ਜੇਐਨਐਨ, ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿਚ 4 ਨਵੰਬਰ ਤੋਂ ਸ਼ੁਰੂ ਹੋਈ ਔਡ-ਇਵਨ ਸਕੀਮ ਜਾਰੀ ਹੈ। ਇਸ ਵਿਚ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਭਾਈਚਾਰੇ ਦੀ ਸਹੂਲਤ ਦੇ ਮੱਦੇਨਜ਼ਰ 11 ਅਤੇ 12 ਨਵੰਬਰ ਔਡ-ਇਵਨ ਸਕੀਮ ਵਿਚ ਛੋਟ ਦੇਣ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖ਼ੁਦ ਦਿੱਤੀ। ਉਨ੍ਹਾਂ ਕਿਹਾ ਕਿ ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਦਿੱਲੀ ਸਰਕਾਰ ਮਦਦ ਦੇਵੇਗੀ। ਸਰਕਾਰ ਮੁਫ਼ਤ ਵਿਚ ਯਾਤਰਾ ਕਰਾਏਗੀ। ਹੋਰ ਖ਼ਰਚ ਵੀ ਸਰਕਾਰ ਦੇਵੇਗੀ।

ਇਸ ਬਾਬਤ ਵੀਰਵਾਰ ਨੂੰ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਪੂਰਾ ਖ਼ਿਆਲ ਕਰਦੀ ਹੈ ਅਤੇ ਇਸ ਦੇ ਨਾਲ ਸਨਮਾਨ ਵੀ ਕਰਦੀ ਹੈ।

Posted By: Susheel Khanna