ਨਵੀਂ ਦਿੱਲੀ: Sheila Dikshit funeral: ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦਾ ਅੰਤਿਮ ਸੰਸਕਾਰ ਸੂਬਾਈ ਸਨਮਾਨਾਂ ਨਾਲ ਐਤਵਾਰ ਨੂੰ ਕਰ ਦਿੱਤਾ ਗਿਆ। ਦਿੱਲੀ ਦੇ ਨਿਗਮ ਬੋਧ ਘਾਟ 'ਤੇ ਮੌਜੂਦ ਵੱਡੀ ਗਿਣਤੀ ਲੋਕਾਂ ਨੇ ਉਨ੍ਹਾਂ ਨੂੰ ਭਿੱਜੀਆਂ ਅੱਖਾਂ ਨਾਲ ਵਿਦਾਈ ਦਿੱਤੀ। ਸ਼ੀਲਾ ਦੀਕਸ਼ਤ ਨੂੰ ਅੰਤਿਮ ਵਿਦਾਈ ਦੇਣ ਲਈ ਯੂਪੀਏ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪੀਐੱਮ ਮਨਮੋਹਨ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਵੱਡੇ ਆਗੂ ਨਿਗਮ ਬੋਧ ਘਾਟ 'ਤੇ ਮੌਜੂਦ ਸਨ।

ਇਨ੍ਹਾਂ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਸੋਨੀਆ ਗਾਂਧੀ ਨੇ ਸ਼ੀਲਾ ਦੀਕਸ਼ਤ ਦੇ ਦੇਹਾਂਤ 'ਤੇ ਦੁੱਖ ਜਤਾਇਆ। ਸੋਨੀਆ ਨੇ ਸ਼ੀਲਾ ਨੂੰ ਆਪਣੀ ਵੱਡੀ ਭੈਣ ਤੇ ਦੋਸਤ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੀ ਘਾਟ ਪਾਰਟੀ 'ਚ ਹਮੇਸ਼ਾ ਰਹੇਗੀ। ਉਨ੍ਹਾਂ ਕਿਹਾ ਕਿ ਸ਼ੀਲਾ ਦੀਕਸ਼ਤ ਦਾ ਇਸ ਦੁਨੀਆ ਤੋਂ ਚਲੇ ਜਾਣਾ ਕਾਂਗਰਸ ਲਈ ਵੱਡਾ ਨੁਕਸਾਨ ਹੈ। ਉਹ ਹਮੇਸ਼ਾ ਉਨ੍ਹਾਂ ਨੂੰ ਯਾਦ ਆਉਂਦੀ ਰਹੇਗੀ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀ ਸ਼ੀਲਾ ਨੂੰ ਸ਼ਰਧਾਂਜਲੀ ਦਿੱਤੀ।

ਸ਼ੀਲਾ ਦੀਕਸ਼ਤ ਦੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਤੇ ਆਗੂ ਜੁਟ ਗਏ ਹਨ। ਦਿੱਲੀ ਸੂਬਾਈ ਕਾਂਗਰਸ ਦੇ ਦਫ਼ਤਰ 'ਚ ਰਾਸ਼ਟਰੀ ਝੰਡੇ ਨੂੰ ਅੱਧਾ ਝੁਕਾ ਦਿੱਤਾ ਗਿਆ ਹੈ। ਉੱਥੇ ਹੀ ਦਿੱਲੀ ਸਰਕਾਰ ਨੇ ਦੋ ਦਿਨਾ ਸੋਗ ਦਾ ਐਲਾਨ ਕੀਤਾ ਹੈ।

ਕਈ ਆਗੂ ਪਹੁੰਚੇ ਸ਼ਰਧਾਂਜਲੀ ਦੇਣ

ਸ਼ੀਲਾ ਦੀਕਸ਼ਤ ਨੂੰ ਸ਼ਰਧਾਂਜਲੀ ਦੇਣ ਲਈ ਆਗੂਆਂ ਦਾ ਪਹੁੰਚਣਾ ਸ਼ੁਰੂ ਹੋ ਗਿਆ ਹੈ। ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੇ ਸ਼ੀਲਾ ਦੀਕਸ਼ਤ ਨੂੰ ਸ਼ਰਧਾਂਜਲੀ ਦਿੱਤੀ।


ਉੱਥੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁਲਾ ਨੇ ਵੀ ਐਤਵਾਰ ਨੂੰ ਸ਼ੀਲਾ ਦੀਕਸ਼ਤ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਕਈ ਹੋਰ ਲੋਕ ਵੀ ਮੌਜੂਦ ਰਹੇ।


ਉਧਰ ਸਾਬਕਾ ਵਿਦੇਸ਼ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਸੁਸ਼ਮਾ ਸਵਰਾਜ ਨੇ ਵੀ ਸ਼ੀਲਾ ਦੀਕਸ਼ਤ ਨੂੰ ਸ਼ਰਧਾਂਜਲੀ ਦਿੱਤੀ।

ਯੂਪੀਏ ਪ੍ਰਧਾਨ ਸੋਨੀਆ ਗਾਂਧੀ ਨੇ ਵੀ ਸ਼ੀਲਾ ਦੀਕਸ਼ਤ ਨੂੰ ਸ਼ਰਧਾਂਜਲੀ ਦਿੱਤੀ।

#WATCH Delhi: Prime Minister Narendra Modi pays tribute to former Delhi Chief Minister Sheila Dikshit who passed away today, due to a cardiac arrest. pic.twitter.com/YV1YpychEh

— ANI (@ANI) July 20, 2019


ਉਨ੍ਹਾਂ ਦੇ ਦੇਹ ਨੂੰ ਅੰਤਿਮ ਦਰਸ਼ਨ ਲਈ ਐਤਵਾਰ ਸਵੇਰੇ 11 ਵਜੇ ਤਕ ਉਨ੍ਹਾਂ ਦੇ ਨਿਵਾਸ ਵਿਖੇ ਰੱਖਿਆ ਜਾਵੇਗਾ। ਇਸ ਤੋਂ ਬਾਅਦ ਦੁਪਹਿਰ 12 ਵਜੇ ਉਨ੍ਹਾਂ ਦੀ ਦੇਹ ਨੂੰ ਕਾਂਗਰਸ ਦਫ਼ਤਰ ਲਿਜਾਇਆ ਜਾਵੇਗਾ। ਇੱਥੇ ਕਾਂਗਰਸ ਆਗੂ ਸਮੇਤ ਹੋਰ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇਣਗੇ। ਦਿੱਲੀ ਸਰਕਾਰ ਨੇ ਉਨ੍ਹਾਂ ਦੇ ਦੇਹਾਂਤ 'ਤੇ ਦੋ ਦਿਨ ਦਾ ਰਾਜ ਸ਼ੋਕ ਦਾ ਐਲਾਨ ਕੀਤਾ ਹੈ। ਨਾਲ ਹੀ ਰਾਜ ਸਨਮਾਨ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕਰਨ ਦਾ ਫ਼ੈਸਲਾ ਕੀਤਾ ਹੈ।

Posted By: Akash Deep