ਪਹਿਲਗਾਮ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, NIA ਨੂੰ ਮਿਲੀ ਵੱਡੀ ਕਾਮਯਾਬੀ ਪਹਿਲਗਾਮ ਅੱਤਵਾਦੀ ਹਮਲੇ ਦੀ ਚੱਲ ਰਹੀ ਜਾਂਚ ਦੇ ਸਿਲਸਿਲੇ 'ਚ ਇੱਕ ਵਿਸ਼ੇਸ਼ NIA ਅਦਾਲਤ ਨੇ ਪਾਕਿਸਤਾਨ ਸਥਿਤ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਮੁਖੀ ਹਾਫ਼ਿਜ਼ ਸਈਦ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਹ ਹੁਕਮ NIA ਕੋਰਟ ਦੇ ਵਿਸ਼ੇਸ਼ ਜੱਜ ਨੇ 8 ਜੁਲਾਈ ਨੂੰ ਪਾਸ ਕੀਤਾ। ਇਸ ਤੋਂ ਦੋ ਦਿਨ ਪਹਿਲਾਂ ਹੀ ਰਾਸ਼ਟਰੀ ਜਾਂਚ ਏਜੰਸੀ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਮਾਮਲੇ 'ਚ ਸਈਦ ਖ਼ਿਲਾਫ਼ ਪੂਰਕ ਦੋਸ਼-ਪੱਤਰ ਦਾਇਰ ਕੀਤਾ ਸੀ। 76 ਸਾਲਾ ਸਈਦ ਨੂੰ ਭਾਰਤ ਅਤੇ ਅਮਰੀਕਾ ਦੋਵਾਂ ਵੱਲੋਂ ਗਲੋਬਲ ਅੱਤਵਾਦੀ ਐਲਾਨਿਆ ਜਾ ਚੁੱਕਾ ਹੈ। ਉਸ ਨੂੰ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦਾ ਮਾਸਟਰਮਾਈਂਡ ਵੀ ਮ
Publish Date: Tue, 14 Jul 2026 12:50 PM (IST)
Updated Date: Tue, 14 Jul 2026 12:51 PM (IST)
ਡਿਜੀਟਲ ਡੈਸਕ, ਸ੍ਰੀਨਗਰ: ਪਹਿਲਗਾਮ ਅੱਤਵਾਦੀ ਹਮਲੇ ਦੀ ਚੱਲ ਰਹੀ ਜਾਂਚ ਦੇ ਸਿਲਸਿਲੇ 'ਚ ਇੱਕ ਵਿਸ਼ੇਸ਼ NIA ਅਦਾਲਤ ਨੇ ਪਾਕਿਸਤਾਨ ਸਥਿਤ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਮੁਖੀ ਹਾਫ਼ਿਜ਼ ਸਈਦ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਹ ਹੁਕਮ NIA ਕੋਰਟ ਦੇ ਵਿਸ਼ੇਸ਼ ਜੱਜ ਨੇ 8 ਜੁਲਾਈ ਨੂੰ ਪਾਸ ਕੀਤਾ। ਇਸ ਤੋਂ ਦੋ ਦਿਨ ਪਹਿਲਾਂ ਹੀ ਰਾਸ਼ਟਰੀ ਜਾਂਚ ਏਜੰਸੀ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਮਾਮਲੇ 'ਚ ਸਈਦ ਖ਼ਿਲਾਫ਼ ਪੂਰਕ ਦੋਸ਼-ਪੱਤਰ ਦਾਇਰ ਕੀਤਾ ਸੀ। 76 ਸਾਲਾ ਸਈਦ ਨੂੰ ਭਾਰਤ ਅਤੇ ਅਮਰੀਕਾ ਦੋਵਾਂ ਵੱਲੋਂ ਗਲੋਬਲ ਅੱਤਵਾਦੀ ਐਲਾਨਿਆ ਜਾ ਚੁੱਕਾ ਹੈ। ਉਸ ਨੂੰ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦਾ ਮਾਸਟਰਮਾਈਂਡ ਵੀ ਮੰਨਿਆ ਜਾਂਦਾ ਹੈ।
ਜੰਮੂ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ 'ਚ ਦਾਇਰ ਪੂਰਕ ਦੋਸ਼-ਪੱਤਰ 'ਚ ਸਈਦ 'ਤੇ ਨਿੱਜੀ ਤੌਰ 'ਤੇ ਅਤੇ ਲਸ਼ਕਰ-ਏ-ਤੋਇਬਾ (LeT) ਤੇ ਉਸ ਦੇ ਸਹਿਯੋਗੀ ਸੰਗਠਨ 'ਦ ਰੈਜ਼ੀਸਟੈਂਸ ਫਰੰਟ' (TRF) ਦੇ ਮੁਖੀ ਵਜੋਂ ਵੀ ਦੋਸ਼ ਲਗਾਏ ਗਏ ਹਨ। ਉਸ ਦੇ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ (BNS), 2023 ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਐਕਟ (UAPA), 1967 ਦੀਆਂ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਗ੍ਰਿਫ਼ਤਾਰੀ ਅਤੇ ਪੁੱਛਗਿੱਛ ਜ਼ਰੂਰੀ : NIA ਅਦਾਲਤ ਦੇ ਹੁਕਮਾਂ ਅਨੁਸਾਰ, ਐਨ.ਆਈ.ਏ. ਨੇ ਅਦਾਲਤ ਨੂੰ ਦੱਸਿਆ ਕਿ ਫ਼ਰਾਰ ਅੱਤਵਾਦੀ ਹਾਫ਼ਿਜ਼ ਸਈਦ, ਜੋ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਰਗੋਧਾ ਦਾ ਰਹਿਣ ਵਾਲਾ ਹੈ, ਪਹਿਲਗਾਮ ਅੱਤਵਾਦੀ ਹਮਲੇ 'ਚ ਮੁਲਜ਼ਮ ਹੈ ਅਤੇ ਜਾਣਬੁੱਝ ਕੇ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ। ਏਜੰਸੀ ਨੇ ਉਸ ਦੇ ਖ਼ਿਲਾਫ਼ ਖੁੱਲ੍ਹੀ ਤਰੀਕ ਵਾਲਾ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਸੀ ਤਾਂ ਜੋ ਅਗਲੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ।
ਅਦਾਲਤ ਨੇ ਆਪਣੇ ਹੁਕਮ 'ਚ ਕਿਹਾ, "ਮੁਲਜ਼ਮ ਦੀ ਗ੍ਰਿਫ਼ਤਾਰੀ ਅਤੇ ਹਿਰਾਸਤ 'ਚ ਪੁੱਛਗਿੱਛ ਨਿਰਪੱਖ, ਮੁਕੰਮਲ ਅਤੇ ਪ੍ਰਭਾਵਸ਼ਾਲੀ ਜਾਂਚ ਲਈ ਬਹੁਤ ਜ਼ਰੂਰੀ ਹੈ। ਇਸ ਲਈ ਉਸ ਦੇ ਖ਼ਿਲਾਫ਼ ਗ਼ੈਰ-ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਜਾਂਦਾ ਹੈ ਅਤੇ ਇਸ ਨੂੰ ਕਾਨੂੰਨ ਅਨੁਸਾਰ ਤਾਮੀਲ ਕਰਨ ਲਈ ਡੀ.ਆਈ.ਜੀ., NIA ਜੰਮੂ ਨੂੰ ਭੇਜਿਆ ਜਾਂਦਾ ਹੈ।" ਪਿਛਲੇ ਸਾਲ 22 ਅਪ੍ਰੈਲ ਨੂੰ ਦੱਖਣੀ ਕਸ਼ਮੀਰ ਦੇ ਪਹਿਲਗਾਮ 'ਚ ਅੱਤਵਾਦੀਆਂ ਨੇ 26 ਲੋਕਾਂ ਦੀ ਹੱਤਿਆ ਕਰ ਦਿੱਤੀ ਸੀ। ਮਰਨ ਵਾਲਿਆਂ 'ਚ ਜ਼ਿਆਦਾਤਰ ਟੂਰਿਸਟ ਸਨ।