ਅੱਜ ਸ਼ਹੀਦ ਭਗਤ ਸਿੰਘ ਦਾ ਜਨਮਦਿਨ 28 ਸਤੰਬਰ ਨੂੰ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ। ਭਗਤ ਸਿੰਘ ਦਾ ਜਨਮ 28 ਸਤੰਬਰ ਅੱਜ ਸ਼ਹੀਦ ਭਗਤ ਸਿੰਘ ਦਾ ਜਨਮਦਿਨ 28 ਸਤੰਬਰ ਨੂੰ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ। ਭਗਤ ਸਿੰਘ ਦਾ ਜਨਮ 28 ਸਤੰਬਰ ਅੱਜ ਸ਼ਹੀਦ ਭਗਤ ਸਿੰਘ ਦਾ ਜਨਮਦਿਨ 28 ਸਤੰਬਰ ਨੂੰ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ। ਭਗਤ ਸਿੰਘ ਦਾ ਜਨਮ 28 ਸਤੰਬਰ
ਅੱਜ ਸ਼ਹੀਦ ਭਗਤ ਸਿੰਘ ਦਾ ਜਨਮਦਿਨ 28 ਸਤੰਬਰ ਨੂੰ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ। ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਪਿਤਾ ਸ੍ਰ. ਕਿਸ਼ਨ ਸਿੰਘ ਤੇ ਮਾਤਾ ਵਿਦਿਆਵਤੀ ਦੀ ਕੱੁਖੋਂ ਹੋਇਆ। ਉਹ ਭਾਰਤ ਦੇ ਇਕ ਪ੫ਮੁੱਖ ਆਜ਼ਾਦੀ ਸੰਗਰਾਮੀਏ ਸਨ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਮੈਂਬਰ ਬਣੇ। ਲਾਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡ ਕੇ ਭਗਤ ਸਿੰਘ ਉਪਰੋਕਤ ਕ੫ਾਂਤੀਕਾਰੀ ਸੰਗਠਨ ਨਾਲ ਜੁੜੇ। 1927 'ਚ ਕਾਕੋਰੀ ਰੇਲਗੱਡੀ ਡਾਕੇ ਮਾਮਲੇ 'ਚ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ। ਉਨ੍ਹਾਂ 'ਤੇ ਲਾਹੌਰ ਦੇ ਦੁਸਹਿਰਾ ਮੇਲੇ ਦੌਰਾਨ ਬੰਬ ਧਮਾਕਾ ਕਰਨ ਦਾ ਦੋਸ਼ ਵੀ ਮੜਿ੍ਹਆ ਗਿਆ। ਚੰਗੇ ਵਿਹਾਰ ਤੇ ਜ਼ਮਾਨਤ ਦੀ ਭਾਰੀ ਰਕਮ 60 ਹਜ਼ਾਰ ਰੁਪਏ 'ਤੇ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ। ਸਤੰਬਰ 1928 'ਚ ਭਗਤ ਸਿੰਘ ਨੇ ਆਜ਼ਾਦੀ ਲਈ ਸੰਘਰਸ਼ ਜਾਰੀ ਰੱਖਿਆ। ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਇਸ ਦਾ ਉਦੇਸ਼ ਸੇਵਾ, ਤਿਆਗ ਅਤੇ ਪੀੜ ਸਹਿ ਸਕਣ ਵਾਲੇ ਨੌਜਵਾਨ ਤਿਆਰ ਕਰਨਾ ਸੀ। ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ। ਰਾਜਗੁਰੂ ਨਾਲ ਮਿਲ ਕੇ ਲਾਹੌਰ 'ਚ ਸਹਾਇਕ ਪੁਲਿਸ ਮੁਖੀ ਰਹੇ ਅੰਗਰੇਜ਼ ਅਧਿਕਾਰੀ ਜੇਪੀ ਸਾਂਡਰਸ ਨੂੰ ਮਾਰਿਆ। ਇਸ ਕਾਰਵਾਈ 'ਚ ਕ੫ਾਂਤੀਕਾਰੀ ਚੰਦਰ ਸ਼ੇਖਰ ਆਜ਼ਾਦ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ ਸੀ। ਕ੫ਾਂਤੀਕਾਰੀ ਸਾਥੀ ਬਟੁਕੇਸ਼ਵਰ ਦੱਤ ਨਾਲ ਮਿਲ ਕੇ ਭਗਤ ਸਿੰਘ ਨੇ ਨਵੀਂ ਦਿੱਲੀ ਦੀ ਸੈਂਟਰਲ ਅਸੰਬਲੀ ਦੇ ਸਭਾ ਹਾਲ 'ਚ 8 ਅਪ੫ੈਲ, 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਲਈ ਬੰਬ ਤੇ ਪਰਚੇ ਸੁੱਟੇ ਸਨ। ਬੰਬ ਸੁੱਟਣ ਤੋਂ ਬਾਅਦ ਉਥੇ ਹੀ ਦੋਵਾਂ ਨੇ ਆਪਣੀ ਗਿ੍ਰਫ਼ਤਾਰੀ ਦੇ ਦਿੱਤੀ। 23 ਮਾਰਚ 1931 ਨੂੰ ਭਗਤ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਨਾਲ ਫ਼ਾਂਸੀ 'ਤੇ ਲਟਕਾ ਦਿੱਤਾ ਗਿਆ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇਕ ਸਨ।
ਸ਼ਹੀਦ ਭਗਤ ਸਿੰਘ ਨੂੰ ਇਕੱਲੇ ਭਾਰਤ 'ਚ ਹੀ ਨਹੀਂ, ਪਾਕਿਸਤਾਨ 'ਚ ਵੀ ਉਨ੍ਹਾਂ ਨੂੰ 111ਵੇਂ ਜਨਮਦਿਨ 'ਤੇ ਯਾਦ ਕੀਤਾ ਜਾ ਰਿਹਾ ਹੈ। ਦੋਵਾਂ ਦੇਸ਼ਾਂ ਦੇ ਲੋਕ ਸ਼ਹੀਦ ਭਗਤ ਸਿੰਘ ਦਾ ਨਾਂ ਬੜੇ ਮਾਣ ਨਾਲ ਲੈਂਦੇ ਹਨ। ਹਾਲ ਹੀ 'ਚ ਜਦੋਂ ਲਾਹੌਰ ਦੀ ਹਾਈ ਕੋਰਟ ਵੱਲੋਂ 'ਸ਼ਾਦਮਾਨ ਚੌਕ' ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ 'ਤੇ ਰੱਖਣ ਦਾ ਹੁਕਮ ਦਿੱਤਾ ਗਿਆ ਤਾਂ ਸਿੱਧ ਹੋ ਗਿਆ ਕਿ ਭਾਵੇਂ 1947 ਵਿਚ ਭਾਰਤ ਤੇ ਪਾਕਿਸਤਾਨ ਦੇ ਦੋ ਹਿੱਸੇ ਕਰ ਦਿੱਤੇ ਗਏ ਸਨ ਪਰ ਸ਼ਹੀਦ ਤੇ ਉਨ੍ਹਾਂ ਦੀ ਸੋਚ ਨੂੰ ਵੰਡਿਆ ਨਹੀਂ ਜਾ ਸਕਦਾ। ਸ਼ਾਦਮਾਨ ਚੌਕ ਲਾਹੌਰ 'ਚ ਉਸ ਥਾਂ 'ਤੇ ਹੈ, ਜਿਥੇ ਭਗਤ ਸਿੰਘ ਤੇ ਉਨ੍ਹਾਂ ਦੇ ਦੋ ਸਾਥੀਆਂ ਰਾਜਗੁਰੂ ਤੇ ਸੁਖਦੇਵ ਨੂੰ ਅੰਗਰੇਜ਼ ਹਕੂਮਤ ਨੇ ਫਾਂਸੀ ਦਿੱਤੀ ਸੀ। ਉਸ ਜੇਲ੍ਹ ਨੂੰ 1961 ਵਿਚ ਰਿਹਾਇਸ਼ੀ ਕਲੋਨੀ ਬਣਾ ਦਿੱਤਾ ਗਿਆ ਸੀ ਤੇ ਉਸ ਦਾ ਨਾਂ 'ਸ਼ਾਦਮਾਨ ਕਾਲੋਨੀ' ਰੱਖਿਆ ਗਿਆ ਸੀ। 28 ਸਤੰਬਰ, 2012 ਨੂੰ ਭਗਤ ਸਿੰਘ ਦੇ 105ਵੇਂ ਜਨਮਦਿਨ ਮੌਕੇ ਇਸ ਚੌਕ ਦਾ ਨਾਂ 'ਸ਼ਹੀਦੇ ਆਜ਼ਮ ਭਗਤ ਸਿੰਘ ਚੌਕ' ਰੱਖ ਦਿੱਤਾ ਗਿਆ ਸੀ ਪਰ ਕੁਝ ਕੱਟੜਪੰਥੀ ਜਥੇਬੰਦੀਆਂ ਇਸ ਫ਼ੈਸਲੇ ਵਿਰੱੁਧ ਅਦਲਾਤ 'ਚ ਚਲੇ ਗਈਆਂ। ਲਾਹੌਰ ਵਿਚ ਅਜੇ ਵੀ ਲੋਕ ਸ੍ਰ. ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ ਅਤੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਯਾਦ ਕਰਦੇ ਹਨ ਤੇ ਉਨ੍ਹਾਂ ਦੇ ਨਾਂ 'ਤੇ ਚੌਕ ਦਾ ਨਾਂ ਰੱਖਣ ਲਈ ਲਗਾਤਾਰ ਸੰਘਰਸ਼ੀਲ ਹਨ।