v> ਨਵੀਂ ਦਿੱਲੀ, ਏਐੱਨਆਈ : ਦੇਸ਼ 'ਚ ਕੋਰੋਨਾ ਵਾਇਰਸ ਸੰਕ੍ਰਮਿਤਾਂ ਦੀ ਗਿਣਤੀ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਬੁੱਧਵਾਰ ਨੂੰ ਦੇਸ਼ 'ਚ ਕੋਰੋਨਾ ਸੰਕ੍ਰਮਿਤਾਂ ਦੀ ਗਿਣਤੀ 50 ਲੱਖ ਤੋਂ ਪਾਰ ਪਹੁੰਚ ਗਈ ਹੈ। ਬੁੱਧਵਾਰ ਨੂੰ ਪਿਛਲੇ 24 ਘੰਟਿਆਂ 'ਚ ਦੇਸ਼ਭਰ 'ਚ 90,123 ਲੋਕ ਸੰਕ੍ਰਮਿਤ ਹੋ ਗਏ। ਦੂਜੇ ਪਾਸੇ ਇਸ ਦੌਰਾਨ 1,290 ਸੰਕ੍ਰਮਿਤ ਲੋਕਾਂ ਦੀ ਮੌਤ ਵੀ ਹੋ ਗਈ ਹੈ। ਜ਼ਿਕਰਯੋਗ ਹੈ ਕਿ ਲਗਪਗ 11 ਦਿਨ ਪਹਿਲਾਂ ਹੀ ਕੋਰੋਨਾ ਸੰਕ੍ਰਮਿਤਾਂ ਦੀ ਗਿਣਤੀ 40 ਲੱਖ ਤਕ ਪਹੁੰਚ ਗਈ। ਮਹਿਜ 11 ਦਿਨ 'ਚ ਇਹ ਅੰਕੜਾ 50 ਲੱਖ ਤੋਂ ਪਾਰ ਪਹੁੰਚ ਗਿਆ ਹੈ। ਕੇਂਦਰੀ ਸਿਹਤ ਮੰਤਰਾਲਾ ਦੁਆਰਾ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਦੇਸ਼ 'ਚ ਕੋਰੋਨਾ ਦੇ ਐਕਟਿਵ ਕੇਸ ਤੋਂ ਜ਼ਿਆਦਾ ਠੀਕ ਹੋਣ ਵਾਲਿਆਂ ਦੀ ਗਿਣਤੀ ਹੈ।

Posted By: Ravneet Kaur