ਜੇਐੱਨਐੱਨ, ਨਵੀਂ ਦਿੱਲੀ : ਇਸਾਈ ਧਰਮ ਦੇ ਪ੍ਰਚਾਰ 'ਚ ਅਹੁਦੇ ਤੇ ਪ੍ਰਭਾਵ ਦਾ ਇਸਤੇਮਾਲ ਕਰਨ ਵਾਲੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਦੇ ਪ੍ਰਧਾਨ ਡਾ ਜੇਏ ਜਾਇਆਲਾਲ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਜਸਟਿਸ ਆਸ਼ਾ ਮੇਨਨ ਦੇ ਬੈਂਚ ਨੇ ਇਸ ਮਾਮਲੇ ਨੂੰ ਲੈ ਕੇ ਹੇਠਲੀ ਅਦਾਲਤ ਦੇ ਫ਼ੈਸਲੇ 'ਤੇ ਰੋਕ ਲਾਉਣ ਤੇ ਟਿੱਪਣੀਆਂ ਨੂੰ ਹਟਾਉਣ ਤੋਂ ਇਨਕਾਰ ਕਰ ਦਿੱਤਾ। ਯਾਦ ਰਹੇ ਕਿ ਚਾਰ ਜੂਨ ਨੂੰ ਹੇਠਲੀ ਅਦਾਲਤ ਲਈ ਦਿੱਤੇ ਆਦੇਸ਼ 'ਚ ਆਈਐੱਮਏ ਦੇ ਪ੍ਰਧਾਨ ਡਾ. ਜੇਏ ਜਾਇਆਲਾਲ ਨੇ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ। ਸੁਣਵਾਈ ਦੌਰਾਨ ਬੈਂਚ ਨੇ ਕਿਹਾ ਕਿ ਚਾਰ ਜੂਨ ਨੂੰ ਹੇਠਲੀ ਅਦਾਲਤ ਨੇ ਜਿਸ ਸ਼ਿਕਾਇਤਕਰਤਾ ਦੀ ਸ਼ਿਕਾਇਤ 'ਤੇ ਫ਼ੈਸਲਾ ਸੁਣਾਇਆ ਸੀ, ਉਸ ਦਾ ਪੱਖ ਸੁਣੇ ਬਿਨਾਂ ਅਦਾਲਤ ਕੋਈ ਆਦੇਸ਼ ਜਾਰੀ ਨਹੀਂ ਕਰੇਗੀ। ਬੈਂਚ ਨੇ ਸ਼ਿਕਾਇਤਕਰਤਾ ਰੋਹਿਤ ਝਾਅ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।