ਨਵੀਂ ਦਿੱਲੀ, ਏਐੱਨਆਈ : ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦਾ ਪ੍ਰਭਾਵ ਵੱਧਦਾ ਹੀ ਜਾ ਰਿਹਾ ਹੈ। ਮਰੀਜ਼ਾਂ ਦੇ ਮਾਮਲੇ 3000 ਦਾ ਅੰਕੜਾ ਪਾਰ ਕਰ ਚੁੱਕੇ ਹਨ ਇਸ ਦੌਰਾਨ ਦਿੱਲੀ 'ਚ ਕੋਰੋਨਾ ਦਾ ਤਾਜਾ ਮਾਮਲਾ ਨੀਤੀ ਆਯੋਗ (ਐੱਨਆਈਟੀਆਈ) ਤੋਂ ਆਇਆ ਹੈ। ਇੱਥੇ ਇਕ ਅਧਿਕਾਰੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਇਸ ਤੋਂ ਬਾਅਦ ਇੱਥੇ ਹੜਕੰਪ ਮਚ ਗਿਆ ਹੈ। ਸਾਵਧਾਨੀ ਦੇ ਤੌਰ 'ਤੇ ਬਿਲਡਿੰਗ ਨੂੰ ਦੋ ਦਿਨ ਲਈ ਸੀਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਬਿਲਡਿੰਗ ਨੂੰ ਸੈਨੀਟਾਈਜ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਫ਼ੈਸਲਾ ਇੱਥੇ ਦੇ ਅਧਿਕਾਰੀਆਂ-ਕਰਮਚਾਰੀਆਂ ਦੁਆਰਾ ਅੰਤਮ ਫ਼ੈਸਲਾ ਲਿਆ ਜਾਵੇਗਾ।

ਇਸ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਦੇ ਓਐੱਸਡੀ ਦੇ ਦਫ਼ਤਰ 'ਚ ਇਕ ਕਰਮਚਾਰੀ ਵੀ ਕੋਰੋਨਾ ਪਾਜ਼ੇਟਿਵ ਨਿਕਲਿਆ ਸੀ, ਜਿਸ ਤੋਂ ਬਾਅਦ ਓਐੱਸਡੀ ਦੇ ਨਾਲ ਵੱਡੀ ਗਿਣਤੀ 'ਚ ਅਧਿਕਾਰੀ ਤੇ ਕਰਮਚਾਰੀ ਸੈਲਫ ਕੁਆਰੰਟਾਈਨ ਹਨ।

ਸਮਾਚਾਰ ਏਜੰਸੀ ਏਐੱਨਆਈ ਮੁਤਾਬਕ ਦਿੱਲੀ 'ਚ ਮੌਜੂਦ ਨੀਤੀ ਆਯੋਗ ਦੇ ਅਧਿਕਾਰੀ ਨੂੰ ਖਾਂਸੀ, ਜੁਕਾਮ ਤੇ ਬੁਖਾਰ ਦੀ ਸ਼ਿਕਾਇਤ ਸੀ, ਇਸ ਤੋਂ ਬਾਅਦ ਟੈਸਟ ਕਰਵਾਇਆ ਗਿਆ ਤਾਂ ਉਸ ਦੀ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਬਾਅਦ ਨੀਤੀ ਆਯੋਗ 'ਚ ਅਧਿਕਾਰੀਆਂ ਤੇ ਕਰਮਚਾਰੀਆਂ 'ਚ ਹੜਕੰਪ ਮਚ ਗਿਆ ਹੈ ਕਿਉਂਕਿ ਰੋਜ਼ਾਨਾ ਹੀ ਇਸ ਅਧਿਕਾਰੀ ਦੇ ਸੰਪਰਕ 'ਚ ਲੋਕ ਆਉਂਦੇ ਸਨ। ਇਸ ਨਾਲ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਨੂੰ ਸੈਲਫ ਕੁਆਰੰਟਾਈਨ ਲਈ ਕਿਹਾ ਗਿਆ ਹੈ। ਇਸ ਨਾਲ ਉਨ੍ਹਾਂ ਲੋਕਾਂ ਦੀ ਵੀ ਕੋਰੋਨਾ ਜਾਂਚ ਕੀਤੀ ਜਾਵੇਗੀ, ਜੋ ਉਨ੍ਹਾਂ ਦੇ ਸੰਪਰਕ 'ਚ ਆਏ ਸਨ।

ਇਸ ਬਾਬਤ ਨੀਤੀ ਆਯੋਗ ਦੇ ਉਪ ਸਕੱਤਰ (ਪ੍ਰਸ਼ਾਸਕ) ਅਜਿਤ ਕੁਮਾਰ Ajit Kumar, Deputy Secretary (Administration), NITI Aayog) ਨੇ ਦੱਸਿਆ ਕਿ ਇਕ ਅਧਿਕਾਰੀ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਨਿਯਮ ਦੇ ਮੁਤਾਬਕ ਪੂਰੀ ਇਮਾਰਤ ਨੂੰ 2 ਦਿਨ ਲਈ ਸੀਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਇਮਾਰਤ 'ਚ ਸੈਨੀਟਾਈਜੇਸ਼ਨ ਦਾ ਕੰਮ ਹੋਵੇਗਾ।

ਜ਼ਿਕਰਯੋਗ ਹੈ ਕਿ ਦਿੱਲੀ 'ਚ ਵੱਡੀ ਗਿਣਤੀ 'ਚ ਸਿਹਤ ਅਧਿਕਾਰੀ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਚੁੱਕੇ ਹਨ। 30 ਤੋਂ ਵੱਧ ਡਾਕਟਰ ਕੋਰੋਨਾ ਪਾਜ਼ੇਟਿਵ ਆਏ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ।

Posted By: Rajnish Kaur