ਏਅਰ ਇੰਡੀਆ ਹਾਦਸੇ ਦੀ ਜਾਂਚ ਰਿਪੋਰਟ ਸਬੰਧੀ PIL ਖਾਰਜ, ਦਿੱਲੀ HC ਨੇ ਕਿਹਾ- ਮਾਹਿਰਾਂ ਨੂੰ ਹੀ ਕਰਨ ਦਿਓ ਉਨ੍ਹਾਂ ਦਾ ਕੰਮ
ਕੋਰਟ ਨੇ ਕਿਹਾ ਕਿ ਮਾਹਿਰਾਂ ਦੇ ਕਾਰਜਖੇਤਰ ਨੂੰ ਸਿਰਫ਼ ਮਾਹਿਰਾਂ ਲਈ ਹੀ ਛੱਡ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਇਹ ਹਾਦਸਾ ਪਿਛਲੇ ਸਾਲ 12 ਜੂਨ ਨੂੰ ਅਹਿਮਦਾਬਾਦ ਵਿੱਚ ਹੋਇਆ ਸੀ, ਜਿਸ ਵਿੱਚ 270 ਲੋਕਾਂ ਦੀ ਜਾਨ ਚਲੀ ਗਈ ਸੀ।
Publish Date: Wed, 25 Feb 2026 02:47 PM (IST)
Updated Date: Wed, 25 Feb 2026 02:48 PM (IST)
ਜਾਗਰਣ ਸੰਵਾਦਦਾਤਾ, ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਏਅਰ ਇੰਡੀਆ ਜਹਾਜ਼ ਹਾਦਸੇ ਦੀ ਮੁੱਢਲੀ ਜਾਂਚ ਰਿਪੋਰਟ ਦੀ ਅਹਿਮਤੀਅਤ ਘਟਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ (PIL) ਖਾਰਜ ਕਰ ਦਿੱਤੀ ਹੈ।
ਅਦਾਲਤ ਨੇ ਕਿਹਾ ਕਿ ਇਹ ਮੰਗ ਬੇਹੱਦ ਗੁੰਮਰਾਹਕੁੰਨ ਹੈ ਅਤੇ ਮਾਹਿਰਾਂ ਵੱਲੋਂ ਤਿਆਰ ਕੀਤੀ ਗਈ ਮੁੱਢਲੀ ਜਾਂਚ ਰਿਪੋਰਟ ਨੂੰ ਘੱਟ ਮਹੱਤਵ ਦੇਣ ਦੀ ਬੇਨਤੀ ਸਵੀਕਾਰ ਨਹੀਂ ਕੀਤੀ ਜਾ ਸਕਦੀ।
ਕੋਰਟ ਨੇ ਕਿਹਾ ਕਿ ਮਾਹਿਰਾਂ ਦੇ ਕਾਰਜਖੇਤਰ ਨੂੰ ਸਿਰਫ਼ ਮਾਹਿਰਾਂ ਲਈ ਹੀ ਛੱਡ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਇਹ ਹਾਦਸਾ ਪਿਛਲੇ ਸਾਲ 12 ਜੂਨ ਨੂੰ ਅਹਿਮਦਾਬਾਦ ਵਿੱਚ ਹੋਇਆ ਸੀ, ਜਿਸ ਵਿੱਚ 270 ਲੋਕਾਂ ਦੀ ਜਾਨ ਚਲੀ ਗਈ ਸੀ।