ਨਵੀਂ ਦਿੱਲੀ, ਏਜੰਸੀ : ਦੇਸ਼ਭਰ ’ਚ ਮੌਸਮ (Weather) ਦਾ ਮਿਜਾਮ ਬਦਲਣ ਲੱਗਾ ਹੈ। ਗਰਮੀ ਦੇ ਨਾਲ-ਨਾਲ ਕਈ ਸੂਬਿਆਂ ’ਚ ਬਾਰਿਸ਼ ਦਾ ਦੌਰ ਸ਼ੁਰੂ ਹੋ ਗਿਆ ਹੈ। ਖ਼ਾਸ ਕਰ ਕੇ ਉੱਤਰ-ਪੂਰਬੀ ਸੂਬਿਆਂ ਤੇ ਮੱਧ ਭਾਰਤ ਦੇ ਕਈ ਇਲਾਕਿਆਂ ’ਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤਕ ਬਾਰਿਸ਼ ਦਾ ਦੌਰ ਜਾਰੀ ਰਹਿ ਸਕਦਾ ਹੈ।

ਰਾਜਸਥਾਨ ’ਚ ਕਈ ਸਥਾਨਾਂ ’ਤੇ ਹਲਕੀ ਬਾਰਿਸ਼ ਤੇ ਤੇਜ਼ ਹਵਾਵਾਂ ਚੱਲੀਆਂ ਜਦਕਿ ਪੰਜਾਬ ਤੇ ਹਰਿਆਣਾ ਦੇ 1-2 ਜ਼ਿਲ੍ਹਿਆਂ ’ਚ ਹਲਕੀ ਬਾਰਿਸ਼ ਦੇ ਨਾਲ ਹਨ੍ਹੇਰੀ ਚੱਲੀ। ਹਿਮਾਚਲ ਪ੍ਰਦੇਸ਼, ਉੱਤਰਾਖੰਡ, ਮੱਧ ਮਹਾਰਾਸ਼ਟਰ, ਕਰਨਾਟਕ, ਬੰਗਾਲ ਤੇ ਉਡੀਸ਼ਾ ਦੇ ਕੁਝ ਹਿੱਸਿਆ ’ਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਬਿਹਾਰ, ਝਾਰਖੰਡ, ਛੱਤੀਸਗੜ੍ਹ ਤੇ ਤਾਮਿਲਨਾਡੂ ’ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।Posted By: Rajnish Kaur