- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੱਦਾਖ ਆਟੋਨੋਮਸ ਹਿੱਲ ਡਿਵੈਲਪਮੈਂਟ ਕੌਂਸਲ (LAHDC), ਲੇਹ ਦੀਆਂ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨ ਨੇ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੂੰ ਸ਼ਾਂਤੀ ਬਣਾਈ ਰੱਖਣ ਲਈ ਬਾਂਡ ਭਰਨ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨੋਟਿਸ ਮਿਲਣ ਤੋਂ ਬਾਅਦ ਵਾਂਗਚੁਕ ਵੀਰਵਾਰ ਨੂੰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਲੇਹ ਦੇ ਸਾਹਮਣੇ ਪੇਸ਼ ਹੋਏ ਅਤੇ ਆਪਣਾ ਪੱਖ ਰੱਖਿਆ।

ਸਟੇਟ ਬਿਊਰੋ, ਜੰਮੂ - ਲੱਦਾਖ ਆਟੋਨੋਮਸ ਹਿੱਲ ਡਿਵੈਲਪਮੈਂਟ ਕੌਂਸਲ (LAHDC), ਲੇਹ ਦੀਆਂ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨ ਨੇ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੂੰ ਸ਼ਾਂਤੀ ਬਣਾਈ ਰੱਖਣ ਲਈ ਬਾਂਡ ਭਰਨ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨੋਟਿਸ ਮਿਲਣ ਤੋਂ ਬਾਅਦ ਵਾਂਗਚੁਕ ਵੀਰਵਾਰ ਨੂੰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਲੇਹ ਦੇ ਸਾਹਮਣੇ ਪੇਸ਼ ਹੋਏ ਅਤੇ ਆਪਣਾ ਪੱਖ ਰੱਖਿਆ।
ਸੰਵਿਧਾਨ ਦਿਵਸ ਦੇ ਮੌਕੇ ’ਤੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਨੋਟਿਸ ਦੀ ਕਾਪੀ ਸਾਂਝੀ ਕਰਦਿਆਂ ਵਾਂਗਚੁਕ ਨੇ ਦੱਸਿਆ ਕਿ ਉਨ੍ਹਾਂ ਨੂੰ ਵੀਰਵਾਰ ਸਵੇਰੇ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਸੰਮਨ ਮਿਲਿਆ ਸੀ।
ਇਸ ਵਿੱਚ ਉਨ੍ਹਾਂ ਨੂੰ ਏਡੀਐੱਮ ਦੇ ਸਾਹਮਣੇ ਪੇਸ਼ ਹੋ ਕੇ ਇਹ ਸਪੱਸ਼ਟ ਕਰਨ ਲਈ ਕਿਹਾ ਗਿਆ ਸੀ ਕਿ ਉਨ੍ਹਾਂ ਤੋਂ ਸ਼ਾਂਤੀ ਬਣਾਈ ਰੱਖਣ ਲਈ ਬਾਂਡ ਕਿਉਂ ਨਾ ਭਰਵਾਇਆ ਜਾਵੇ।
ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੋਨਮ ਵਾਂਗਚੁਕ ਵੀਰਵਾਰ ਨੂੰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡੇਲੇਕਸ ਨਾਮਗਿਆਲ ਦੇ ਸਾਹਮਣੇ ਪੇਸ਼ ਹੋਏ। ਉਨ੍ਹਾਂ ਖ਼ਿਲਾਫ਼ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 126 ਤਹਿਤ ਧਾਰਾ 130 ਦੇ ਅਧੀਨ ਕਾਰਵਾਈ ਦੀ ਪ੍ਰਕਿਰਿਆ ਜਾਰੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੇ ਬਿਆਨਾਂ ਨੂੰ ਅਕਸਰ ਤੋੜ-ਮਰੋੜ ਕੇ ਪੇਸ਼ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੇ ਅਸਲ ਮਤਲਬ ਤੋਂ ਵੱਖਰੇ ਅਰਥ ਕੱਢੇ ਜਾਂਦੇ ਹਨ। ਹਾਲਾਂਕਿ, ਉਨ੍ਹਾਂ ਭਰੋਸਾ ਜਤਾਇਆ ਕਿ ਦਸਤਾਵੇਜ਼ੀ ਸਬੂਤ ਉਨ੍ਹਾਂ ਦੇ ਪੱਖ ਨੂੰ ਸਾਬਤ ਕਰਨਗੇ। ਇਸ ਮਾਮਲੇ ਦੀ ਤੁਲਨਾ ਕਰਦਿਆਂ ਉਨ੍ਹਾਂ ਨੇ ਪਿਛਲੇ ਸਾਲ ਆਪਣੇ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਹੋਈ ਕਾਰਵਾਈ ਦਾ ਵੀ ਜ਼ਿਕਰ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਸਰਦੀਆਂ ਵਿੱਚ ਚੋਣਾਂ ਕਰਵਾਉਣ ਦੇ ਵਿਰੋਧ ਵਿੱਚ ਆਪਣਾ ਪ੍ਰਦਰਸ਼ਨ ਜਾਰੀ ਰੱਖਣ ਅਤੇ 26 ਨਵੰਬਰ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਸੀ। ਨੋਟਿਸ ਵਿੱਚ ਇਹ ਦੋਸ਼ ਵੀ ਲਾਇਆ ਗਿਆ ਹੈ ਕਿ ਉਨ੍ਹਾਂ ਨੇ 27 ਨਵੰਬਰ ਤੋਂ 4 ਦਸੰਬਰ ਤੱਕ ਭੁੱਖ ਹੜਤਾਲ ਕਰਨ ਦੀ ਅਪੀਲ ਕੀਤੀ ਸੀ। ਜ਼ਿਕਰਯੋਗ ਹੈ ਕਿ 4 ਦਸੰਬਰ ਨੂੰ ਵੋਟਿੰਗ ਹੋਣੀ ਤੈਅ ਹੈ।
ਪ੍ਰਸਤਾਵਿਤ ਬਾਂਡ ਦੀ ਰਕਮ 10 ਹਜ਼ਾਰ ਰੁਪਏ ਰੱਖੀ ਗਈ ਹੈ, ਜਿਸ ਨੂੰ ਇੱਕ ਮਹੀਨੇ ਦੀ ਮਿਆਦ ਲਈ ਭਰਨਾ ਹੋਵੇਗਾ। ਇਸ ਦੇ ਨਾਲ 10-10 ਹਜ਼ਾਰ ਰੁਪਏ ਦੇ ਦੋ ਜ਼ਮਾਨਤੀ ਵੀ ਦੇਣੇ ਹੋਣਗੇ। ਬਾਂਡ ਦੀਆਂ ਸ਼ਰਤਾਂ ਅਨੁਸਾਰ ਵਾਂਗਚੁਕ ਨੂੰ ਸ਼ਾਂਤੀ ਬਣਾਈ ਰੱਖਣੀ ਹੋਵੇਗੀ ਅਤੇ ਵੋਟਰਾਂ, ਉਮੀਦਵਾਰਾਂ ਜਾਂ ਚੋਣ ਅਧਿਕਾਰੀਆਂ ਦੇ ਕੰਮ ਵਿੱਚ ਰੁਕਾਵਟ ਪਾਉਣ, ਉਨ੍ਹਾਂ ਨੂੰ ਧਮਕਾਉਣ ਜਾਂ ਉਨ੍ਹਾਂ ’ਤੇ ਦਬਾਅ ਬਣਾਉਣ ਤੋਂ ਪਰਹੇਜ਼ ਕਰਨਾ ਹੋਵੇਗਾ।
ਵਾਂਗਚੁਕ ਨੇ ਕਿਹਾ ਕਿ ਉਹ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਹੋ ਕੇ ਪ੍ਰਸ਼ਾਸਨ ਦੀ ਕਾਰਵਾਈ ਬਾਰੇ ਆਪਣਾ ਸਪੱਸ਼ਟੀਕਰਨ ਦੇਣਗੇ। ਉਨ੍ਹਾਂ ਕਿਹਾ ਕਿ ਉਹ ਨਿਸ਼ਚਿਤ ਤੌਰ ’ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ।