- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
NHRC ਨੇ ਇਕ ਮੀਡੀਆ ਰਿਪੋਰਟ ਦਾ ਸਵੈ-ਨੋਟਿਸ ਲਿਆ ਹੈ ਜਿਸ ਮੁਤਾਬਕ 10 ਜੂਨ 2026 ਨੂੰ ਰੂਪਨਗਰ 'ਚ ਆਵਾਰਾ ਕੁੱਤਿਆਂ ਦੇ ਝੁੰਡ ਨੇ ਅੱਠ ਸਾਲਾ ਬੱਚੀ ਨੂੰ ਨੋਚ-ਨੋਚ ਕੇ ਮਾਰ ਦਿੱਤਾ। ਰਿਪੋਰਟ ਮੁਤਾਬਕ, ਪੀੜਤ ਬੱਚੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ, ਉਦੋਂ ਹੀ ਆਵਾਰਾ ਕੁੱਤਿਆਂ ਨੇ ਉਸ 'ਤੇ ਹਮਲਾ ਕਰ ਦਿੱਤਾ।

ਪੰਜਾਬੀ ਜਾਗਰਣ, ਨਵੀਂ ਦਿੱਲੀ/ਰੂਪਨਗਰ : ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਰੂਪਨਗਰ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦੇ ਹਮਲੇ 'ਚ ਮਾਸੂਮ ਬੱਚੀ ਦੀ ਮੌਤ ਦੀ ਮੀਡੀਆ ਰਿਪੋਰਟ ਦਾ ਸਵੈ-ਨੋਟਿਸ ਲਿਆ ਹੈ। ਇਸ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਕੀਤੀ ਗਈ ਕਾਰਵਾਈ ਸਮੇਤ ਦੋ ਹਫ਼ਤਿਆਂ ਦੇ ਅੰਦਰ ਇਸ ਮਾਮਲੇ 'ਤੇ ਵਿਸਤ੍ਰਿਤ ਰਿਪੋਰਟ ਮੰਗਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕੀਤਾ।
ਕਮਿਸ਼ਨ ਨੇ ਇਕ ਮੀਡੀਆ ਰਿਪੋਰਟ ਦਾ ਸਵੈ-ਨੋਟਿਸ ਲਿਆ ਹੈ ਜਿਸ ਮੁਤਾਬਕ 10 ਜੂਨ 2026 ਨੂੰ ਰੂਪਨਗਰ 'ਚ ਆਵਾਰਾ ਕੁੱਤਿਆਂ ਦੇ ਝੁੰਡ ਨੇ ਅੱਠ ਸਾਲਾ ਬੱਚੀ ਨੂੰ ਨੋਚ-ਨੋਚ ਕੇ ਮਾਰ ਦਿੱਤਾ। ਰਿਪੋਰਟ ਮੁਤਾਬਕ, ਪੀੜਤ ਬੱਚੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ, ਉਦੋਂ ਹੀ ਆਵਾਰਾ ਕੁੱਤਿਆਂ ਨੇ ਉਸ 'ਤੇ ਹਮਲਾ ਕਰ ਦਿੱਤਾ।
ਕਮਿਸ਼ਨ ਨੇ ਦੇਖਿਆ ਹੈ ਕਿ ਖ਼ਬਰ ਦੀ ਸਮੱਗਰੀ, ਜੇਕਰ ਸੱਚ ਹੈ ਤਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮੁੱਦੇ ਉਠਾਉਂਦੀ ਹੈ। ਇਸ ਲਈ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰ ਕੇ ਦੋ ਹਫ਼ਤਿਆਂ ਦੇ ਅੰਦਰ ਇਸ ਮਾਮਲੇ 'ਤੇ ਵਿਸਤ੍ਰਿਤ ਰਿਪੋਰਟ ਮੰਗੀ ਹੈ। ਇਸ ਵਿਚ ਅਧਿਕਾਰੀਆਂ ਵੱਲੋਂ ਕੀਤੀ ਗਈ ਕਾਰਵਾਈ ਸ਼ਾਮਲ ਹੋਣ ਦੀ ਉਮੀਦ ਹੈ।
11 ਜੂਨ 2026 ਨੂੰ ਪ੍ਰਕਾਸ਼ਿਤ ਮੀਡੀਆ ਰਿਪੋਰਟ ਅਨੁਸਾਰ, ਸਥਾਨਕ ਨਿਵਾਸੀਆਂ ਨੇ ਪੀੜਤ ਬੱਚੀ ਨੂੰ ਬਚਾਇਆ ਤੇ ਉਸਨੂੰ ਪੀਜੀਆਈ ਚੰਡੀਗੜ੍ਹ ਲੈ ਗਏ ਪਰ ਰਸਤੇ 'ਚ ਹੀ ਉਸਨੇ ਦਮ ਤੋੜ ਦਿੱਤਾ। ਰਿਪੋਰਟ ਅਨੁਸਾਰ, ਪੀੜਤਾ ਇਕ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਨਾਲ ਸਬੰਧਤ ਸੀ। ਉਸਦੇ ਪਿਤਾ ਦਾ ਲਗਪਗ ਚਾਰ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ ਅਤੇ ਉਸਦੀ ਮਾਂ ਘਰਾਂ ਦਾ ਕੰਮ ਕਰਦੀ ਹੈ।