- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਲਹਾਲ ਕਿਸੇ ਦੀ ਮੌਤ ਹੋਣ ਦੀ ਖ਼ਬਰ ਨਹੀਂ ਹੈ, ਪਰ ਕਈ ਯਾਤਰੀਆਂ ਦੇ ਜ਼ਖ਼ਮੀ ਹੋਣ ਦਾ ਖ਼ਦਸ਼ਾ ਹੈ। ਸਮਾਚਾਰ ਏਜੰਸੀ ਪੀਟੀਆਈ ਅਨੁਸਾਰ ਕਈ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਹਾਲਾਂਕਿ, ਜ਼ਖ਼ਮੀਆਂ ਦੀ ਸਹੀ ਗਿਣਤੀ ਅਤੇ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।

ਡਿਜੀਟਲ ਡੈਸਕ, ਗੁਹਾਟੀ : ਬੁੱਧਵਾਰ ਸਵੇਰੇ ਅਸਾਮ ਵਿਚ ਇਕ ਵੱਡਾ ਰੇਲ ਹਾਦਸਾ ਵਾਪਰ ਗਿਆ। ਗੁਹਾਟੀ ਦੇ ਬਾਹਰੀ ਇਲਾਕੇ ਦਿਗਾਰੂ ਨੇੜੇ ਕੋਲਕਾਤਾ-ਸੈਰਾਂਗ ਐਕਸਪ੍ਰੈੱਸ ਦੇ ਪੰਜ ਡੱਬੇ ਅਤੇ ਇੰਜਣ ਪਟੜੀ ਤੋਂ ਉਤਰ ਗਏ। ਸਮਾਚਾਰ ਏਜੰਸੀ ANI ਅਨੁਸਾਰ ਮਿਜ਼ੋਰਮ ਤੋਂ ਕੋਲਕਾਤਾ ਜਾ ਰਹੀ ਇਹ ਯਾਤਰੀ ਰੇਲਗੱਡੀ ਆਪਣੇ ਇੰਜਣ (ਲੋਕੋਮੋਟਿਵ) ਸਮੇਤ ਪਟੜੀ ਤੋਂ ਉਤਰ ਗਈ।
ਸਵੇਰੇ 6:54 ਵਜੇ ਵਾਪਰਿਆ ਹਾਦਸਾ
ਉੱਤਰ-ਪੂਰਬੀ ਸੀਮਾ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ (ਸੀਪੀਆਰਓ) ਅਨੁਸਾਰ, 11 ਨਵੰਬਰ ਦੀ ਸਵੇਰ ਕਰੀਬ 6:54 ਵਜੇ ਅਸਾਮ ਦੇ ਦਿਗਾਰੂ ਰੇਲਵੇ ਸਟੇਸ਼ਨ ’ਤੇ ਰੇਲਗੱਡੀ ਨੰਬਰ 13125 ਕੋਲਕਾਤਾ-ਸੈਰਾਂਗ ਐਕਸਪ੍ਰੈੱਸ ਨੂੰ ਦੂਜੀ ਰੇਲਗੱਡੀ ਨੂੰ ਲੰਘਣ ਲਈ ਰੋਕਿਆ ਜਾ ਰਿਹਾ ਸੀ। ਇਸ ਦੌਰਾਨ ਲੋਕੋ ਪਾਇਲਟ ਰੇਲਗੱਡੀ ਦੀ ਰਫ਼ਤਾਰ ਨੂੰ ਕੰਟਰੋਲ ਨਹੀਂ ਕਰ ਸਕੇ, ਜਿਸ ਕਾਰਨ ਰੇਲਗੱਡੀ ਪਟੜੀ ਤੋਂ ਉਤਰ ਗਈ।
ਫਿਲਹਾਲ ਕਿਸੇ ਦੀ ਮੌਤ ਹੋਣ ਦੀ ਖ਼ਬਰ ਨਹੀਂ ਹੈ, ਪਰ ਕਈ ਯਾਤਰੀਆਂ ਦੇ ਜ਼ਖ਼ਮੀ ਹੋਣ ਦਾ ਖ਼ਦਸ਼ਾ ਹੈ। ਸਮਾਚਾਰ ਏਜੰਸੀ ਪੀਟੀਆਈ ਅਨੁਸਾਰ ਕਈ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਹਾਲਾਂਕਿ, ਜ਼ਖ਼ਮੀਆਂ ਦੀ ਸਹੀ ਗਿਣਤੀ ਅਤੇ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।
ਅਧਿਕਾਰੀ ਨੇ ਦੱਸਿਆ ਕਿ ਰਾਹਤ ਅਤੇ ਬਚਾਅ ਕਾਰਜਾਂ ਦੇ ਨਾਲ-ਨਾਲ ਰੇਲਵੇ ਟਰੈਕ ਨੂੰ ਸਾਫ਼ ਕਰਨ ਲਈ ਮੌਕੇ ’ਤੇ ਰਿਕਵਰੀ ਟ੍ਰੇਨ ਭੇਜੀ ਗਈ ਹੈ।
ਇੰਜਣ ਅਤੇ ਪੰਜ ਡੱਬੇ ਪਟੜੀ ਤੋਂ ਉਤਰੇ
ਇਸ ਹਾਦਸੇ ਵਿਚ ਰੇਲਗੱਡੀ ਦਾ ਇੰਜਣ ਅਤੇ ਪੰਜ ਡੱਬੇ ਪਟੜੀ ਤੋਂ ਉਤਰ ਗਏ। ਯਾਤਰੀਆਂ ਨੂੰ ਦੂਜੀ ਰੇਲਗੱਡੀ ਰਾਹੀਂ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਾਇਆ ਜਾ ਰਿਹਾ ਹੈ। ਹਾਦਸੇ ਤੋਂ ਤੁਰੰਤ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਰੇਲਵੇ ਦੇ ਜਨਰਲ ਮੈਨੇਜਰ ਸਮੇਤ ਹੋਰ ਅਧਿਕਾਰੀ ਵੀ ਘਟਨਾ ਸਥਾਨ ਲਈ ਰਵਾਨਾ ਹੋ ਗਏ ਹਨ।
(ਏਜੰਸੀਆਂ ਦੇ ਇਨਪੁਟ ਨਾਲ)