ਅੰਮਿ੍ਤਸਰ : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿੱਖ ਕੇ ਮੰਗ ਕੀਤੀ ਹੈ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਕਾਸ਼ ਪੁਰਬ ਮੌਕੇ ਅੰਮਿ੍ਤਸਰ ਸਥਿਤ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦਿਤਾ ਜਾਵੇ।

ਪ੍ਧਾਨ ਮੰਤਰੀ ਨੂੰ ਲਿਖੀ ਚਿੱਠੀ ਦੀ ਕਾਪੀ ਕੇਂਦਰੀ ਮਨੁੱਖੀ ਵਸੀਲੇ ਵਿਕਾਸ ਮੰਤਰੀ ਪ੍ਕਾਸ਼ ਜਾਵੇਡਕਰ ਨੂੰ ਸੌਂਪਣ ਉਪਰੰਤ ਗੱਲਬਾਤ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੇਂਦਰੀ ਸਕੀਮ ਤਹਿਤ ਪਹਿਲਾਂ ਹਰ ਸੂਬੇ 'ਚ ਇਕ-ਇਕ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਤਜਵੀਜ਼ ਸੀ ਪਰ ਮੌਜੂਦਾ ਸਮੇਂ 'ਚ ਤੇਲੰਗਾਨਾ, ਆਂਧਰਾ ਪ੍ਰਦੇਸ਼ ਸਮੇਤ ਦੇਸ਼ ਦੇ ਕੁਝ ਹੋਰ ਸੂਬਿਆਂ 'ਚ ਦੋ-ਦੋ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਕੀਤੀ ਹੈ, ਜਦਕਿ ਦੇਸ਼ ਦੇ ਮੋਹਰੀ ਸੂਬੇ ਪੰਜਾਬ 'ਚ ਸਿਰਫ ਇਕ ਕੇਂਦਰੀ ਯੂਨੀਵਰਸਿਟੀ ਹੈ, ਜੋ ਕਿ ਪਹਿਲਾਂ ਅੰਮਿ੍ਤਸਰ ਦੀ ਪਵਿੱਤਰ ਧਰਤੀ 'ਤੇ ਸਥਾਪਿਤ ਕੀਤੀ ਜਾਣੀ ਸੀ ਪਰ ਉਹ ਵੀ ਸਮੇਂ ਦੀਆਂ ਸਰਕਾਰਾਂ ਨੇ ਇਥੋਂ ਤਬਦੀਲ ਕਰ ਦਿਤੀ।

ਪਾਕਿ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਕਾਸ਼ ਨੂੰ ਸਮਰਪਿਤ ਯੂਨੀਵਰਸਿਟੀ ਸਥਾਪਿਤ ਕਰਨ ਦੀ ਸ਼ਲਾਘਾ ਕਰਦਿਆਂ ਔਜਲਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਕੇਂਦਰੀ ਯੂਨੀਵਰਸਿਟੀ ਦਾ ਤੋਹਫਾ ਅੰਮਿ੍ਤਸਰ ਵਾਸੀਆਂ ਨੂੰ ਦੇਵੇ।