- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਮੰਤਰਾਲੇ ਦੇ ਅਧਿਕਾਰਤ ਸੂਤਰਾਂ ਮੁਤਾਬਕ, ਡਰੱਗ ਕਾਨੂੰਨ ’ਚ ਪ੍ਰਸਤਾਵਿਤ ਸੋਧ ਦਾ ਉਦੇਸ਼ ਬਿਨਾਂ ਪ੍ਰਿਸਕ੍ਰਿਪਸ਼ਨ ਦੇ ਸ਼ਡਿਊਲ ਐੱਚ, ਐੱਚ1 ਅਤੇ ਐਕਸ ਦਵਾਈਆਂ ਦੀ ਖੁੱਲ੍ਹੀ ਵਿਕਰੀ ’ਤੇ ਰੋਕ ਲਾਉਣਾ ਹੈ, ਤਾਂ ਜੋ ਇਨ੍ਹਾਂ ਦਵਾਈਆਂ ਦੀ ਵਰਤੋਂ ਸਿਰਫ਼ ਉਹੀ ਮਰੀਜ਼ ਕਰ ਸਕਣ, ਜਿਨ੍ਹਾਂ ਨੂੰ ਇਨ੍ਹਾਂ ਦੀ ਲੋੜ ਹੈ ਅਤੇ ਡਾਕਟਰ ਨੇ ਉਨ੍ਹਾਂ ਨੂੰ ਇਹ ਦਵਾਈਆਂ ਲਿਖ ਕੇ ਦਿੱਤੀਆਂ ਹਨ।

ਜਾਗਰਣ ਬਿਊਰੋ, ਨਵੀਂ ਦਿੱਲੀ : ਦੇਸ਼ ਭਰ ’ਚ ਪ੍ਰਿਸਕ੍ਰਿਪਸ਼ਨ ਵਾਲੀਆਂ ਦਵਾਈਆਂ ਦੀ ਧੜੱਲੇ ਨਾਲ ਵਿਕਰੀ ’ਤੇ ਰੋਕ ਲਾਉਣ ਅਤੇ ਉਨ੍ਹਾਂ ਦੀ ਨਿਗਰਾਨੀ ਲਈ ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਮੈਡੀਕਲ ਸਟੋਰਾਂ ’ਤੇ ਲਾਜ਼ਮੀ ਤੌਰ ’ਤੇ ਸੀਸੀਟੀਵੀ ਕੈਮਰੇ ਲਾਉਣ ਦਾ ਪ੍ਰਸਤਾਵ ਰੱਖਿਆ ਹੈ। ਇਸ ਲਈ 1945 ਦੇ ਡਰੱਗ ਨਿਯਮ ’ਚ ਵੀ ਸੋਧ ਕੀਤੀ ਜਾਵੇਗੀ। ਹਾਲਾਂਕਿ ਮੈਡੀਕਲ ਸਟੋਰਾਂ ’ਚ ਸਿਰਫ਼ ਸੀਸੀਟੀਵੀ ਕੈਮਰੇ ਲਾ ਦੇਣ ਨਾਲ ਪ੍ਰਿਸਕ੍ਰਿਪਸ਼ਨ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਨਜ਼ਰ ਕਿਵੇਂ ਰੱਖੀ ਜਾਵੇਗੀ ਅਤੇ ਇਸ ਦੀ ਨਿਗਰਾਨੀ ਦਾ ਤੰਤਰ ਕਿਵੇਂ ਕੰਮ ਕਰੇਗਾ, ਇਹ ਸਪੱਸ਼ਟ ਨਹੀਂ ਹੈ। ਸਿਹਤ ਮੰਤਰਾਲੇ ਦੇ ਸੂਤਰਾਂ ਮੁਤਾਬਕ ਫ਼ਿਲਹਾਲ ਇਹ ਵਿਚਾਰ-ਵਟਾਂਦਰੇ ਦੇ ਪੜਾਅ ’ਚ ਹੈ। ਬਾਅਦ ’ਚ ਨਿਗਰਾਨੀ ਤੰਤਰ ਦਾ ਖਾਕਾ ਵੀ ਤਿਆਰ ਕੀਤਾ ਜਾਵੇਗਾ।
ਸਿਹਤ ਮੰਤਰਾਲੇ ਦੇ ਅਧਿਕਾਰਤ ਸੂਤਰਾਂ ਮੁਤਾਬਕ, ਡਰੱਗ ਕਾਨੂੰਨ ’ਚ ਪ੍ਰਸਤਾਵਿਤ ਸੋਧ ਦਾ ਉਦੇਸ਼ ਬਿਨਾਂ ਪ੍ਰਿਸਕ੍ਰਿਪਸ਼ਨ ਦੇ ਸ਼ਡਿਊਲ ਐੱਚ, ਐੱਚ1 ਅਤੇ ਐਕਸ ਦਵਾਈਆਂ ਦੀ ਖੁੱਲ੍ਹੀ ਵਿਕਰੀ ’ਤੇ ਰੋਕ ਲਾਉਣਾ ਹੈ, ਤਾਂ ਜੋ ਇਨ੍ਹਾਂ ਦਵਾਈਆਂ ਦੀ ਵਰਤੋਂ ਸਿਰਫ਼ ਉਹੀ ਮਰੀਜ਼ ਕਰ ਸਕਣ, ਜਿਨ੍ਹਾਂ ਨੂੰ ਇਨ੍ਹਾਂ ਦੀ ਲੋੜ ਹੈ ਅਤੇ ਡਾਕਟਰ ਨੇ ਉਨ੍ਹਾਂ ਨੂੰ ਇਹ ਦਵਾਈਆਂ ਲਿਖ ਕੇ ਦਿੱਤੀਆਂ ਹਨ। ਮੰਤਰਾਲਾ ਪ੍ਰਸਤਾਵ ਲਿਆਉਣ ਤੋਂ ਪਹਿਲਾਂ ਲੋੜੀਂਦਾ ਸਲਾਹ-ਮਸ਼ਵਰਾ ਕਰਨ ਦਾ ਵੀ ਦਾਅਵਾ ਕਰ ਰਿਹਾ ਹੈ। ਇਸ ਮੁਤਾਬਕ, ਪ੍ਰਸਤਾਵ ’ਤੇ ਪਹਿਲਾਂ ਡਰੱਗ ਸਲਾਹਕਾਰ ਕਮੇਟੀ ਅਤੇ ਬਾਅਦ ’ਚ ਡਰੱਗ ਤਕਨੀਕੀ ਸਲਾਹਕਾਰ ਬੋਰਡ ਦੇ ਮੈਂਬਰਾਂ ਵਿਚਾਲੇ ਡੂੰਘਾ ਵਿਚਾਰ-ਵਟਾਂਦਰਾ ਹੋ ਚੁੱਕਾ ਹੈ। ਇਸ ਤੋਂ ਬਾਅਦ ਮੰਤਰਾਲੇ ’ਚ ਵੀ ਡੂੰਘੀ ਵਿਚਾਰ-ਚਰਚਾ ਹੋਈ ਅਤੇ ਇਸ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ ਲਿਆ ਗਿਆ।
ਸਿਹਤ ਮੰਤਰਾਲੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪ੍ਰਿਸਕ੍ਰਿਪਸ਼ਨ ਵਾਲੀਆਂ ਦਵਾਈਆਂ ਦੀ ਖੁੱਲ੍ਹੀ ਵਿਕਰੀ ’ਤੇ ਰੋਕ ਲਾਉਣ ਲਈ ਸਰਕਾਰ ਕਈ ਤਰ੍ਹਾਂ ਦੇ ਉਪਾਅ ਕਰ ਰਹੀ ਹੈ। ਇਨ੍ਹਾਂ ’ਚ ਮੁੱਖ ਤੌਰ ’ਤੇ ਲੋਕਾਂ ਨੂੰ ਜਾਗਰੂਕ ਕਰਨਾ ਸ਼ਾਮਲ ਹੈ, ਤਾਂ ਜੋ ਉਹ ਡਾਕਟਰ ਦੀ ਪ੍ਰਿਸਕ੍ਰਿਪਸ਼ਨ ਤੋਂ ਬਿਨਾਂ ਅਜਿਹੀਆਂ ਦਵਾਈਆਂ ਦਾ ਸੇਵਨ ਨਾ ਕਰਨ। ਪਰ ਇਸ ਦੇ ਬਾਵਜੂਦ ਅਜਿਹੀਆਂ ਦਵਾਈਆਂ ਦੀ ਖੁੱਲ੍ਹੀ ਵਿਕਰੀ ਨੂੰ ਦੇਖਦਿਆਂ ਇਸ ’ਤੇ ਰੋਕ ਲਾਉਣ ਲਈ ਸੀਸੀਟੀਵੀ ਕੈਮਰਿਆਂ ਨੂੰ ਇਕ ਵਾਧੂ ਰੈਗੂਲੇਟਰੀ ਸੁਰੱਖਿਆ ਉਪਾਅ ਵਜੋਂ ਲਾਜ਼ਮੀ ਕਰਨ ਦਾ ਪ੍ਰਸਤਾਵ ਦਿੱਤਾ ਜਾ ਰਿਹਾ ਹੈ। ਮੰਤਰਾਲੇ ਮੁਤਾਬਕ ਪ੍ਰਸਤਾਵਿਤ ਸੋਧ ਜਨਤਕ ਸਿਹਤ ਲਈ ਰੈਗੂਲੇਟਰੀ ਨਿਗਰਾਨੀ ਅਤੇ ਸੁਰੱਖਿਆ ਉਪਾਅ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ।
ਆਮ ਲੋਕਾਂ ਤੋਂ ਮੰਗੇ ਸੁਝਾਅ
ਸਿਹਤ ਮੰਤਰਾਲੇ ਨੇ ਪ੍ਰਸਤਾਵਿਤ ਸੋਧ ’ਤੇ ਸਾਰੇ ਹਿੱਤਧਾਰਕਾਂ ਅਤੇ ਆਮ ਲੋਕਾਂ ਨੂੰ ਇਤਰਾਜ਼ ਤੇ ਸੁਝਾਅ ਦੇਣ ਲਈ ਕਿਹਾ ਹੈ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਸੁਝਾਵਾਂ ਅਤੇ ਇਤਰਾਜ਼ਾਂ ਦਾ ਬਾਰੀਕੀ ਨਾਲ ਅਧਿਐਨ ਕਰਨ ਤੋਂ ਬਾਅਦ ਹੀ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਦੀ ਪੂਰੀ ਪ੍ਰਕਿਰਿਆ ਨੂੰ ਹਰੀ ਝੰਡੀ ਦਿੱਤੀ ਜਾਵੇਗੀ।