ਨਵੀਂ ਦਿੱਲੀ, ਏਐਨਆਈ : ਬਿਹਾਰ 'ਚ ਕੋਰੋਨਾ ਪਾਜ਼ੇਟਿਵ ਮਹਿਲਾ ਨਾਲ ਹੋਏ ਜਬਰ-ਜਨਾਹ ਮਾਮਲੇ 'ਚ ਜਾਂਚ ਦੀ ਮੰਗ ਹੋਰ ਵਧਦੀ ਜਾ ਰਹੀ ਹੈ। ਰਾਸ਼ਟਰੀ ਮਹਿਲਾ ਕਮਿਸ਼ਨ ਨੇ ਬਿਹਾਰ ਦੇ ਇਕ ਨਿੱਜੀ ਹਸਪਤਾਲ 'ਚ ਇਕ ਕੋਰੋਨਾ ਪਾਜ਼ੇਟਿਵ ਮਹਿਲਾ ਨਾਲ ਹੋਏ ਕਥਿਤ ਸਮੂਹਿਕ ਜਬਰ-ਜਨਾਹ ਦੀਆਂ ਖਬਰਾਂ ਮੀਡੀਆ 'ਤੇ ਆਉਣ ਤੋਂ ਬਾਅਦ ਕਾਰਵਾਈ ਦੀ ਮੰਗ ਕੀਤੀ ਹੈ। ਮਹਿਲਾ ਕਮਿਸ਼ਨ ਨੇ ਕਿਹਾ ਕਿ ਇਸ ਮਾਮਲੇ ਦੀ ਸਮੇਂ ਰਹਿੰਦੇ ਜਾਂਚ ਹੋਣੀ ਚਾਹੀਦੀ ਹੈ।

Posted By: Ravneet Kaur