Haryana Imposes Weekend Lockdown: ਗੁਰੂਗ੍ਰਾਮ, ਫਰੀਦਾਬਾਦ, ਪੰਚਕੂਲਾ ਸਮੇਤ ਹਰਿਆਣਾ ਦੇ 9 ਜ਼ਿਲ੍ਹਿਆਂ ’ਚ ਵੀਕਐਂਡ ਲਾਕਡਾਊਨ
ਦੱਸਣਯੋਗ ਹੈ ਕਿ ਹਰਿਆਣਾ ’ਚ ਕੋਰੋਨਾ ਇਨਫੈਕਟਿਡਾਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਖ਼ਾਸਤੌਰ ’ਤੇ ਦਿੱਲੀ ਨਾਲ ਲਗਦੇ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ’ਚ ਹਾਲਾਤ ਬੇਕਾਬੂ ਹੋਣ ਲੱਗੇ ਹਨ। ਹਸਪਤਾਲਾਂ ’ਚ ਬੈੱਡ ਨਹੀਂ ਮਿਲ ਰਹੇ।
Publish Date: Fri, 30 Apr 2021 04:57 PM (IST)
Updated Date: Fri, 30 Apr 2021 05:40 PM (IST)
ਚੰਡੀਗੜ੍ਹ, ਜੇਐੱਨਐੱਨ : ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਹਰਿਆਣਾ ਦੇ 9 ਜ਼ਿਲ੍ਹਿਆਂ ’ਚ ਵੀਕੈਂਡ ਲਾਕਡਾਊਨ ਲੱਗਾ ਦਿੱਤਾ ਗਿਆ ਹੈ। ਇਹ ਤਤਕਾਲ ਪ੍ਰਭਾਵ ਨਾਲ ਲਾਗੂ ਹੋਵੇਗਾ। ਵੀਕਐਂਡ ਲਾਕਡਾਊਨ ਸ਼ੁੱਕਰਵਾਰ ਰਾਤ ਤੋਂ 3 ਮਈ ਸਵੇਰੇ ਪੰਜ ਵਜੇ ਤਕ ਰਹੇਗਾ। ਜਿਨ੍ਹਾਂ ਜ਼ਿਲ੍ਹਿਆਂ ’ਚ ਲਾਕਡਾਊਨ ਲਗਾਇਆ ਗਿਆ ਹੈ ਉਨ੍ਹਾਂ ’ਚ ਪੰਚਕੂਲਾ, ਗੁਰੂਗ੍ਰਾਮ, ਫਰੀਦਾਬਾਦ, ਹਿਸਾਰ, ਸੋਨੀਪਤ, ਕਰਨਾਲ, ਸਿਰਸਾ ਤੇ ਫਤਿਹਾਬਾਦ ਸ਼ਾਮਲ ਹੈ। ਇਨ੍ਹਾਂ ਜ਼ਿਲ੍ਹਿਆਂ ’ਚ ਕੋਰੋਨਾ ਇਨਫੈਕਸ਼ਨ ਦੇ ਸਭ ਤੋਂ ਜ਼ਿਆਦਾ ਮਾਮਲੇ ਆ ਰਹੇ ਹਨ।
ਦੱਸਣਯੋਗ ਹੈ ਕਿ ਹਰਿਆਣਾ ’ਚ ਕੋਰੋਨਾ ਇਨਫੈਕਟਿਡਾਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਖ਼ਾਸਤੌਰ ’ਤੇ ਦਿੱਲੀ ਨਾਲ ਲਗਦੇ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ’ਚ ਹਾਲਾਤ ਬੇਕਾਬੂ ਹੋਣ ਲੱਗੇ ਹਨ। ਹਸਪਤਾਲਾਂ ’ਚ ਬੈੱਡ ਨਹੀਂ ਮਿਲ ਰਹੇ। ਕੋਰੋਨਾ ’ਤੇ ਕਾਬੂ ਪਾਉਣ ਲਈ ਸਰਕਾਰ ਨੇ ਇਹ ਸਾਵਧਾਨੀ ਵਰਤਣ ਦਾ ਫੈਸਲਾ ਲਿਆ ਹੈ। ਬੀਤੇ ਦਿਨੀ ਸੂਬੇ ’ਚ ਰਿਕਾਰਡ 13 ਹਾਜ਼ਰ 947 ਇਨਫੈਕਟਿਡ ਮਿਲੇ, ਜਦਕਿ 97 ਮਰੀਜ਼ਾਂ ਦੀ ਮੌਤ ਹੋ ਗਈ।