱਸੀ ਜਾ ਰਹੀ ਹੈ। ਅੱਠ ਲੋਕ ਸੌਂ ਰਹੇ ਸਨ, ਜਿਨ੍ਹਾਂ ਵਿੱਚੋਂ ਛੇ ਦੀ ਮੌਤ ਹੋ ਗਈ ਹੈ।

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਜੋਏ ਟਿਰਕੀ ਨੇ ਮੌਤ ਦੀ ਪੁਸ਼ਟੀ ਕੀਤੀ ਹੈ। ਸ਼ੁੱਕਰਵਾਰ ਸਵੇਰੇ 9 ਵਜੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਘਰ 'ਚ 8 ਲੋਕ ਬੇਹੋਸ਼ੀ ਦੀ ਹਾਲਤ 'ਚ ਮਿਲੇ ਹਨ, ਜਿਨ੍ਹਾਂ ਸਾਰਿਆਂ ਨੂੰ ਜਗ ਪ੍ਰਵੇਸ਼ ਚੰਦ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ 'ਚੋਂ 6 ਨੂੰ ਡਾਕਟਰ ਨੇ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਸ਼ਾਸਤਰੀ ਪਾਰਕ ਸਥਿਤ ਮੱਛੀ ਮਾਰਕੀਟ ਨੇੜੇ ਰਹਿੰਦਾ ਸੀ।

Posted By: Jaswinder Duhra