- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਅਰਲਾਈਨ ਨੇ ਇਸ ਬਾਰੇ ਯਾਤਰਾ ਸਬੰਧੀ ਸਲਾਹ ਜਾਰੀ ਕਰ ਕੇ ਯਾਤਰੀਆਂ ਨੂੰ ਜਾਣਕਾਰੀ ਦਿੱਤੀ ਹੈ। ਇੰਡੀਗੋ ਮੁਤਾਬਕ, ਮੌਜੂਦਾ ਹਾਲਾਤ ਦਾ ਵਿਸਥਾਰ ਨਾਲ ਜਾਇਜ਼ਾ ਲੈਣ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਹੈ।

ਨਵੀਂ ਦਿੱਲੀ : ਪੱਛਮੀ ਏਸ਼ੀਆ ’ਚ ਵਧਦੇ ਤਣਾਅ ਤੇ ਸੁਰੱਖਿਆ ਨਾਲ ਜੁੜੀਆਂ ਘਟਨਾਵਾਂ ਦੇ ਮੱਦੇਨਜ਼ਰ ਹਵਾਈ ਕੰਪਨੀ ਇੰਡੀਗੋ ਨੇ ਸਾਊਦੀ ਅਰਬ ਦੇ ਤਿੰਨ ਪ੍ਰਮੁੱਖ ਸ਼ਹਿਰਾਂ-ਜੇਦਾ, ਦਮਾਮ ਅਤੇ ਮਦੀਨਾ-ਲਈ ਆਉਣ-ਜਾਣ ਵਾਲੀਆਂ ਸਾਰੀਆਂ ਉਡਾਣਾਂ 31 ਅਕਤੂਬਰ ਤੱਕ ਰੱਦ ਕਰ ਦਿੱਤੀਆਂ ਹਨ। ਏਅਰਲਾਈਨ ਨੇ ਇਸ ਬਾਰੇ ਯਾਤਰਾ ਸਬੰਧੀ ਸਲਾਹ ਜਾਰੀ ਕਰ ਕੇ ਯਾਤਰੀਆਂ ਨੂੰ ਜਾਣਕਾਰੀ ਦਿੱਤੀ ਹੈ। ਇੰਡੀਗੋ ਮੁਤਾਬਕ, ਮੌਜੂਦਾ ਹਾਲਾਤ ਦਾ ਵਿਸਥਾਰ ਨਾਲ ਜਾਇਜ਼ਾ ਲੈਣ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਹੈ।
ਏਅਰਲਾਈਨ ਨੇ ਕਿਹਾ ਕਿ ਯਾਤਰੀਆਂ ਤੇ ਚਾਲਕ ਦਲ ਦੇ ਮੈਂਬਰਾਂ ਦੀ ਸੁਰੱਖਿਆ ਉਸ ਦੀ ਸਭ ਤੋਂ ਵੱਡੀ ਤਰਜੀਹ ਹੈ। ਸੁਰੱਖਿਅਤ ਉਡਾਣਾਂ ਯਕੀਨੀ ਬਣਾਉਣ ਲਈ ਕੰਪਨੀ ਸਬੰਧਤ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ’ਚ ਹੈ। ਏਅਰਲਾਈਨ ਨੇ ਸਪੱਸ਼ਟ ਕੀਤਾ ਕਿ ਹਾਲਾਤ ਦੀ ਅਗਲੀ ਸਮੀਖਿਆ ਤੋਂ ਬਾਅਦ ਹੀ ਉਡਾਣਾਂ ਦੇ ਸੰਚਾਲਨ ਬਾਰੇ ਨਵੀਂ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀਆਂ ਉਡਾਣਾਂ ਬਾਰੇ ਤਾਜ਼ਾ ਜਾਣਕਾਰੀ ਲਈ ਇੰਡੀਗੋ ਦੀ ਅਧਿਕਾਰਤ ਵੈੱਬਸਾਈਟ ਅਤੇ ਹੋਰ ਅਧਿਕਾਰਤ ਮਾਧਿਅਮਾਂ ’ਤੇ ਜਾਰੀ ਅੱਪਡੇਟ ਵੇਖਦੇ ਰਹਿਣ।