ਨਵੀਂ ਦਿੱਲੀ, ਏਐੱਨਆਈ : ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਦੋ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਤਰਥੱਲੀ ਮਚ ਗਈ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਵੀਰਵਾਰ ਨੂੰ ਹਵਾਈ ਅੱਡਿਆਂ ਤੇ ਬੰਦਰਗਾਹਾਂ 'ਤੇ ਤਾਇਨਾਤ ਸਿਹਤ ਅਧਿਕਾਰੀਆਂ ਦੇ ਨਾਲ-ਨਾਲ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ 'ਚ ਕੋਰੋਨਾ ਦੇ ਨਵੇਂ ਰੂਪ 'ਓਮੀਕ੍ਰੋਨ' ਦੇ ਖਤਰੇ ਤੇ ਇਸ ਦੀ ਰੋਕਥਾਮ ਸਬੰਧੀ ਵੱਖ-ਵੱਖ ਨੁਕਤਿਆਂ 'ਤੇ ਚਰਚਾ ਕੀਤੀ ਗਈ। ਜ਼ਿਕਰਯੋਗ ਹੈ ਕਿ ਸਿਹਤ ਮੰਤਰਾਲਾ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦੇਸ਼ ਵਿਚ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਦੀ ਸਖਤੀ ਨਾਲ ਨਿਗਰਾਨੀ ਕਰਨ ਤੇ ਉਨ੍ਹਾਂ ਦੇ ਕੋਵਿਡ -19 ਟੈਸਟ ਕਰਵਾਉਣ ਦੀ ਸਲਾਹ ਦੇ ਰਿਹਾ ਹੈ।

ਸਿਹਤ ਮੰਤਰਾਲੇ ਨੇ ਸੂਬਿਆਂ ਨੂੰ 'ਖ਼ਤਰੇ' ਵਾਲੇ ਦੇਸ਼ਾਂ ਤੋਂ ਸੰਕਰਮਿਤ ਅੰਤਰਰਾਸ਼ਟਰੀ ਯਾਤਰੀਆਂ ਦੇ ਨਮੂਨਿਆਂ ਦੀ ਜੀਨੋਮ ਸੀਕਵੈਂਸਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਖ਼ਤਰੇ ਵਾਲੇ ਦੇਸ਼ਾਂ ਦੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਆਰਟੀ-ਪੀਸੀਆਰ ਟੈਸਟ ਦੀਆਂ ਰਿਪੋਰਟਾਂ ਆਉਣ ਤਕ ਹਵਾਈ ਅੱਡਿਆਂ 'ਤੇ ਇੰਤਜ਼ਾਰ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਉਹ ਇਨਫੈਕਟਿਡ ਯਾਤਰੀਆਂ ਦੇ ਜੀਨੋਮ ਟੈਸਟ ਲਈ ਨਮੂਨੇ ਤੁਰੰਤ ਸਬੰਧਤ ਇਨਸਾਕੋਗ ਪ੍ਰਯੋਗਸ਼ਾਲਾਵਾਂ ਵਿਚ ਭੇਜਣ। ਇੰਨਾ ਹੀ ਨਹੀਂ, ਸੂਬਿਆਂ ਨੂੰ ਇਨਫੈਕਟਿਡ ਯਾਤਰੀਆਂ ਦੇ ਸੰਪਰਕ ਵਿਚ ਆਏ ਲੋਕਾਂ ਦਾ ਪਤਾ ਲਗਾਉਣ ਲਈ ਵੀ ਕਿਹਾ ਗਿਆ ਹੈ।

ਹੁਣ ਤਕ ਚੁੱਕੇ ਗਏ ਇਤਹਾਸਿਕ ਕਦਮ

- ਅੰਤਰਰਾਸ਼ਟਰੀ ਯਾਤਰੀਆਂ ਲਈ RT-PCR ਟੈਸਟ ਨੂੰ ਲਾਜ਼ਮੀ ਬਣਾਉਣ ਦੇ ਨਿਰਦੇਸ਼

- ਵਿਦੇਸ਼ਾਂ ਤੋਂ ਆਉਣ ਵਾਲੇ ਸੰਕਰਮਿਤ ਲੋਕਾਂ ਦੇ ਨਮੂਨਿਆਂ ਦੀ ਜੀਨੋਮ ਸੀਕਵੈਂਸਿੰਗ ਕਰਵਾਉਣ ਦਾ ਫੈਸਲਾ

- ਜੀਨੋਮ ਸੀਕਵੈਂਸਿੰਗ ਲਈ ਤੁਰੰਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਮੂਨੇ ਭੇਜਣ ਦੀ ਸਲਾਹ

- ਖ਼ਤਰੇ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੀ ਸਖ਼ਤ ਨਿਗਰਾਨੀ ਅਤੇ ਸੰਪਰਕ ਟਰੇਸਿੰਗ ਲਈ ਹਦਾਇਤਾਂ

- ਹਵਾਈ ਅੱਡਿਆਂ ਅਤੇ ਬੰਦਰਗਾਹਾਂ 'ਤੇ ਅਧਿਕਾਰੀਆਂ ਨੂੰ ਸਖਤ ਕੋਵਿਡ ਟੈਸਟਿੰਗ ਦੀ ਪਾਲਣਾ ਕਰਨ ਦੀਆਂ ਹਦਾਇਤਾਂ

- ਭਾਰਤ ਬਾਇਓਟੈਕ ਨੇ ਓਮਿਕਰੋਨ 'ਤੇ ਕੋਵੈਕਸੀਨ ਦੇ ਪ੍ਰਭਾਵ ਨੂੰ ਪਰਖਣ ਲਈ ਖੋਜ ਸ਼ੁਰੂ ਕੀਤੀ

- PM ਮੋਦੀ ਦੀ ਬੈਠਕ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਨੂੰ 31 ਦਸੰਬਰ ਤਕ ਵਧਾਇਆ

ਹਵਾਈ ਅੱਡੇ ਦੀ ਸਕ੍ਰੀਨਿੰਗ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਨੇ ਸੂਬਿਆਂ ਨਾਲ ਕੀਤੀ ਵੱਡੀ ਮੀਟਿੰਗ

ਵਾਈ ਅੱਡੇ ਦੀ ਸਕ੍ਰੀਨਿੰਗ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਸੂਬਿਆਂ ਨਾਲ ਵੱਡੀ ਮੀਟਿੰਗ ਕਰਨ ਜਾ ਰਹੇ ਹਨ। ਇਸ ਮੀਟਿੰਗ ਵਿੱਚ ਏਅਰਪੋਰਟ ਪਬਲਿਕ ਹੈਲਥ ਅਫਸਰਾਂ (ਏਪੀਐੱਚਓਜ਼) ਅਤੇ ਪੋਰਟ ਹੈਲਥ ਅਫਸਰਾਂ (ਪੀਐੱਚਓਜ਼) ਨਾਲ ਤਾਜ਼ਾ ਸਥਿਤੀ ਬਾਰੇ ਚਰਚਾ ਕੀਤੀ ਜਾਵੇਗੀ। ਸਰਕਾਰ ਨੇ ਪੂਰੀ ਚੌਕਸੀ ਨਾਲ ਕੌਮਾਂਤਰੀ ਉਡਾਣਾਂ ਨੂੰ ਨਿਯਮਤ ਕਰਨ ਦਾ ਫੈਸਲਾ ਫਿਲਹਾਲ ਟਾਲ ਦਿੱਤਾ ਹੈ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸਿਹਤ ਮੰਤਰੀ ਸਵੇਰੇ 10 ਵਜੇ ਸੂਬਿਆਂ ਨਾਲ ਇਸ ਬੈਠਕ ਦੀ ਪ੍ਰਧਾਨਗੀ ਕਰਨਗੇ। ਵਿਦੇਸ਼ਾਂ 'ਚ ਸਾਹਮਣੇ ਆ ਰਹੇ ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਦੇ ਮਾਮਲਿਆਂ ਦੇ ਮੱਦੇਨਜ਼ਰ ਭਾਰਤ ਵੀ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਨਵਾਂ Omicron ਵੇਰੀਐਂਟ ਪਹਿਲੀ ਵਾਰ ਦੱਖਣੀ ਅਫਰੀਕਾ ਵਿੱਚ 24 ਨਵੰਬਰ ਨੂੰ ਸਾਹਮਣੇ ਆਇਆ ਸੀ।

ਦੱਸਣਯੋਗ ਹੈ ਕਿ ਭਾਰਤ ਵਿਚ ਅਜੇ ਤਕ ਓਮੀਕ੍ਰੋਨ ਦਾ ਕੋਈ ਕੇਸ ਨਹੀਂ ਪਾਇਆ ਗਿਆ ਹੈ ਪਰ ਅੰਤਰਰਾਸ਼ਟਰੀ ਯਾਤਰੀਆਂ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਸਰਕਾਰ ਨੇ ਬੁੱਧਵਾਰ ਨੂੰ 15 ਦਸੰਬਰ ਤੋਂ ਨਿਰਧਾਰਤ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਨਾ ਕਰਨ ਦਾ ਫੈਸਲਾ ਕੀਤਾ ਹੈ। ਡੀਜੀਸੀਏ ਨੇ ਕਿਹਾ ਕਿ ਅੰਤਰਰਾਸ਼ਟਰੀ ਯਾਤਰੀ ਸੇਵਾਵਾਂ ਮੁੜ ਸ਼ੁਰੂ ਕਰਨ ਦੀ ਮਿਤੀ ਨੂੰ ਸਮੇਂ ਸਿਰ ਸੂਚਿਤ ਕੀਤਾ ਜਾਵੇਗਾ। ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ 23 ਮਾਰਚ, 2020 ਤੋਂ ਅੰਤਰਰਾਸ਼ਟਰੀ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Posted By: Rajnish Kaur